Menu

ਮਿਸ਼ਨ ਫਤਿਹ ਤਹਿਤ ਸਮਾਜਸੇਵੀ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ

ਬਠਿੰਡਾ 27 ਜੁਲਾਈ – ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਬਠਿੰਡਾ ਵੱਲੋਂ ਮਿਸ਼ਨ ਫਤਿਹ ਤਹਿਤ ਕਰੋਨਾ ਵਾਇਰਸ ਦੌਰਾਨ ਜਰੂਰਤਮੰਦਾਂ ਲੋਕਾਂ ਲਈ ਮਦਦ ਕਰ ਰਹੀਆਂ ਸਮਾਜਸੇਵੀ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ। ਸੁਸਾਇਟੀ ਪ੍ਰਧਾਨ ਅਵਤਾਰ ਸਿੰਘ ਗੋਗਾ ਨੇ ਦੱਸਿਆਂ ਕਿ ਕਰੋਨਾ ਵਾਇਰਸ ਮਹਾਂਮਾਰੀ ਦੌਰਾਨ ਤੋਂ ਸਮਾਜਸੇਵੀ ਸੰਸਥਾਵਾਂ ਦੁਆਰਾ ਆਪਣੀ ਜਾਨ ਜੋਖਮ ਵਿੱਚ ਪਾਕੇ ਜਰੂਰਤਮੰਦ ਲੋਕਾਂ ਦੀ ਹਰ ਪ੍ਰਕਾਰ ਦੀ ਮਦਦ ਕੀਤੀ ਜਾ ਰਹੀ ਹੈ। ਸੁਸਾਇਟੀ ਦੇ ਸਹਿਯੋਗ ਨਾਲ ਨਵਨਿਯੁਕਤ ਕੀਤੇ ਗਏ ਮਾਰਕੀਟ ਕਮੇਟੀ ਦੇ ਵਾਇਸ ਚੇਅਰਮੈਨ ਸ੍ਰੀ ਅਸੌਕ ਕੁਮਾਰ ਭੋਲਾ, ਮੈਂਬਰ ਚਰਨਜੀਤ ਸਿੰਘ ਭੋਲਾ, ਪੰਜਾਬ ਪੁਲਿਸ ਤੋਂ ਏ.ਐਸ.ਆਈ ਗੁਰਦੀਪ ਸਿੰਘ, ਏ.ਐਸ.ਆਈ ਕਰਨੈਲ ਸਿੰਘ ਗੁਰਪ੍ਰੀਤ ਸਿੰਘ ਬੰਟੀ ਵੱਲੋਂ ਬਾਬਾ ਜੀਵਨ ਸਿੰਘ ਕਲੱਬ, ਡਾ. ਭੀਮ ਰਾਓ ਅੰਬੇਦਕਰ, ਲਹਿਰਾ ਬੇਗਾ, ਵਿਰਾਸਤ-ਏ-ਖਾਲਸਾ ਦੀ ਪੂਰੀ ਟੀਮ ਅਤੇ ਸਮਾਜ ਸੇਵੀ ਜੀਵਨ ਗੋਇਲ, ਐਸ.ਡੀ.ਓ ਗੁਰਚਰਨ ਸਿੰਘ, ਗੁਰਚਰਨ ਸਿੰਘ ਗੋਬਿੰਦ ਪੁਰਾ ਨੂੰ ਮੈਡਲ, ਸਰਟੀਫਿਕੇਟ ਅਤੇ ਸਨਮਾਨਿਤ ਚਿੰਨ ਦੇ ਕੇ ਹੋਸਲਾ ਹਫਜਾਈ ਕੀਤੀ ਗਈ। ਇਸ ਤੋਂ ਬਾਅਦ ਸੁਸਾਇਟੀ ਵੱਲੋਂ ਆਏ ਹੋਏ ਮੁੱਖ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਸੁਸਾਇਟੀ ਵੱਲੋਂ ਸਹੀਦ ਜਰਨੈਲ ਸਿੰਘ ਯਾਦਗੀਰੀ ਪਾਰਕ ਦੇ ਬਾਹਰ ਰਾਹਗੀਰਾਂ ਨੂੰ ਮਿੱਠੇ ਜਲ ਅਤੇ ਜਰੂਰਤਮੰਦ ਲੋਕਾਂ ਲਈ ਲੰਗਰ ਦੀ ਵਿਵਸਥਾ ਕੀਤੀ ਗਈ ਅਤੇ ਜਿਨਾਂ ਲੋਕਾਂ ਦੇ ਮੂੰਹ ਮਾਸਕ ਨਾਲ ਨਹੀ ਢੱਕੇ ਹੋਏ ਸਨ, ਉਨਾ ਨੂੰ ਮਾਸਕ ਵੀ ਵੰਡੇ ਗਏ। ਇਸ ਮੌਕੇ ਤੇ ਸੁਭਾਸ ਕੁਮਾਰ, ਅਜੀਤ ਸਿੰਘ, ਸੰਟੀ ਚੌਹਾਨ ਅਤੇ ਸੁਸਾਇਟੀ ਦੀ ਪੂਰੀ ਟੀਮ ਮੌਜੂਦ ਸਨ। ਇਥੇ ਇਹ ਵੀ ਦੱਸਣਯੋਗ ਹੈ ਕਿ ਸੁਸਾਇਟੀ ਵੱਲੋਂ ਕਰਫਿਊ ਦੌਰਾਨ ਤੋਂ ਨਿਰੰਤਰ ਜਰੂਰਤਮੰਦ ਲੋਕਾਂ ਲਈ ਲੰਗਰ ਸੇਵਾ ਦੀ ਵਿਵਸਥਾ ਕੀਤੀ ਜਾ ਰਹੀ ਹੈ।

 

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans