ਟਾਂਗਰਾ, 1 ਅਗਸਤ – ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਮੁੱਛਲ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ 11 ਵਿਅਕਤੀਆਂ ‘ਚੋਂ ਇਕ ਵਿਅਕਤੀ ਦੀ ਲਾਸ਼ ਰੱਖ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਧਰਨਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਜ਼ਹਿਰੀਲੀ ਸ਼ਰਾਬ ਕਾਰਨ ਮਰੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ 2 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਵਿਧਵਾ ਔਰਤਾਂ ਅਤੇ ਬੱਚਿਆ ਦੀ ਪੈਨਸ਼ਨ ਅਤੇ ਜੇਰੇ ਇਲਾਜ ਵਿਅਕਤੀਆਂ ਲਈ ਮੁਫ਼ਤ ਇਲਾਜ ਦਾ ਐਲਾਨ ਕੀਤਾ ਹੈ।