Menu

ਪ੍ਰਿੰਸ ਖੁੱਲਰ ਪੰਜਾਬ ਯੂਥ ਵਿਕਾਸ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਨਿਯੁਕਤ

ਚੰਡੀਗੜ੍ਹ, 31 ਜੁਲਾਈ  – ਪੰਜਾਬ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਨੇ ਪ੍ਰਿੰਸ ਖੁੱਲਰ ਨੂੰ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦਾ ਸੀਨੀਅਰ ਵਾਈਸ ਚੇਅਰਮੈਨ ਨਿਯੁਕਤ ਕੀਤਾ ਹੈ। ਉਨ੍ਹਾਂ ਅੱਜ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲਿਆ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦਾ ਧੰਨਵਾਦ ਪ੍ਰਗਟ ਕਰਦਿਆਂ ਸ੍ਰੀ ਖੁੱਲਰ ਨੇ ਕਿਹਾ ਕਿ ਉਹ ਸੂਬੇ ਦੇ ਨੌਜਵਾਨਾਂ ਦੀ ਭਲਾਈ ਦੀ ਦਿਸ਼ਾ ਵਿੱਚ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਕੋਸ਼ਿਸ਼ ਕਰਨਗੇ। ਨੌਜਵਾਨਾਂ ਬਾਰੇ ਨੀਤੀਆਂ ਨੂੰ ਬਿਹਤਰ ਤਰੀਕੇ ਨਾਲ ਲਾਗੂ ਕਰਨ ਦਾ ਯਕੀਨ ਦਿਵਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਦੇਸ਼ ਨੂੰ ਖ਼ੁਸ਼ਹਾਲੀ ਵੱਲ ਲੈ ਕੇ ਜਾਣ ਦੀ ਯੋਗਤਾ ਹੈ। ਉਨ੍ਹਾਂ ਇਹ ਵੀ ਯਕੀਨ ਦਿਵਾਇਆ ਕਿ ਉਹ ਨੌਜਵਾਨਾਂ ਤੇ ਸੂਬਾ ਸਰਕਾਰ ਵਿੱਚ ਪੁਲ ਵਾਂਗ ਕੰਮ ਕਰਨਗੇ।

ਪ੍ਰਿੰਸ ਖੁੱਲਰ ਪਾਰਟੀ ਵਿੱਚ ਵੱਖ ਵੱਖ ਅਹੁਦਿਆਂ ਉਤੇ ਰਹਿ ਚੁੱਗੇ ਹਨ। ਉਹ ਸਾਲ 2000 ਤੋਂ 2004 ਤੱਕ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਅੰਮਿ੍ਰਤਸਰ ਦੇ ਜਨਰਲ ਸਕੱਤਰ ਰਹੇ। ਇਸ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਯੂਥ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਉਹ 2017 ਤੱਕ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਰਹੇ। ਮੌਜੂਦਾ ਸਮੇਂ ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੋਸ਼ਲ ਵੈਲਫੇਅਰ ਤੇ ਐਜੂਕੇਸ਼ਨ ਸੈੱਲ ਦੇ ਚੇਅਰਮੈਨ ਤੇ ਸੂਬਾਈ ਸਿਹਤ ਮਿਸ਼ਨ ਦੇ ਮੈਂਬਰ ਹਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans