Menu

ਗਊ ਸੇਵਾ ਕਮਿਸ਼ਨ ਵੱਲੋਂ ਪੰਜਾਬ ‘ਚ ਲਗਾਏ ਜਾਣ ਵਾਲੇ 200 ਗਊ ਭਲਾਈ ਕੈਂਪਾਂ ਦੀ ਗਾਜੀਪੁਰ ਤੋਂ ਸ਼ੁਰੂਆਤ

ਚੰਡੀਗੜ, 5 ਅਗਸਤ – ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਦੀ ਅਗਵਾਈ ਹੇਠ ਕਮਿਸ਼ਨ ਵੱਲੋਂ ਰਾਜ ਭਰ ‘ਚ ਲਗਾਏ ਜਾਣ ਵਾਲੇ 200 ਪਸ਼ੂਧਨ ਭਲਾਈ ਕੈਂਪਾਂ ਦੀ ਸ਼ੁਰੂਆਤ ਅੱਜ ਸਮਾਣਾ ਦੇ ਗਾਜੀਪੁਰ ਸਰਕਾਰੀ ਕੈਟਲ ਪੌਂਡ (ਗਊਸ਼ਾਲਾ) ਵਿਖੇ ਲਗਾਏ ਗਏ ਗਊਧਨ ਭਲਾਈ ਮੈਡੀਕਲ ਕੈਂਪ ਤੋਂ ਹੋਈ। ਇਸ ਦੌਰਾਨ ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਚੇਅਰਮੈਨ ਸਚਿਨ ਸ਼ਰਮਾ ਨੂੰ ਵੀਡੀਓ ਕਾਲ ਕਰਕੇ ਕੋਰੋਨਾ ਸੰਕਟ ਦੇ ਸਮੇਂ ਵੀ ਬੇਸਹਾਰਾ ਗਊਧਨ ਦੀ ਸੁਚੱਜੀ ਸੇਵਾ-ਸੰਭਾਲ ਲਈ ਕਮਿਸ਼ਨ ਵੱਲੋਂ ਕੀਤੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਪਟਿਆਲਾ ਡਵੀਜਨ ਦੇ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕਰਕੇ ਪਸ਼ੂ ਪਾਲਣ ਵਿਭਾਗ ਦੇ ਸਹਿਯੋਗ ਨਾਲ ਲਗਾਏ ਇਸ ਮੈਡੀਕਲ ਕੈਂਪ ਦੀ ਸ਼ੁਰੂਆਤ ਕਰਵਾਈ। ਸ੍ਰੀ ਗੈਂਦ ਨੇ ਕਿਹਾ ਕਿ ਗਊਧਨ ਦੀ ਸੰਭਾਲ ਲਈ ਗ਼ੈਰ ਸਰਕਾਰੀ ਸੰਸਥਾਵਾਂ ਸਮੇਤ ਆਮ ਲੋਕਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ ਤਾਂ ਕਿ ਸੜਕਾਂ ‘ਤੇ ਫਿਰਦੇ ਬੇਸਹਾਰਾ ਗਊਧਨ ਨੂੰ ਰਾਜ ਦੀਆਂ ਸਰਕਾਰੀ ਗਊਸ਼ਾਲਾਵਾਂ ਵਿਖੇ ਲਿਜਾ ਕੇ ਉਨਾਂ ਦੀ ਸਹੀ ਢੰਗ ਨਾਲ ਸਾਂਭ ਸੰਭਾਲ ਕੀਤੀ ਜਾ ਸਕੇ।
ਚੇਅਰਮੈਨ ਸ੍ਰੀ ਸ਼ਰਮਾ ਨੇ ਦੱਸਿਆ ਕਿ ਗਊ ਸੇਵਾ ਕਮਿਸ਼ਨ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਮਿਸ਼ਨ ਅਧੀਨ ਆਉਂਦੀਆਂ ਰਾਜ ਦੀਆਂ ਗਊਸ਼ਾਲਾਵਾਂ ਵਿਖੇ ਅਜਿਹੇ 200 ਕੈਂਪ ਲਗਾਏ ਜਾਣਗੇ ਤਾਂ ਕਿ ਲੋਕਾਂ ਨੂੰ ਵੀ ਗਊ ਧਨ ਦੀ ਬਿਹਤਰ ਸੰਭਾਲ ਲਈ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾ ਸਕੇ। ਉਨਾਂ ਕਿਹਾ ਕਿ ਕਮਿਸ਼ਨ ਵੱਲੋਂ ਗਊਧਨ ਤੋਂ ਪੈਦਾ ਹੁੰਦੇ ਦੁੱਧ, ਗੋਹੇ ਆਦਿ ਦੀ ਸਦਵਰਤੋਂ ਕਰਕੇ 426 ਗਊਸ਼ਾਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਕਦਮ ਪੁੱਟੇ ਜਾ ਰਹੇ ਹਨ। ਇਸ ਤੋਂ ਬਿਨਾਂ ਹਰ ਗਊਧਨ ਦੀ ਟੈਗਿੰਗ ਲਈ ਵੀ ਪ੍ਰਕਿ੍ਰਆ ਸ਼ੁਰੂ ਕੀਤੀ ਜਾਵੇਗੀ।
ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਵੀ ਗਾਬਾ ਦੀ ਅਗਵਾਈ ਹੇਠ ਪਸ਼ੂਆਂ ਦੇ ਡਾਕਟਰਾਂ ਦੀ ਟੀਮ ਨੇ 700 ਦੇ ਕਰੀਬ ਗਊਧਨ ਨੂੰ ਪੇਟ ਦੇ ਕੀੜਿਆਂ ਦੀ ਦਵਾਈ ਖੁਵਾਉਣ ਸਮੇਤ ਐਂਟੀਬਾਇੳਟਿਕ, ਨਿਊਟ੍ਰੀਸ਼ਨ ਆਦਿ ਦਿੱਤਾ ਤੇ ਜ਼ਖਮੀ ਪਸ਼ੂਆਂ ਦੀ ਮਲਮ ਪੱਟੀ ਕੀਤੀ ਗਈ ਨਾਲ ਹੀ ਬਰਸਾਤ ਦੇ ਮੌਸਮ ਨੂੰ ਦੇਖਦਿਆਂ ਗਲ ਘੋਟੂ ਤੇ ਮੂੰਹ ਖੁਰ ਦੀ ਵੈਕਸੀਨ ਵੀ ਲਗਾਈ ਗਈ। ਸਾਰੀ ਗਊਸ਼ਾਲਾ ਨੂੰ ਰੋਗਾਣੂ ਮੁਕਤ ਕਰਨ ਲਈ ਦਵਾਈ ਦਾ ਛਿੜਕਾਅ ਕਰਵਾਇਆ ਗਿਆ। ਇਸ ਮੌਕੇ ਐਸ.ਡੀ.ਐਮ. ਸਮਾਣਾ ਨਮਨ ਮੜਕਨ, ਤਹਿਸੀਲਦਾਰ ਸੰਦੀਪ ਸਿੰਘ, ਡਾ. ਜਗਪ੍ਰੀਤ ਸਿੰਘ, ਡਾ. ਦਪਿੰਦਰ ਸਿੰਘ, ਸਮਾਜ ਸੇਵੀ ਰਾਜ ਸਿੰਗਲਾ ਸਮੇਤ ਤੇ ਹੋਰ ਪਤਵੰਤੇ ਹਾਜ਼ਰ ਸਨ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39852 posts
  • 0 comments
  • 0 fans