Menu

ਫ਼ਾਜਿਲਕਾ ‘ਚ ਅੱਜ 443 ਰਿਪੋਰਟਾਂ ਆਈਆਂ ਨੈਗੇਟਿਵ ਤੇ 1 ਕੇਸ ਆਇਆ ਪਾਜ਼ਿਟਿਵ

ਫ਼ਾਜਿਲਕਾ, 30 ਜੁਲਾਈ (ਸੁਰਿੰਦਰਜੀਤ ਸਿੰਘ) – ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਕੋਵਿਡ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਹੁਣ ਤੱਕ 15419 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ ਜਿਨਾਂ ਵਿਚੋਂ 14356 ਜਣਿਆਂ ਦੀ ਰਿਪੋਰਟ ਨੇਗੇਟਿਵ ਆਈ ਹੈ ਅਤੇ 247 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨਾਂ ਦੱਸਿਆ ਕਿ ਜ਼ਿਲੇ ਅੰਦਰ ਹੁਣ ਤੱਕ 264 ਕੇਸ ਪਾਜੀਟਿਵ ਆਏ ਸਨ ਜਿਨਾਂ ਵਿਚੋਂ 160 ਜਣੇ ਠੀਕ ਹੋ ਕੇ ਘਰ ਪਰਤ ਗਏ ਹਨ ਤੇ ਐਕਟਿਵ ਕੇਸ 103 ਹਨ ਤੇ 1 ਜਣੇ ਦੀ ਮੌਤ ਹੋ ਚੁੰਕੀ ਹੈ।ਉਨਾਂ ਦੱਸਿਆ ਕਿ ਜ਼ਿਲੇ ਅੰਦਰ ਅੱਜ 443 ਰਿਪੋਰਟਾਂ ਨੈਗੇਟਿਵ ਆਈਆਂ ਹਨ ਅਤੇ 1 ਕੇਸ ਪਾਜੀਟਿਵ ਆਇਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਾਜੀਟਿਵ ਕੇਸਾਂ ਦੇ ਸੰਪਰਕ ਆਏ ਕੇਸਾਂ ਦੀ ਵੀ ਪਛਾਣ ਕਰ ਲਈ ਗਈ ਹੈ ਤੇ ਜਾਰੀ ਵੀ ਹੈ। ਉਨਾਂ ਦੱਸਿਆ ਕਿ ਹੁਣ ਤੱਕ 2455 ਜਣੇ ਪਾਜੀਟਿਵ ਕੇਸਾਂ ਦੇ ਸੰਪਰਕ ਵਿਚ ਆਏ ਸਨ ਜਿਨਾਂ ਵਿਚੋਂ 59 ਪਾਜੀਟਿਵ ਸਨ ਤੇ 2037 ਨੈਗੇਟਿਵ ਸਨ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਜ਼ਰੂਰ ਪਾਇਆ ਜਾਵੇ, ਸਮਾਜਿਕ ਦੂਰੀ ਕਾਇਮ ਰੱਖੀ ਜਾਵੇ ਅਤੇ ਹੱਥਾਂ ਨੂੰ ਵਾਰ-ਵਾਰ ਸੈਨੇਟਾਈਜਰ ਜਾਂ ਸਾਬਣ ਨਾਲ ਧੋਣਾ ਯਕੀਨੀ ਬਣਾਇਆ ਜਾਵੇ। ਉਨਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਜਾਰੀ ਸਾਵਧਾਨੀਆਂ ਦਾ ਲਾਜਮੀ ਤੌਰ ’ਤੇ ਪਾਲਣ ਕੀਤਾ ਜਾਵੇ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans