Menu

ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਦਾ ਸਰਵੇਖਣ ਕਰਵਾਉਣ ਦਾ ਫੈਸਲਾ

ਸ੍ਰੀ ਮੁਕਤਸਰ ਸਾਹਿਬ, 5 ਅਗਸਤ ( ਪਰਗਟ ਸਿੰਘ ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਨਿੱਤ ਨਵੀਆਂ ਪੁਲਾਘਾਂ ਪੁੱਟ ਰਹੇ ਰਾਜ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਪ੍ਰਾਪਤੀਆਂ ਦਾ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਵੇਖਣ ਕਰਵਾਉਣ ਦਾ ਫੈਸਲਾ ਕੀਤਾ ਹੈ। ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਦੇਖ-ਰੇਖ ‘ਚ ਹੋਣ ਵਾਲੇ ਇਸ ਸਰਵੇਖਣ ਦੀ ਤਿਆਰੀ ਸਬੰਧੀ ਸਕੱਤਰ ਸਕੂਲ ਸਿੱਖਿਆ ਸ੍ਰੀ ਕਿ੍ਰਸ਼ਨ ਕੁਮਾਰ ਵੱਲੋਂ ‘ਪੰਜਾਬ ਪ੍ਰਾਪਤੀ ਸਰਵੇਖਣ’ (ਪੰਜਾਬ ਅਚੀਵਮੈਂਟ ਸਰਵੇ) ਦੀ ਤਿਆਰੀ ਲਈ ਡੀ.ਪੀ.ਆਈਜ਼., ਨੋਡਲ ਅਫਸਰਾਂ, ਜਿਲਾ ਸਿੱਖਿਆ ਅਫਸਰਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਤੇ ਹੋਰਨਾਂ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਆਨਲਾਈਨ ਮੀਟਿੰਗ ਕੀਤੀ ਗਈ ਹੈ।
ਇਸ ਸਬੰਧੀ ਡੀ ਈ ਓ  ਸੈਕੰਡਰੀ  ਬਲਜੀਤ ਕੁਮਾਰ  ਅਤੇ ਕਪਿਲ ਸ਼ਰਮਾ, ਡੀ ਈ ਓ ਐਲੀਮੈਂਟਰੀ ਸੁਖਦਰਸ਼ਨ ਸਿੰਘ ਬੇਦੀ ਨੇ ਦੱਸਿਆ ਕਿ ਸਰਵੇਖਣ ‘ਚ ਚਲੰਤ ਵਿਦਿਅਕ ਸ਼ੈਸ਼ਨ 2020-21 ਦੌਰਾਨ ਰਾਜ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ‘ਚ ਵਿੱਦਿਅਕ ਗੁਣਵੱਤਾ ਦੀ ਪਰਖ ਕੀਤੀ ਜਾਵੇਗੀ। ਇਸ ਸਰਵੇਖਣ ਦੀ ਸ਼ੁਰੂਆਤ ਅਗਸਤ ਮਹੀਨੇ ‘ਚ ਹੋਣ ਵਾਲੇ ਪ੍ਰਸ਼ਨੋਤਰੀ ਨਾਲ ਹੋਵੇਗੀ ਅਤੇ ਇਸ ਤੋਂ ਪੰਦਰਾਂ ਦਿਨ ਬਾਅਦ ਫਿਰ ਸਰਵੇਖਣ ਸਬੰਧੀ ਪ੍ਰਸ਼ਨੋਤਰੀ (ਕੁਇਜ਼) ਹੋਵੇਗੀ। ਸਤੰਬਰ ਮਹੀਨੇ ‘ਚ ਬੱਚਿਆਂ ਦਾ ਪਹਿਲਾ ਮੌਕ ਟੈਸਟ ਹੋਵੇਗਾ। ਦੂਸਰਾ ਮੌਕ ਟੈਸਟ ਅਕਤੂਬਰ ਤੇ ਤੀਸਰਾ ਟੈਸਟ ਨਵੰਬਰ ਮਹੀਨੇ ‘ਚ ਨੇਪਰੇ ਚੜੇਗਾ। ਜਿਲਾ ਮੀਡੀਆ ਕੋਆਰਡੀਨੇਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਇਸ ਸਰਵੇਖਣ ਲਈ ਕੋਈ ਅਲੱਗ ਪਾਠਕ੍ਰਮ ਨਹੀਂ ਹੋਵੇਗਾ ਅਤੇ ਇਹ ਪਹਿਲਾ ਤੋਂ ਪੜ ਰਹੇ ਵਿਸ਼ਿਆ ਦੇ ਪਾਠਕ੍ਰਮ ‘ਤੇ ਅਧਾਰਤ ਹੀ ਹੋਵੇਗਾ।
ਇਸ ਸਰਵੇਖਣ ਲਈ ਜਮਾਤਵਾਰ ਵਿਸ਼ਿਆ ਦੀ ਚੋਣ ਕੀਤੀ ਗਈ ਹੈ, ਜਿਸ ਤਹਿਤ ਪ੍ਰਾਇਮਰੀ ਜਮਾਤਾਂ ਦੇ ਸਾਰੇ ਵਿਸ਼ੇ, ਛੇਵੀਂ ਤੋਂ ਦਸਵੀਂ ਤੱਕ ਦੇ 4 ਵਿਸ਼ਿਆਂ (ਅੰਗਰੇਜ਼ੀ, ਗਣਿਤ, ਵਿਗਿਆਨ ਤੇ ਸਮਾਜਿਕ ਸਿੱਖਿਆ) ਅਤੇ 11 ਤੇ 12ਵੀਂ ਜਮਾਤ ਦੇ ਕੁਝ ਚੋਣਵੇਂ ਵਿਸ਼ਿਆਂ ‘ਤੇ ਅਧਾਰਤ ਇਹ ਸਰਵੇ ਕਰਵਾਇਆ ਜਾਵੇਗਾ।ਇਸ ਸਰਵੇ ਦੀ ਸਫਲਤਾ ਲਈ ਸਬੰਧਤ ਬਲਾਕ ਸਿੱਖਿਆ ਅਫਸਰ, ਸਿੱਖਿਆ ਸੁਧਾਰ ਟੀਮਾਂ, ਜਿਲਾ ਤੇ ਬਲਾਕ ਮੈਂਟਰ, ਪੜੋ ਪੰਜਾਬ ਪੜਾਓ ਪੰਜਾਬ ਟੀਮ, ਸਕੂਲ ਮੁਖੀ ਤੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਤਿਆਰੀ ਕਰਵਾੳਣ ਤੇ ਉਤਸ਼ਾਹਿਤ ਕਰਨ ਦੀ ਜਿੰਮੇਵਾਰੀ ਸੌਂਪੀ ਗਈ ਹੈ।
ਸਰਵੇਖਣ ਸਬੰਧੀ ਸਾਰੇ ਜਿਲਿਆਂ ਦੇ ਜਿਲਾ ਤੇ ਬਲਾਕ ਮੈਂਟਰ, ਅਧਿਆਪਕਾਂ ਨੂੰ ਸਿਖਲਾਈ ਦੇਣਗੇ ਅਤੇ ਅਧਿਆਪਕ ਦੁਆਰਾ ਅੱਗੇ ਬੱਚਿਆਂ ਨੂੰ ਇਸ ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਭਾਗ ਲੈਣ ਲਈ ਪ੍ਰੇਰਿਤ ਕਰਨਗੇ। ਸਰਵੇਖਣ ਦੀ ਤਿਆਰੀ ਲਈ ਨਮੂਨੇ ਵਜੋਂ ਪ੍ਰਸ਼ਨੋਤਰੀ ਸਬੰਧੀ ਸਹਾਇਕ ਸਮੱਗਰੀ ਵਿਭਾਗ ਵੱਲੋਂ ਆਨਲਾਈਨ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਬੱਚਿਆਂ ਤੇ ਮਾਪਿਆਂ ਨੂੰ ਇਸ ਸਰਵੇਖਣ ਸਬੰਧੀ ਵੱਖ-ਵੱਖ ਸਾਧਨਾਂ ਰਾਹੀਂ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇਗਾ। ਇਸ ਸਰਵੇਖਣ ਦਾ ਮੁੱਖ ਮੰਤਵ ਵਿਭਾਗ ਵੱਲੋਂ ਆਪਣੇ ਅਧਿਆਪਕਾਂ ਤੇ ਵਿਦਿਆਰਥੀਆਂ  ਨੂੰ ਹਰ ਪੱਖੋਂ ਕੇਂਦਰ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇਖਣ ਦੀ ਤਿਆਰ ਕਰਨਾ ਹੈ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans