Menu

ਨਗਰ ਕੌਂਸਲ ਫਾਜ਼ਿਲਕਾ ਵੱਲੋਂ ਕੂੜਾ ਚੁੱਕਣ, ਸਾਫ-ਸਫਾਈ ਅਤੇ ਬੂਟੇ ਲਗਾਉਣ ਦੀ ਚਲਾਈ ਜਾ ਰਹੀ ਹੈ ਵਿਸ਼ੇਸ਼ ਮੁਹਿੰਮ

ਫਾਜਿਲਕਾ, 1 ਅਗਸਤ (ਸੁਰਿੰਦਰਜੀਤ ਸਿੰਘ) – ਨਗਰ ਕੌਂਸਲ ਫਾਜਿਲਕਾ ਵੱਲੋਂ ਸ਼ਹਿਰ ਅੰਦਰ ਵੱਖ-ਵੱਖ ਥਾਵਾਂ ਤੋਂ ਕੂੜਾ ਚੁੱਕਣ, ਸਾਫ-ਸਫਾਈ ਅਤੇ ਬੂਟੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਹ ਮੁਹਿੰਮ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ਹਿਰ ਦੀ ਸੁੰਦਰਤਾ ਨੂੰ ਬਰਕਰਾਰ ਰਖਣ ਲਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਇਹ ਜਾਣਕਾਰੀ ਕਾਰਜ ਸਾਧਕ ਅਫਸਰ ਸ੍ਰੀ ਰਜਨੀਸ਼ ਕੁਮਾਰ ਨੇ ਦਿੱਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜ ਸਾਧਕ ਅਫਸਰ ਨੇ ਦੱਸਿਆ ਕਿ ਸ਼ਹਿਰ ਨੂੰ ਗੰਦਗੀ ਮੁਕਤ ਬਣਾਉਣ ਲਈ ਨਗਰ ਕੌਂਸਲ ਦੀਆਂ ਟੀਮਾਂ ਵੱਲੋਂ ਸਾਫ-ਸਫਾਈ ਦੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਅੰਦਰ ਲੱਗੇ ਕੂੜੇ ਦੇ ਢੇਰਾਂ ਨੂੰ ਜੇ.ਸੀ.ਬੀ. ਮਸ਼ੀਨ ਰਾਹੀਂ ਚੁਕਵਾ ਕੇ ਟਰਾਲੀ ਰਾਹੀਂ ਕੂੜਾਂ ਡੰਪਾਂ ਵਿੱਚ ਸੁੱਟਵਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਐਸ.ਡੀ. ਹਾਈ ਸਕੂਲ, ਬੀਕਾਨੇਰੀ ਰੋਡ ਤੇ ਡੀ.ਏ.ਵੀ. ਸਕੂਲ ਰੋਡ ਵਿਖੇ ਲੱਗੇ ਵੱਖ-ਵੱਖ ਕੂੜੇ ਦੇ ਢੇਰਾਂ ਨੂੰ ਚੁੱਕਿਆ ਗਿਆ।
ਸੈਨੇਟਰੀ ਇਸੰਪੈਕਟਰ ਸ੍ਰੀ ਨਰੇਸ਼ ਖੇੜਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤੋਂ ਇਲਾਵਾ ਸ਼ਹਿਰ ਅੰਦਰ ਸਾਫ-ਸਫਾਈ ਦੀ ਮੁਹਿੰਮ ਵੀ ਜਾਰੀ ਹੈ। ਉਨ੍ਹਾਂ ਦੱਸਿਆ ਕਿ  ਸੈਕਰਟ ਹਰਟ ਸਕੂਲ ਆਦਿ ਸ਼ਹਿਰ ਦੀਆਂ ਹੋਰ ਵੱਖ-ਵੱਖ ਥਾਵਾਂ ਵਿਖੇ ਸਫਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਸਾਫ-ਸਫਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ ਉਲੀਕੀਆ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਹਰਿਆ-ਭਰਿਆ ਤੇ ਸ਼ੁੱਧ ਵਾਤਾਵਰਣ ਬਣਾਉਣ ਲਈ ਪੌਦੇ ਲਗਾਉਣ ਦੀ ਪ੍ਰਕਿਰਿਆ ਵੀ  ਜਾਰੀ ਹੈ। ਉਨ੍ਹਾਂ ਦੱਸਿਆ ਕਿ ਅਬੋਹਰ ਰੋਡ ਵਿਖੇ ਪੌਦੇ ਲਗਾਉਣ ਲਈ ਜਗ੍ਹਾਂ ਤਿਆਰ ਕੀਤੀ ਗਈ ਹੈ ਜਿਥੇ ਆਉਣ ਵਾਲੇ ਸਮੇਂ ਵਿਚ ਬੂਟੇ ਲਗਾਏ ਜਾਣਗੇ ਅਤੇ ਸ਼ਹਿਰ ਦੀਆਂ ਹੋਰਨਾਂ ਵੱਖ-ਵੱਖ ਥਾਵਾਂ ‘ਤੇ ਵੀ ਵੱਧ ਤੋਂ ਵੱਧ ਬੂਟੇ ਲਗਾਏ ਜਾਣਗੇ।

Listen Live

Subscription Radio Punjab Today

Our Facebook

Social Counter

  • 16486 posts
  • 0 comments
  • 0 fans

Log In