Menu

ਪੰਜਾਬ ਸਰਕਾਰ ਵੱਲੋ ਨਕਸ਼ਿਆਂ ਦੇ ਨਾਲ ਨਾਲ ਹੋਰ ਸੇਵਾਵਾਂ ਵੀ ਆਨਲਾਈਨ ਮਿਲਣਗੀਆਂ

ਫ਼ਾਜ਼ਿਲਕਾ, 7 ਅਗਸਤ – ਪੰਜਾਬ ਸਰਕਾਰ ਵੱਲਂੋ ਲੋਕਾਂ ਨੂੰ ਸਰਕਾਰ ਸੇਵਾਵਾਂ ਸੌਖੇ ਤਰੀਕੇ ਨਾਲ ਅਤੇ ਉਨਾਂ ਦੇ ਦਰਾਂ ਉੱਤੇ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਆਨਲਾਈਨ ਬਿਲਡਿੰਗ ਐਪਲੀਕੇਸ਼ਨ ਸਿਸਟਮ ਲਾਗੂ ਕੀਤਾ ਗਿਆ ਸੀ, ਜਿਸ ਰਾਹੀ ਨਕਸ਼ਿਆਂ ਦੀ ਸਕਰੂਟਨੀ/ਪ੍ਰਵਾਨਗੀ ਆਨਲਾਈਨ ਸਿਸਟਮ ਰਾਹੀ ਕੀਤੀ ਜਾਂਦੀ ਹੈ। ਇਸੇ ਸੇਵਾ ਦਾ ਹੋਰ ਵਿਸਥਾਰ ਕਰਦਿਆਂ ਹੁਣ ਪੰਜਾਬ ਸਰਕਾਰ ਵੱਲੋ ਇਸ ਆਨਲਾਈਨ ਸਿਸਟਮ ਨੂੰ ਅਪਗ੍ਰੇਡ  ਕੀਤਾ ਗਿਆ ਹੈ। ਹੁਣ ਆਨਲਾਈਨ ਨਕਸ਼ਿਆਂ ਦੇ ਨਾਲ ਨਾਲ ਪਲਾਟ ਰੈਗੂਰਾਈਜੇਸ਼ਨ, ਭੌ ਮੰਤਵ ਤਬਦੀਲੀ, ਜੋਨਿੰਗ ਪਲੈਨ/ਲੇਅ ਆਊਟ ਪਲੈਨ, ਟੈਲੀਕਮਿਊਨੀਕੇਸ਼ਨ, ਟਾਵਰ ਆਦਿ ਦੀ ਸਕਰੂਟਨੀ/ਪ੍ਰਵਾਨਗੀ ਸਬੰਧੀ ਆਨਲਾਈਨ ਸੁਵਿਧਾਵਾਂ ਵੀ ਲੋਕ ਹਿੱਤ ਲਈ ਚਾਲੂ ਕਰ ਦਿੱਤੀਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਫ਼ਾਜ਼ਿਲਕਾ ਦੇ ਕਾਰਜ ਸਾਧਕ ਅਫਸਰ ਰਜਨੀਸ਼ ਕੁਮਾਰ ਨੇ ਦੱਸਿਆ ਕਿ ਨਕਸ਼ਿਆਂ ਅਤੇ ਹੋਰ ਸੇਵਾਵਾਂ ਪੋਰਟਲ ਉੱਤੇ ਅਸਾਨੀ ਨਾਲ ਉਪਲਬਧ ਹਨ। ਉਨਾਂ ਕਿਹਾ ਕਿ 05 ਅਗਸਤ 2020 ਤੋਂ ਬਾਅਦ ਵਿਭਾਗ ਵਿੱਚ ਇਹ ਸਾਰੇ ਕੰਮ ਸਿਰਫ ਈ ਪੋਰਟਲ ਰਾਹੀਂ ਕੀਤੇ ਜਾ ਰਹੇ ਹਨ। ਹੁਣ ਲੋਕ ਆਨਲਾਈਨ ਪੋਰਟਲ – ਈਨਕਸਾ ਦੁਆਰਾ ਆਨਲਾਈਨ ਜਮਾਂ ਕਰਨ ਦੇ ਯੋਗ ਹੋਣਗੇ। ਇਸ ਵਿਚ ਸੀ.ਏ.ਡੀ. ਡਰਾਇੰਗ ਫਾਈਲ ਦੀ ਕੰਪਿਊਟਰ ਵੈਰੀਫਿਕੇਸਨ, ਆਨਲਾਈਨ ਭੁਗਤਾਨ ਦੀ ਸਹੂਲਤ, ਫਾਈਲਾਂ ਭੇਜਣ ਅਤੇ ਨਿਰਧਾਰਤ ਸਮਾਂ ਸੀਮਾ ਅੰਦਰ ਪ੍ਰਵਾਨਗੀ, ਬਿਨੈਕਾਰਾਂ ਨਾਲ ਆਨਲਾਈਨ ਸਥਿਤੀ ਨੂੰ ਈ-ਮੇਲ ਅਤੇ ਐਸਐਮਐਸ ਦੇ ਜਰੀਏ ਸਾਂਝਾ ਕਰਨਾ,  ਡਿਜ਼ੀਟਲ ਦਸਤਖਤਾਂ  ਵਾਲਾ ਕੰਪਿਊਟਰ ਦੁਆਰਾ ਤਿਆਰ ਕੀਤਾ ਸਰਟੀਫਿਕੇਟ ਅਤੇ ਰੇਰਾ ਦੀ ਪਾਲਣਾ ਲਈ ਪ੍ਰਾਜੈਕਟਾਂ ਦੀ ਬਿਹਤਰ ਨਿਗਰਾਨੀ ਕਰਨਾ ਸ਼ਾਮਲ ਹੈ। ਉਨਾਂ ਦੱਸਿਆ ਕਿ ਆਨਲਾਈਨ ਸੁਵਿਧਾਵਾਂ ਸਬੰਧੀ ਆਨਲਾਈਨ ਐਪਲੀਕੇਸ਼ਨਾਂ ਚਾਲੂ ਕਰ ਦਿੱਤੀਆਂ ਗਈਆਂ ਹਨ। ਜਿਸਦਾ ਲਾਭ ਆਮ ਲੋਕ ਆਨਲਾਈਨ ਪੋਰਟਲ/ਸਿਸਟਮ  www.enaksha.com  ਰਾਹੀ ਪ੍ਰਾਪਤ ਕਰ ਸਕਦੇ ਹਨ।
ਉਨਾਂ ਦੱਸਿਆ ਕਿ ਕੋਵਿਡ-19 ਦੀ ਬਿਮਾਰੀ ਤੇ ਕਾਬੂ ਪਾਉਣ ਅਤੇ ਲੋਕਾਂ ਨੂੰ ਸਹਾਰਾ ਦੇਣ ਲਈ ਪੰਜਾਬ ਸਰਕਾਰ ਵੱਲੋ ਵੱਖ ਵੱਖ ਕਦਮ ਉਠਾਏ ਜਾ ਰਹੇ ਹਨ। ਇਹ ਉਪਰਾਲਾ ਵੀ ਇਸੇ ਕੜੀ ਦਾ ਇੱਕ ਮਹੱਤਵਪੂਰਨ ਹਿੱਸਾ ਹੈ। ਇਹ ਸਿਸਟਮ ਸ਼ੁਰੂ ਹੋਣ ਨਾਲ ਹੁਣ ਆਮ ਲੋਕਾਂ ਦੀ ਇਹ ਖੱਜਲ ਖੁਆਰੀ ਖਤਮ ਹੋ ਜਾਵੇਗੀ। ਉਨਾਂ ਕਿਹਾ ਕਿ ਇਸ ਤੋ ਇਲਾਵਾ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਦੀ ਭੀੜ ਇਕੱਠੀ ਹੋਣ ਨਾਲ ਕਰੋਨਾ ਸੰਕਰਮਣ ਦਾ ਵੀ ਖਤਰਾ ਬਣਿਆ ਰਹਿੰਦਾ ਸੀ। ਇਨਾਂ ਸਾਰੀਆਂ ਗੱਲਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਪੰਜਾਬ ਸਰਕਾਰ ਵੱਲੋ ਅਜਿਹੇ ਲੋਕ ਹਿੱਤ ਫੈਸਲੇ ਲਏ ਜਾ ਰਹੇ ਹਨ, ਜਿੰਨਾਂ ਦਾ ਆਮ ਲੋਕਾਂ ਨੂੰ ਭਰਪੂਰ ਲਾਭ ਲੈਣਾ ਚਾਹੀਦਾ ਹੈ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39921 posts
  • 0 comments
  • 0 fans