Menu

ਨਕਸ਼ੇ ਸਿਰਫ਼ ਆਨ ਲਾਈਨ ਪੋਰਟਲ ਰਾਹੀਂ ਕੀਤੇ ਜਾਣਗੇ ਮਨਜ਼ੂਰ: ਬ੍ਰਹਮ ਮਹਿੰਦਰਾ

ਚੰਡੀਗੜ੍ਹ,  6 ਅਗਸਤ – ਨਕਸ਼ਿਆਂ ਦੀ ਮਨਜ਼ੂਰੀ ਲੈਣ ਵਿਚ ਵਧੇਰੇ ਪਾਰਦਰਸ਼ਤਾ ਲਿਆਉਣ ਅਤੇ ਲੋਕਾਂ ਦਾ ਸਮਾਂ ਬਚਾਉਣ ਲਈ ਸਥਾਨਕ ਸਰਕਾਰਾਂ ਬਾਰੇ ਮੰਤਰੀ, ਸ੍ਰੀ ਬ੍ਰਹਮ ਮਹਿੰਦਰਾ ਨੇ ਨਗਰ ਨਿਗਮਾਂ ਦੇ ਸਮੂਹ ਕਮਿਸ਼ਨਰਾਂ ਅਤੇ ਖੇਤਰੀ ਡਾਇਰੈਕਟਰਾਂ ਨੂੰ 6 ਅਗਸਤ, 2020 ਤੋਂ ਸਿਰਫ਼ ਆਨਲਾਈਨ ਪੋਰਟਲ ਰਾਹੀਂ ਨਕਸ਼ਿਆਂ ਨੂੰ ਮਨਜ਼ੂਰੀ ਦੇਣ ਲਈ ਨਿਰਦੇਸ਼ ਜਾਰੀ ਕੀਤੇ ਹਨ। ਇਹ ਨਿਰਦੇਸ਼ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਇਸ ਉਪਰਾਲੇ ਨਾਲ ਲੋਕਾਂ ਨੂੰ ਪ੍ਰਵਾਨਗੀ ਲੈਣ ਲਈ ਭਟਕਣਾ ਨਹੀਂ ਪਵੇਗਾ ਅਤੇ ਇਸ ਸਿਸਟਮ ਨਾਲ ਵਿਚੋਲਗੀ ਤੋਂ ਵੀ ਰਾਹਤ ਮਿਲੇਗੀ।
ਅੱਜ ਇਥੇ ਜਾਰੀ ਇਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਈ-ਸਰਵਿਸ ਪ੍ਰੋਗਰਾਮ ਤਹਿਤ ਆਮ ਲੋਕਾਂ ਨੂੰ ਵੱਧ ਤੋਂ ਵੱਧ ਈ-ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਟੀਚੇ ਨੂੰ ਪੂਰਾ ਕਰਨ ਲਈ 15 ਅਗਸਤ, 2018 ਨੂੰ ਈ-ਪੋਰਟਲ ਦੀ ਸ਼ੁਰੂਆਤ ਕੀਤੀ ਗਈ ਸੀ। ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਇਸ ਪੋਰਟਲ ਵਿੱਚ ਕੁਝ ਤਕਨੀਕੀ ਉਣਤਾਈਆਂ ਸਨ, ਜਿਸ ਨੂੰ ਹੁਣ ਠੀਕ ਕਰ ਦਿੱਤਾ ਗਿਆ ਹੈ ਅਤੇ ਪੋਰਟਲ ਨੂੰ ਸੁਚੱਜੇ ਢੰਗ ਨਾਲ ਮੁੜ ਚਾਲੂ ਕੀਤਾ ਗਿਆ ਹੈ ਤਾਂ ਜੋ ਆਮ ਲੋਕਾਂ ਨੂੰ ਨਕਸ਼ਿਆਂ ਦੀ ਆਨਲਾਈਨ ਪ੍ਰਵਾਨਗੀ ਅਤੇ ਹੋਰ ਸੇਵਾਵਾਂ ਲੈਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।
ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਪੰਜਾਬ ਸਰਕਾਰ ਨੇ ਆਨਲਾਈਨ ਬਿਲਡਿੰਗ ਪਲਾਨ ਪ੍ਰਵਾਨਗੀ ਪ੍ਰਣਾਲੀ (ਓਬੀਪੀਏਐੱਸ) ਦੇ ਨਾਲ-ਨਾਲ ਉਪਰੋਕਤ ਨਿਰਵਿਘਨ ਆਨਲਾਈਨ ਸੇਵਾਵਾਂ ਦੀ ਸ਼ੁਰੂਆਤ ਕਰਕੇ ਇਕ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ। ਹੁਣ ਆਮ ਲੋਕ ਓਬੀਪੀਏਐਸ ਸਿਸਟਮ ਨਾਲ ਰੈਗੂਲਰਾਈਜ਼ੇਸ਼ਨ ਪਾਲਿਸੀ ਤਹਿਤ ਪਲਾਟਾਂ ਦੀ ਆਨਲਾਈਨ ਨਕਸ਼ਿਆਂ ਦੀ ਮਨਜ਼ੂਰੀ, ਆਨਲਾਈਨ ਲੇਆਉਟ ਪ੍ਰਵਾਨਗੀ, ਜ਼ਮੀਨੀ ਵਰਤੋਂ ਤਬਦੀਲ ਸਬੰਧੀ ਆਨਲਾਈਨ ਪ੍ਰਵਾਨਗੀ, ਟੈਲੀਕਮਨੀਕੇਸ਼ਨ ਟਾਵਰ ਲਈ ਆਨਲਾਈਨ ਪ੍ਰਵਾਨਗੀ ਅਤੇ ਪਲਾਟਾਂ ਦੀ ਐਨਓਸੀ ਲਈ ਆਨਲਾਈਨ ਪ੍ਰਵਾਨਗੀ ਪ੍ਰਾਪਤ ਕਰ ਸਕਦੇ ਹਨ। ਇਹਨਾਂ ਸੇਵਾਵਾਂ ਦੀ ਸ਼ੁਰੂਆਤ ਨਾਲ ਸਥਾਨਕ ਸਰਕਾਰਾਂ ਵਿਭਾਗ ਸੂਬੇ ਦੇ ਨਾਗਰਿਕ ਲਈ ਤੇਜ਼ ਅਤੇ ਨਿਰਵਿਘਨ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਏਗਾ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅੱਗੇ ਕਿਹਾ ਕਿ ਨਕਸ਼ਿਆਂ ਅਤੇ ਹੋਰ ਸੇਵਾਵਾਂ ਪੋਰਟਲ ਉੱਤੇ ਅਸਾਨੀ ਨਾਲ ਉਪਲਬਧ ਹਨ। ਉਨ੍ਹਾਂ ਕਿਹਾ ਕਿ 05 ਅਗਸਤ, 2020 ਤੋਂ ਬਾਅਦ ਵਿਭਾਗ ਵਿੱਚ ਇਹ ਸਾਰੇ ਕੰਮ ਸਿਰਫ਼ ਈ ਪੋਰਟਲ ਰਾਹੀਂ ਕੀਤੇ ਜਾ ਰਹੇ ਹਨ। ਹੁਣ ਲੋਕ ਆਨਲਾਈਨ ਪੋਰਟਲ – ਈਨਕਸ਼ਾ ਦੁਆਰਾ ਆਨਲਾਈਨ ਜਮ੍ਹਾਂ ਕਰਨ ਦੇ ਯੋਗ ਹੋਣਗੇ। ਇਸ ਵਿਚ ਸੀ.ਏ.ਡੀ. ਡਰਾਇੰਗ ਫਾਈਲ ਦੀ ਕੰਪਿਊਟਰ ਵੈਰੀਫਿਕੇਸ਼ਨ, ਆਨਲਾਈਨ ਭੁਗਤਾਨ ਦੀ ਸਹੂਲਤ, ਫਾਈਲਾਂ ਭੇਜਣ ਅਤੇ ਨਿਰਧਾਰਤ ਸਮਾਂ ਸੀਮਾ ਅੰਦਰ ਪ੍ਰਵਾਨਗੀ, ਬਿਨੈਕਾਰਾਂ ਨਾਲ ਆਨਲਾਈਨ ਸਥਿਤੀ ਨੂੰ ਈ-ਮੇਲ ਅਤੇ ਐਸਐਮਐਸ ਦੇ ਜ਼ਰੀਏ ਸਾਂਝਾ ਕਰਨਾ,  ਡਿਜ਼ੀਟਲ ਦਸਤਖ਼ਤਾਂ  ਵਾਲਾ ਕੰਪਿਊਟਰ ਦੁਆਰਾ ਤਿਆਰ ਕੀਤਾ ਸਰਟੀਫਿਕੇਟ ਅਤੇ ਰੇਰਾ ਦੀ ਪਾਲਣਾ ਲਈ ਪ੍ਰਾਜੈਕਟਾਂ ਦੀ ਬਿਹਤਰ ਨਿਗਰਾਨੀ ਕਰਨਾ ਸ਼ਾਮਲ ਹੈ।
ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਇਨ੍ਹਾਂ ਆਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਅਤੇ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਸਬੰਧਤ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans