Menu

ਬਠਿੰਡਾ ਥਰਮਲ ਪਲਾਂਟ ਨੂੰ ਢਾਹੇ ਜਾਣ ਦੀ ਪ੍ਰਕਿਰਿਆ ਤੁਰੰਤ ਰੋਕਣ ਪ੍ਰਧਾਨ ਮੰਤਰੀ- ਭਗਵੰਤ ਮਾਨ

ਚੰਡੀਗੜ੍ਹ, 28 ਜੁਲਾਈ – ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਨੂੰ ਪਰਾਲੀ ਨਾਲ ਚਲਾਏ ਜਾਣ ਸੰਬੰਧੀ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਦਿਖਾਈ ਦਿਲਚਸਪੀ ਨੂੰ ਇੱਕ ਉਮੀਦ ਵਜੋਂ ਦੇਖਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਸਭ ਤੋਂ ਪਹਿਲਾਂ ਉਹ (ਪ੍ਰਧਾਨ ਮੰਤਰੀ) ਸ੍ਰੀ ਗੁਰੂ ਨਾਨਕ ਜੀ ਨੂੰ ਸਮਰਪਿਤ ਇਸ ਥਰਮਲ ਪਲਾਂਟ ਦਾ ਵਜੂਦ ਬਚਾਉਣ ਲਈ ਤੁਰੰਤ ਦਖ਼ਲ ਅੰਦਾਜ਼ੀ ਕਰਨ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਮੁਤਾਬਿਕ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਇਸ ਥਰਮਲ ਪਲਾਂਟ ਦੀ ਸਥਾਪਨਾ ਤੋਂ ਲੈ ਕੇ ਢਾਹੇ ਜਾਣ ਸੰਬੰਧੀ ਫ਼ੈਸਲਿਆਂ ਬਾਰੇ ਵਿਸਥਾਰ ‘ਚ ਜਾਣਕਾਰੀ ਦਿੱਤੀ ਹੈ।
ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਕੋਲੋਂ ਮੰਗ ਕੀਤੀ ਹੈ ਕਿ ਉਹ ਆਪਣੀ ਸਿੱਧੀ ਦਖ਼ਲ ਅੰਦਾਜ਼ੀ ਰਾਹੀਂ ਸਭ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਇਸ ਥਰਮਲ ਪਲਾਂਟ ਦੇ ਚਾਰੇ ਯੂਨਿਟਾਂ ਨੂੰ ਢਾਹੁਣ ਸੰਬੰਧੀ ਜਾਰੀ ਈ-ਟੈਂਡਰ ਦੀ ਪ੍ਰਕਿਰਿਆ ‘ਤੇ ਰੋਕ ਲਗਾਉਣ, ਜੋ ਆਉਂਦੀ 20 ਅਗਸਤ 2020 ਨੂੰ ਖੁੱਲਣਾ ਹੈ।
ਬਠਿੰਡਾ ਥਰਮਲ ਪਲਾਂਟ ਨਾਲ ਲੋਕਾਂ ਦੀਆਂ ਜੁੜੀਆਂ ਆਰਥਿਕ, ਸਮਾਜਿਕ, ਵਿਰਾਸਤੀ ਅਤੇ ਧਾਰਮਿਕ ਭਾਵਨਾਵਾਂ ਬਾਰੇ ਦੱਸਦਿਆਂ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨੂੰ ਸਪਸ਼ਟ ਕੀਤਾ ਕਿ ਜੇਕਰ ਤਜਵੀਜ਼ ਮੁਤਾਬਿਕ ਭਾਰਤ ਸਰਕਾਰ ਦੀ ਵਿੱਤੀ ਸਹਾਇਤਾ ਨਾਲ ਇਨ੍ਹਾਂ ਥਰਮਲ ਯੂਨਿਟਾਂ ਨੂੰ ਪਰਾਲੀ (ਬਾਇਓਮਾਸ) ‘ਚ ਤਬਦੀਲ ਕਰ ਲਿਆ ਜਾਂਦਾ ਹੈ ਤਾਂ ਇਸ ਦਾ ਕਿਸਾਨਾਂ ਦੇ ਨਾਲ-ਨਾਲ ਵਾਤਾਵਰਨ ਨੂੰ ਵੀ ਵੱਡਾ ਲਾਭ ਮਿਲੇਗਾ। ਕਿਸਾਨਾਂ ਨੂੰ ਮਜਬੂਰੀ ਵੱਸ ਜਲਾਉਣੀ ਪੈਂਦੀ ਪਰਾਲੀ ਦਾ ਇੱਕ ਕਮਾਊ ਵਿਕਲਪ ਮਿਲ ਜਾਵੇਗਾ। ਇਸ ਲਈ ਪ੍ਰਧਾਨ ਮੰਤਰੀ ਦਫ਼ਤਰ ਇਸ ਥਰਮਲ ਪਲਾਂਟ ਨੂੰ ਪੰਜਾਬ ਸਰਕਾਰ ਵੱਲੋਂ ਢਾਹੇ ਜਾਣ ਸੰਬੰਧੀ ਪ੍ਰਕਿਰਿਆ ਤੁਰੰਤ ਰੋਕੇ ਅਤੇ ਉਹ ਸਾਰੀਆਂ ਸੰਭਾਵਨਾਵਾਂ ਤਲਾਸ਼ੇ ਜਿੰਨਾ ਰਾਹੀਂ ਇਸ ਥਰਮਲ ਪਲਾਂਟ ਨੂੰ ਪਰਾਲੀ ਅਤੇ ਸੌਰ ਊਰਜਾ ਨਾਲ ਛੇਤੀ ਤੋਂ ਛੇਤੀ ਮੁੜ ਮਘਾਇਆ ਜਾ ਸਕੇ।
ਭਗਵੰਤ ਮਾਨ ਨੇ ਦੱਸਿਆ ਕਿ ਪਿਛਲੇ ਹਫ਼ਤੇ ਕੇਂਦਰ ਸਰਕਾਰ ਦੇ ਉੱਚ-ਅਧਿਕਾਰੀਆਂ ਨਾਲ ਪਾਵਰ ਕੌਮ ਵੱਲੋਂ ਫਰਵਰੀ 2019 ‘ਚ ਭੇਜੀ ਗਈ ਪਰਾਲੀ ‘ਤੇ ਚਲਾਉਣ ਸੰਬੰਧੀ ਤਜਵੀਜ਼ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਇਸ ਦੀ ਮੌਜੂਦਾ ਸਥਿਤੀ ਬਾਰੇ ਜਾਇਜ਼ਾ ਲਿਆ ਗਿਆ ਹੈ। ਜੋ ਇੱਕ ਸਕਾਰਾਤਮਿਕ ਕਦਮ ਕਿਹਾ ਜਾ ਸਕਦਾ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans