Menu

ਫਾਜ਼ਿਲਕਾ ‘ਚ ਹਰ ਵਾਰਡ ਦੀਆ ਗਲੀਆਂ ਨੂੰ ਪੱਕਾ ਕੀਤਾ ਜਾਵੇਗਾ :- ਵਿਧਾਇਕ ਘੁਬਾਇਆ

ਫਾਜ਼ਿਲਕਾ, 30 ਜੁਲਾਈ (ਸੁਰਿੰਦਰਜੀਤ ਸਿੰਘ) – ਪੰਜਾਬ ਸਰਕਾਰ ਸੂਬੇ ਅਤੇ ਸੂਬੇ ਦੇ ਲੋਕਾਂ ਦੇ ਵਿਕਾਸ ਲਈ ਹਰ ਸਮੇਂ ਯਤਨਸ਼ੀਲ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫਾਜ਼ਿਲਕਾ ਸ. ਦਵਿੰਦਰ ਸਿੰਘ ਘੁਬਾਇਆ ਨੇ ਗਲੀਆਂ ਨੂੰ ਪੱਕਾ ਕਰਵਾਉਣ ਦੇ ਕੰਮਾਂ ਨੂੰ ਸ਼ੁਰੂ ਕਰਵਾਉਣ ਮੌਕੇ ਕੀਤਾ। ਉਨਾਂ ਕਿਹਾ ਕਿ ਫਾਜ਼ਿਲਕਾ ਹਲਕੇ ਦਾ ਵਿਕਾਸ ਕਰਵਾਉਣ ਪਿਛੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ’ਤੇ ਕੀਤਾ ਜਾ ਰਿਹਾ ਹੈ।
ਵਿਧਾਇਕ ਫਾਜ਼ਿਲਕਾ ਨੇ ਕਿਹਾ ਕਿ ਫਾਜ਼ਿਲਕਾ ਹਲਕੇ ਅੰਦਰ ਗਲੀਆਂ ਨੂੰ ਪੱਕਾ ਕਰਵਾਉਣ ਦਾ ਕੰਮ ਜਾਰੀ ਹੈ ਜਿਸ ਤਹਿਤ ਅੱਜ ਵਾਰਡ ਨੰਬਰ 2 ਬਸਤੀ ਹਜ਼ੂਰ ਸਿੰਘ ਵਿਖੇ ਲਗਭਗ 24 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੀਆਂ ਗਲੀਆਂ ਨੂੰ ਪੱਕਾ ਕਰਨ ਦੇ ਕੰਮਾਂ ਨੂੰ ਚਾਲੂ ਕਰਵਾਇਆ ਗਿਆ। ਉਨਾਂ ਕਿਹਾ ਕਿ ਸ਼ਹਿਰ ਦੀ ਕੋਈ ਵੀ ਬਸਤੀ ਅਜਿਹੀ ਨਹੀਂ ਹੋਵੇਗੀ ਜੋ ਪੱਕੀਆਂ ਸੜਕਾਂ ਤੋਂ ਅਧੂਰੀ ਰਹਿ ਜਾਵੇਗੀ।
ਉਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜੋ ਪਿਛਲੇ 50 ਸਾਲਾ ਤੋ ਅਧੂਰੇ ਪਏ ਕਮਾਂ ਨੂੰ ਪੂਰੇ ਕਰਨ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾ ਰਹੀ।ਪੂਰੇ ਫਾਜ਼ਿਲਕਾ ਸ਼ਹਿਰ ਦੇ ਵਾਰਡਾਂ ਚ ਵਿਕਾਸ ਦੇ ਕੰਮ ਚੱਲ ਰਹੇ ਹਨ। ਪਿਛਲੇ ਕੁਝ ਮਹੀਨਿਆਂ ਕੋਵਿਡ-19 ਤਹਿਤ ਕਮਾਂ ਕਾਰਾਂ ਦੀ ਰਫ਼ਤਾਰ ਚ ਢਿੱਲ ਆਈ ਸੀ ਪਰ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ਮਿਸ਼ਨ ਫਤਿਹ ਪੰਜਾਬ ਤਹਿਤ ਵਿਕਾਸ ਕਾਰਜਾਂ ਦੀ ਰਫਤਾਰ ਨੂੰ ਹੋਰ ਤੇਜ਼ ਕਰਨ ਲਈ ਪੰਜਾਬ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ।
ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਪਰਮਜੀਤ ਸਿੰਘ ਪੰਮੀ, ਸੁਰਿੰਦਰ ਡੋਡਾ, ਮਨੀਸ਼ ਕਟਾਰੀਆ, ਰੌਸ਼ਨ ਲਾਲ ਭੂਸਰੀ, ਲਾਲ ਚੰਦ, ਡਾ ਵਿਜੇ ਪਰਵੀਨ, ਬਾਬੂ ਲਾਲ, ਰਮੇਸ਼ ਗੁਗਲਾਨੀ, ਮੋਹਨ ਲਾਲ ਚੁੱਘ, ਬਾਉ ਲਾਲ, ਗੁਲਸ਼ਨ ਚੁੱਘ, ਈ ਓ ਰਜਨੀਸ਼ ਕੁਮਾਰ, ਸ਼ੰਟੀ ਠੇਕੇਦਾਰ, ਸੋਨੂ ਠੇਕੇਦਾਰ ਨੀਲਾ ਮਦਾਨ, ਰਾਜ ਸਿੰਘ ਨੱਥੂ ਚਿਸਤੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans