Menu

ਫਾਜ਼ਿਲਕਾ : ਕਾਰਜਸ਼ੈਲੀ ਅਤੇ ਵੱਖ-ਵੱਖ ਕਾਰਗੁਜਾਰੀ ਨੂੰ ਲੈ ਕੇ ਜ਼ਿਲਾ ਸਿੱਖਿਆ ਅਧਿਕਾਰੀ ਵੱਲੋਂ ਕੀਤੀ ਗਈ ਸਕੂਲ ਮੁਖੀਆਂ ਨਾਲ ਆਨਲਾਈਨ ਮੀਟਿੰਗ

ਫਾਜ਼ਿਲਕਾ, 6 ਅਗਸਤ – ਸਕੂਲ ਸਿੱਖਿਆ ਵਿਭਾਗ ਵੱਲੋਂ ਕੋਵਿਡ-19 ਦੇ ਚੱਲਦਿਆਂ ਵਿਦਿਆਰਥੀਆਂ ਦੀ ਪੜਾਈ ਅਤੇ ਸਹਿਵਿੱਦਿਅਕ ਐਕਟੀਵਿਟੀ ਨੂੰ ਲੈ ਕੇ ਜਿਲਾ ਸਿੱਖਿਆ ਅਧਿਕਾਰੀ (ਸੈਕੰਡਰੀ) ਡਾ. ਤਿ੍ਰਲੋਚਨ ਸਿੰਘ ਸਿੱਧੂ ਨੇ ਵੱਖ-ਵੱਖ ਸਕੂਲ ਮੁਖੀਆਂ ਨਾਲ ਆਨ-ਲਾਈਨ ਮੀਟਿੰਗ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਸਿੱਧੂ ਨੇ ਦੱਸਿਆ ਕਿ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੁਆਰਾ ਵਿਦਿਆਰਥੀਆਂ ਦੀ ਪੜਾਈ ਨੂੰ ਲੈ ਕੇ ਕੀਤੇ ਜਾ ਰਹੇ ਵੱਖ-ਵੱਖ ਤਰੀਕਿਆਂ ਦੇ ਉਪਰਾਲਿਆਂ ਨੂੰ ਵਿਦਿਆਰਥੀਆਂ ਤੱਕ ਪੁੱਜਦਾ ਕਰਨ ਲਈ ਅਪਣਾਏ ਜਾ ਰਹੇ ਸਾਧਨਾਂ ਦੀ ਸਕੂਲ ਮੁਖੀਆ ਨਾਲ ਵਿਸਥਾਰ ਪੂਰਵਕ ਚਰਚਾ ਕਰਨ ਅਤੇ ਹੁਣ ਤੱਕ ਦੇ ਕੀਤੇ ਕੰਮਾਂ ਦੀ ਫੀਡ-ਬੈਕ ਪ੍ਰਾਪਤ ਕਰਨਾ ਇਸ ਮੀਟਿੰਗ ਦਾ ਮੁਖ ਵਿਸ਼ਾ ਰਿਹਾ। ਉਨਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਵਿਦਿਆਰਥੀਆਂ ਦੀ ਐਨਰੋਲਮੈਂਟ ਵਧਾਉਣ ਅਤੇ ਨੈਸ਼ਨਲ ਅਚੀਵਮੈਂਟ ਸਰਵੇਂ ਦੇ ਅਧਾਰ ਤੇ ਸਕੂਲਾਂ ਵਿੱਚ ਸ਼ੁਰੂ ਕੀਤੇ ਗਏ ਪੰਜਾਬ ਅਚੀਵਮੈਂਟ ਸਰਵੇ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਡਾ. ਸਿੱਧੂ ਨੇ ਦੱਸਿਆ ਕਿ ਪੰਜਾਬ ਅਚੀਵਮੈਂਟ ਸਰਵੇ ਤਹਿਤ 6ਵੀਂ ਤੋਂ ਬਾਰਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਦੇ ਸਾਰੇ ਵਿਸ਼ਿਆਂ ਦੇ ਗੂਗਲ ਫਾਰਮ ਰਾਹੀਂ ਪੇਪਰ ਲਏ ਜਾਣਗੇ ਅਤੇ ਤਿੰਨ ਮੋਕ ਟੈਸਟ ਲਏ ਜਾਣਗੇ ਜੋ ਕਿ ਸਤੰਬਰ, ਅਕਤੂਬਰ ਅਤੇ ਨਵੰਬਰ ਮਹੀਨੇ ਵਿੱਚ ਹੋਣਗੇ ਜੋ ਕਿ ਬੱਚੇ ਦੀ ਯਾਦ ਸ਼ਕਤੀ, ਸਮਝ ਸ਼ਕਤੀ ਅਤੇ ਉਨਾਂ ਦੀ ਲਾਗੂ ਕਰ ਸਕਣ ਦੀ ਸ਼ਕਤੀ ਨੂੰ ਪਰਖਣ ਲਈ ਹੋਣਗੇ ਜਿਸ ਨਾਲ ਵਿਦਿਆਰਥੀ ਦੀ ਸਿੱਖਣ ਸ਼ਕਤੀ ਅਤੇ ਤਰੀਕਿਆਂ ਦਾ ਅਧਿਐਨ ਕਰਨ ਵਿੱਚ ਸਹਾਇਤਾ ਕਰੇਗਾ ਅਤੇ ਭਵਿੱਖ ਦੀ ਹਰ ਤਰਾਂ ਦੀ ਰੂਪ ਰੇਖਾ ਤਿਆਰ ਕਰਨ ਵਿੱਚ ਮਦਦ ਕਰੇਗਾ। ਸਕੂਲ ਮੁਖੀਆਂ ਰਾਹੀਂ ਵਿਦਿਆਰਥੀਆਂ ਤੱਕ ਗੂਗਲ ਫਾਰਮ ਭੇਜਣ ਦਾ ਸਿਲਸਲਾ ਜਿਲੇ ਵਿੱਚ ਕੰਮ ਕਰ ਰਹੀ ਵਿਸ਼ਾ ਮਾਹਿਰਾਂ ਦੀ ਟੀਮ ਡੀਐਮ ਅਤੇ ਬੀਐਮਜ ਵੱਲੋਂ ਸ਼ੁਰੂ ਕਰ ਦਿੱਤਾ ਗਿਆ ਹੈ। ਅੱਜ ਦੀ ਇਹ ਮੀਟਿੰਗ ਆਨ-ਲਾਈਨ ਐਪ ਜ਼ਰੀਏ ਸਿੱਖਿਆ ਬਲਾਕ ਅਬੋਹਰ-1 ਤੇ 2, ਖੂਈਆਂ ਸਰਵਰ, ਫਾਜ਼ਿਲਕਾ-1 ਅਤੇ ਵੱਖ-ਵੱਖ ਵਿਸ਼ਾ ਮਾਹਿਰਾਂ ਵਜੋਂ ਕੰਮ ਕਰਦੇ ਡੀਐਮ ਅਤੇ ਬੀ.ਐਮਜ਼ ਨਾਲ ਕੀਤੀਆਂ ਗਈਆ।
ਇਸ ਪੰਜਾਬ ਪ੍ਰਾਪਤੀ ਸਰਵੇਖਣ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਜਿਲਾ ਸਿੱਖਿਆ ਅਧਿਕਾਰੀ (ਐਲੀਮੈਂਅਰੀ) ਡਾ. ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਨੇ ਦੱਸਿਆ ਕਿ ਸਿੱਖਿਆ ਸੁਧਾਰ ਟੀਮਾਂ, ਪੜੋ-ਪੰਜਾਬ-ਪੜਾਓ ਪੰਜਾਬ ਟੀਮ ਸਕੂਲ ਮੁਖੀ ਅਤੇ ਅਧਿਆਪਕਾਂ ਨੂੰ ਵਿਦਿਆਰਥੀਆਂ ਨੂੰ ਇਸ ਸਬੰਧੀ ਤਿਆਰੀ ਕਰਾਉਣ ਦੀ ਜਿੰਮੇਵਾਰੀ ਸੌਂਪੀ ਗਈ ਹੈ। ਇਸ ਵਾਸਤੇ ਜਿਲਾ ਪੱਧਰ ਤੇ ਕੰਮ ਕਰ ਰਹੇ ਬਲਾਕ ਸੈਂਟਰ ਬਕਾਇਦਾ ਸਾਰੇ ਅਧਿਆਪਕਾਂ ਨੂੰ ਟੇ੍ਰਨਿੰਗ ਵੀ ਦੇਣਗੇ। ਇਸ ਤੋਂ ਇਲਾਵਾਂ ਬੱਚਿਆਂ ਦੇ ਮਾਪਿਆਂ ਨੂੰ ਵੀ ਵੱਖ-ਵੱਖ ਸਾਧਨਾ ਰਾਹੀਂ ਜਾਗਰੂਕ ਕੀਤਾ ਜਾਵੇਗਾ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39921 posts
  • 0 comments
  • 0 fans