Menu

ਮੁੱਖ ਮੰਤਰੀ ਪੰਜਾਬ ਵੱਲੋਂ 98% ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਪ੍ਰੀਖਿਆਰਥੀਆਂ ਲਈ ਕੀਤੀ ਨਕਦ ਇਨਾਮ ਦੀ ਘੋਸ਼ਣਾ

ਫਾਜਿਲਕਾ, 28 ਜੁਲਾਈ (ਸੁਰਿੰਦਰਜੀਤ ਸਿੰਘ) – ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੇ ਨਤੀਜੇ ਦੀ ਘੋਸ਼ਣਾ ਕੀਤੀ ਗਈ ਜਿਸ ਵਿੱਚ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਸਿਖਰ ਨੂੰ ਛੋਹਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਤਿ੍ਲੋਚਨ ਸਿੰਘ ਸਿੱਧੂ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈ. ਸਿੱ) ਫ਼ਾਜ਼ਿਲਕਾ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਫਾਜ਼ਿਲਕਾ ਜ਼ਿਲ੍ਹੇ ਦੇ ਪ੍ਰੀਖਿਆਰਥੀਆਂ ਨੇ ਵਧੀਆ ਕਾਰਗੁਜ਼ਾਰੀ ਦੀ ਮਿਸਾਲ ਪੇਸ਼ ਕੀਤੀ ਹੈ। ਦੋ ਸਰਕਾਰੀ ਸਕੂਲਾਂ ਵਿਦਿਆਰਥੀਆਂ ਨੇ 449/450 ਅੰਕ ਪ੍ਰਾਪਤ ਕੀਤੇ । ਜ਼ਿਲ੍ਹਾ ਫਾਜ਼ਿਲਕਾ ਵਿੱਚ ਅਠਾਰਾਂ ਵਿਦਿਆਰਥੀਆਂ ਨੇ 98 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰਕੇ ਸਰਕਾਰੀ ਸਕੂਲਾਂ ਦਾ ਮਾਣ ਵਧਾਇਆ ਹੈ ।ਇਹ ਸਾਰੇ ਵਿਦਿਆਰਥੀ ਸ.ਸ.ਸ.ਸ. ਲਾਲੋਵਾਲੀ ,ਚੱਕ ਬੰਨ ਵਾਲਾ ,ਬਜੀਦਪੁਰ ਕੱਟਿਆਂਵਾਲੀ, ਸਾਬੂਆਣਾ,ਖੁਈਆਂ ਸਰਵਰ, ਕੰਨਿਆ ਸਕੂਲ ਫਾਜ਼ਿਲਕਾ, ਟਾਹਲੀਵਾਲਾ ਬੋਦਲਾ, ਕੰਨਿਆ ਸਕੂਲ ਅਬੋਹਰ ਸੰਬੰਧਿਤ ਹਨ।
ਡਾ. ਸਿੱਧੂ ਨੇ ਦੱਸਿਆ ਕਿ ਸਾਡੇ ਵਾਸਤੇ ਅਤੇ ਇਨ੍ਹਾਂ ਵਿਦਿਆਰਥੀਆਂ ਲਈ ਮਾਣ ਅਤੇ ਪ੍ਰੇਰਨਾ ਵਾਲੀ ਗੱਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਜੀ ਮਾਣਯੋਗ ਮੁੱਖ ਮੰਤਰੀ ਪੰਜਾਬ ਵੱਲੋਂ ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ 5100/- ਰੁਪਏ ਇਨਾਮ ਦੇਣ ਦੀ ਘੋਸ਼ਣਾ ਕੀਤੀ ਹੈ ਜਿਸ ਕਰਕੇ ਵਿਦਿਆਰਥੀ, ਅਧਿਆਪਕ ਅਤੇ ਉਨ੍ਹਾਂ ਦੇ ਮਾਪਿਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ।ਹੋਰ ਜਾਣਕਾਰੀ ਦਿੰਦੇ ਹੋਏ ਡਾ ਸਿੱਧੂ ਨੇ ਦੱਸਿਆ ਕਿ ਮਾਨਯੋਗ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਵੱਲੋਂ ਵੀ ਵਿਦਿਆਰਥੀਆਂ, ਸਕੂਲ ਮੁਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਸੰਦੇਸ਼ ਭੇਜਦੇ ਹੋਏ ਉਨ੍ਹਾਂ ਦੇ ਬਿਹਤਰ ਭਵਿੱਖ ਦੀ ਕਾਮਨਾ ਨੂੰ ਅੱਗੇ ਪੜਾਈ ਜਾਰੀ ਰੱਖਣ ਅਤੇ ਇਨ੍ਹਾਂ ਦੀ ਰੁਚੀ ਮੁਤਾਬਕ ਸਹੀ ਖੇਤਰ ਦੀ ਚੋਣ ਕਰਨ ਲਈ ਹਰ ਤਰ੍ਹਾਂ ਦੀ ਗਾਈਡੈਂਸ ਦੇਣ ਲਈ ਵੀ ਕੰਮ ਕਰਨ ਲਈ ਕਿਹਾ ਹੈ ਤਾਂ ਜੋ ਭਵਿੱਖ ਵਿੱਚ ਇਹ ਵਿਦਿਆਰਥੀ ਸਹੀ ਦਿਸ਼ਾ ਵਿੱਚ ਅੱਗੇ ਵਧਦੇ ਹੋਏ ਆਪਣੇ ਟੀਚੇ ਤੇ ਪਹੁੰਚਣ ਦੇ ਸ਼ਿਖਰਾਲ ਨੂੰ ਛੋਹਣ ।
ਹੋਰ ਜਾਣਕਾਰੀ ਦਿੰਦੇ ਹੋਏ ਡਿਪਟੀ ਡੀਈਓ ਬ੍ਰਿਜਮੋਹਨ ਸਿੰਘ ਬੇਦੀ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ਤੇ ਪ੍ਰਸੰਸਾ ਪੱਤਰ ਵੀ ਦਿੱਤੇ ਜਾ ਰਹੇ ਹਨ ਜਿਸ ਨਾਲ ਜਿੱਥੇ ਇਨ੍ਹਾਂ ਵਿਦਿਆਰਥੀਆਂ ਦਾ ਮਾਣ ਵਧੇਗਾ, ਉੱਥੇ ਹੀ ਇਹ ਵਿਦਿਆਰਥੀ ਬਾਕੀ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਵੀ ਬਣਨਗੇ ।ਇਸ ਮੌਕੇ ਜ਼ਿਲ੍ਹਾ ਮੀਡੀਆ ਇੰਚਾਰਜ ਪੰਮੀ ਸਿੰਘ, ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਸੰਦੀਪ ਕੁਮਾਰ ਅਤੇ ਰੌਕਸੀ ਫੁਟੇਲਾ ਹਾਜ਼ਰ ਰਹੇ ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans