Menu

ਬੱਚਿਆਂ ਦੀ ਜਾਨ ਬਚਾਉਂਦਾ ਆਪ ਡੁੱਬਿਆ ..!

ਫਰਿਜ਼ਨੋ (ਕੈਲੇਫੋਰਨੀਆਂ), 7 ਅਗਸਤ, ਨੀਟਾ ਮਾਛੀਕੇ – ਫਰਿਜ਼ਨੋ ਦੇ ਲਾਗਲੇ ਸ਼ਹਿਰ ਰੀਡਲੀ ਤੋ ਬੜੀ ਮਾੜੀ ਖ਼ਬਰ ਆ ਰਹੀ ਹੈ, ਇੱਥੋ ਦਾ 29 ਸਾਲਾ ਪੰਜਾਬੀ ਨੌਜਵਾਨ ਮਨਜੀਤ ਸਿੰਘ ਕਿੰਗਜ਼ ਰਿਵਰ ਵਿੱਚ ਡੁੱਬਦੇ ਤਿੰਨ ਮੈਕਸੀਕਨ ਮੂਲ ਦੇ ਬੱਚਿਆ ਨੂੰ ਬਚਾਉਂਦਾ ਆਪ ਡੁੱਬ ਗਿਆ ਅਤੇ ਜਾਨ ਤੋ ਹੱਥ ਧੋਅ ਬੈਠਾ। ਜਾਣਕਾਰੀ ਮੁਤਾਬਕ ਤਿੰਨ ਬੱਚੇ ਰਿਵਰ ਵਿੱਚੋਂ ਮੱਦਦ ਲਈ ਪੁਕਾਰ ਰਹੇ ਸਨ ਅਤੇ ਮਨਜੀਤ ਸਿੰਘ ਨੇ ਇਹਨਾਂ ਦੀ ਹਾਲ ਦੁਹਾਈ ਸੁਣਕੇ ਕਿੰਗਜ਼ ਰਿਵਰ ਵਿੱਚ ਛਾਲ ਮਾਰ ਦਿੱਤੀ । ਦੋ ਬੱਚਿਆ ਨੂੰ ਇਸ ਨੇ ਸੁਰੱਖਿਅਤ ਬਾਹਰ ਕੱਢ ਲਿਆ ‘ਤੇ ਤੀਸਰੇ ਨੂੰ ਲੱਭਦਾ ਖੁੱਦ ਡੁੱਬ ਗਿਆ । ਤੀਜਾ ਬੱਚਾ 15 ਮਿੰਟ ਬਾਅਦ ਲੱਭਾਂ ਜਿਹੜਾ ਵੈਲੀ ਚਿਲਡਰਨਜ਼ ਹਸਪਤਾਲ ਵਿਖੇ ਮੌਤ ਨਾਲ ਲੜਾਈ ਲੜ ਰਿਹਾ ਹੈ।ਮਨਜੀਤ ਸਿੰਘ ਦੋ ਸਾਲ ਪਹਿਲਾਂ ਭਾਰਤ ਤੋਂ ਅਮਰੀਕਾ ਆਇਆ ਸੀ ਅਤੇ ਹਾਲ ਹੀ ਵਿੱਚ ਫਰਿਜਨੋ ਦੇ ਟਰੱਕ ਡਰਾਈਵਿੰਗ ਸਕੂਲ ਤੋ ਟਰੱਕ ਦਾ ਲਾਈਸੰਸ ਲੈਣ ਲਈ ਕਲਾਸਾਂ ਲਾ ਰਿਹਾ ਸੀ। ਮਨਜੀਤ ਸਿੰਘ ਦੀ ਮੌਤ ਕਾਰਨ ਜਿੱਥੇ ਪੰਜਾਬੀ ਭਾਈਚਾਰਾ ਸੋਗ ਵਿੱਚ ਡੁੱਬਿਆ ਹੋਇਆ ਹੈ, ਓਥੇ ਮਨਜੀਤ ਦੇ ਕਾਰਨਾਮੇ ਦੀ ਗੋਰੇ ਵੀ ਸਿਫ਼ਤ ਕਰ ਰਹੇ ਹਨ ‘ਤੇ ਮਨਜੀਤ ਸਿੰਘ ਨੇ ਆਪਣੀ ਜਾਨ ਦੇਕੇ ਪੰਜਾਬੀਆਂ ਦਾ ਨਾਮ ਅਮਰੀਕਨ ਭਾਈਚਾਰੇ ਵਿੱਚ ਉੱਚਾ ਕੀਤਾ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans