Menu

ਕਰੋਨਾ ਤੋਂ ਬਚਾਅ ਲਈ ਸਮਾਜ ਸੇਵੀ ਸੰਸਥਾਵਾਂ ਵਲੋਂ ਕੀਤੀ ਜਾ ਰਹੀ ਹੈ ਲੋੜਵੰਦਾਂ ਦੀ ਮਦਦ

ਬਠਿੰਡਾ, 28 ਜੁਲਾਈ – ਵਿਸ਼ਵ ਪੱਧਰੀ ‘ਤੇ ਆਪਣੇ ਪੈਰ ਪਸਾਰ ਰਹੇ ਕਰੋਨਾ ਵਾਇਰਸ ਨੂੰ ਨਕੇਲ ਪਾਉਣ ਲਈ ਜਿੱਥੇ ਮਿਸ਼ਨ ਫ਼ਤਿਹ ਮੁਹਿੰਮ ਸ਼ੁਰੂ ਕਰਕੇ ਸੂਬਾ ਸਰਕਾਰ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਵੱਖ-ਵੱਖ ਸਮਾਜਸੇਵੀ ਸੰਸਥਾਵਾਂ ਵਲੋਂ ਵੀ ਆਪਣਾ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਤਹਿਤ ਬਾਬਾ ਜੀਵਨ ਸਿੰਘ ਕਲੱਬ, ਡਾ. ਭੀਮ ਰਾਓ ਅੰਬੇਦਕਰ ਲਹਿਰਾ ਬੇਗਾ, ਵਿਰਾਸਤ-ਏ-ਖ਼ਾਲਸਾ, ਸਮਾਜ ਸੇਵਕ ਜੀਵਨ ਗੋਇਲ, ਐਸ.ਡੀ.ਓ ਗੁਰਚਰਨ ਸਿੰਘ, ਗੁਰਚਰਨ ਸਿੰਘ ਗੋਬਿੰਦਪੁਰਾ ਤੇ ਹੋਰ ਸੰਸਥਾਵਾਂ ਦੁਆਰਾ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਉਨਾਂ ਦੀ ਹਰ ਪ੍ਰਕਾਰ ਦੀ ਮਾਲੀ ਮਦਦ ਵੀ ਕੀਤੀ ਜਾ ਰਹੀ ਹੈ।

ਮਿਸ਼ਨ ਫ਼ਤਿਹ ਤਹਿਤ ਸਮਾਜ ਸੇਵੀ ਸੰਸਥਾਵਾਂ ਵਲੋਂ ਕੋਵਿਡ-19 ਕਰੋਨਾ ਮਹਾਂਮਾਰੀ ਦੇ ਕਹਿਰ ਤੋਂ ਬਚਾਉਣ ਲਈ ਲੋਕਾਂ ਨੂੰ ਮਾਸਕ ਪਹਿਨਣ, ਘੱਟੋ-ਘੱਟ 2 ਗਜ ਦੀ ਦੂਰੀ ਬਣਾਈ ਰੱਖਣ, ਮੂੰਹ ‘ਤੇ ਹਮੇਸ਼ਾ ਮਾਸਕ ਲਗਾਉਣ ਤੇ ਹੱਥਾਂ ਨੂੰ ਵਾਰ-ਵਾਰ ਸਾਬਣ ਜਾਂ ਸੈਨੇਟਾਈਜ਼ਰ ਨਾਲ ਸਾਫ਼ ਕਰਨ ਬਾਰੇ ਜਾਗਰੂਕ ਵੀ ਕੀਤਾ ਗਿਆ। ਉਨਾਂ ਦੁਆਰਾ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਜੇਕਰ ਅਸੀਂ ਸਮੇਂ-ਸਮੇਂ ‘ਤੇ ਸਰਕਾਰ ਵਲੋਂ ਜਾਰੀਆਂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਦੇ ਰਹਾਂਗੇ ਤਾਂ ਹੀ ਕਰੋਨਾ ਮਹਾਂਮਾਰੀ ‘ਤੇ ਜਿੱਤ ਪ੍ਰਾਪਤ ਕਰ ਸਕਾਂਗੇ।

       ਸੂਬਾ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫ਼ਤਿਹ ਤਹਿਤ ਸ਼ਹੀਦ ਜਰਨੈਲ ਸਿੰਘ ਵੈਲਫ਼ੇਅਰ ਸੁਸਾਇਟੀ ਦੇ ਸਹਿਯੋਗ ਨਾਲ ਨਵ-ਨਿਯੁਕਤ ਕੀਤੇ ਗਏ ਮਾਰਕਿਟ ਕਮੇਟੀ ਦੇ ਵਾਇਰਸ ਚੇਅਰਮੈਨ ਸ਼੍ਰੀ ਅਸ਼ੋਕ ਕੁਮਾਰ ਭੋਲਾ, ਮੈਂਬਰ ਚਰਨਜੀਤ ਸਿੰਘ ਭੋਲਾ, ਪੰਜਾਬ ਪੁਲਸ ਤੋਂ ਏ.ਐਸ.ਆਈ. ਗੁਰਦੀਪ ਸਿੰਘ, ਏ.ਐਸ.ਆਈ. ਕਰਨੈਲ ਸਿੰਘ, ਗੁਰਪ੍ਰੀਤ ਸਿੰਘ ਬੰਟੀ ਦੁਆਰਾ ਸਮਾਜਸੇਵੀ ਸੰਸਥਾਵਾਂ ਤੇ ਸਮਾਜ ਸੇਵਕਾਂ ਨੂੰ ਕਰੋਨਾ ਖਿਲਾਫ਼ ਵਿੱਢੀ ਮੁਹਿੰਮ ਵਿੱਚ ਯੋਗਦਾਨ ਪਾਉਣ ਬਦਲੇ ਮੈਡਲ, ਸਰਟੀਫ਼ਿਕੇਟ ਤੇ ਸਨਮਾਨ ਚਿੰਨ ਦੇ ਕੇ ਉਨਾਂ ਦੀ ਹੌਸਲਾ ਅਫ਼ਜਾਈ ਕੀਤੀ ਗਈ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans