
ਸਿੱਧੂ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਮੁਤਾਬਕ ਜਨਤਕ ਥਾਵਾਂ ‘ਤੇ ਮਾਸਕ ਪਾਉਣਾ ਤੇ ਆਪਸੀ ਦੂਰੀ ਬਣਾ ਕੇ ਰੱਖਣ ਲਾਜ਼ਮੀ ਨਿਯਮ ਹੈ। ਬੀਤੇ ਦਿਨ ਪਟਿਆਲਾ ਸ਼ਹਿਰ ਵਿਖੇ ਕੁਝ ਲੋਕਾਂ ਨੇ ਬੱਚਿਆਂ ਦੀ ਜਾਨ ਵੀ ਜੋਖ਼ਮ ‘ਚ ਪਾ ਕੇ ਕੋਵਿਡ-19 ਨਿਯਮਾਂ ਦੀ ਉਲੰਘਣਾ ਕੀਤੀ, ਜਿਸ ਕਰਕੇ ਇਨ੍ਹਾਂ ਖ਼ਿਲਾਫ਼ ਥਾਣਾ ਸਿਵਲ ਲਾਇਨ ਵਿਖੇ ਆਈਪੀਸੀ ਦੀਆਂ ਧਾਰਾਵਾਂ 188, 269 ਤੇ 270 ਤੇ ਡਿਜ਼ਾਸਟਰ ਮੈਨੇਜਮੈਂਟ ਐਕਟ ਦੀ ਧਾਰਾ 51 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਐੱਸਐੱਸਪੀ ਸਿੱਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਮਹਾਮਾਰੀ ਨੂੰ ਫੈਲਣ ਤੋਂ ਰੋਕਣ ਅਤੇ ਪੰਜਾਬ ਸਰਕਾਰ ਵੱਲੋਂ ਅਰੰਭੇ ਮਿਸ਼ਨ ਫ਼ਤਹਿ ਦੀ ਸਫ਼ਲਤਾ ਲਈ ਹਦਾਇਤਾਂ ਦੀ ਪਾਲਣਾਂ ਕਰਨ ਤੇ ਨਿਯਮਾਂ ਦੀ ਅਣਦੇਖੀ ਕਰਨ ਤੋਂ ਗੁਰੇਜ਼ ਕਰਨ, ਵਰਨਾ ਪੁਲਿਸ ਨੂੰ ਮਜਬੂਰਨ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਪਵੇਗੀ।