Menu

4.51 ਕਰੋੜ ਦੀ ਲਾਗਤ ਨਾਲ ਅਬੋਹਰ, ਜਲਾਲਾਬਾਦ ਤੇ ਫਾਜ਼ਿਲਕਾ ਸ਼ਹਿਰ ਅੰਦਰ ਕੀਤੇ ਜਾ ਰਹੇ ਹਨ 24 ਵਿਕਾਸ ਕਾਰਜ

ਫਾਜਿਲਕਾ, 8 ਅਗਸਤ(ਸੁਰਿੰਦਰਜੀਤ ਸਿੰਘ) – ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਪੰਜਾਬ ਸ਼ਹਿਰੀ ਵਾਤਾਵਰਨ ਸੁਧਾਰ ਪ੍ਰੋਗਰਾਮ ਤਹਿਤ ਅਬੋਹਰ, ਫਾਜਿਲਕਾ ਅਤੇ ਜਲਾਲਾਬਾਦ ਅੰਦਰ ਚੱਲ ਰਹੇ ਸ਼ਹਿਰੀ ਵਿਕਾਸ ਕੰਮਾਂ ਸਬੰਧੀ ਵਿਭਾਗੀ ਅਧਿਕਾਰੀਆਂ ਨਾਲ ਬੈਠਕ ਕੀਤੀ। ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਨੂੰ ਨਿਯਮਿਤ ਅਤੇ ਨਿਰਧਾਰਤ ਸਮੇਂ ਅੰਦਰ ਪੂਰਾ ਕਰਨ ‘ਚ ਕੋਈ ਅਣਗਹਿਲੀ ਨਾ ਵਰਤੀ ਜਾਵੇ। ਉਨ੍ਹਾਂ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਚੱਲ ਰਹੇ ਕੰਮਾਂ ਅੰਦਰ ਤੇਜੀ ਲਿਆਉਣ ਅਤੇ ਨਵੇਂ ਕੰਮਾਂ ਨੂੰ ਜਲਦ ਸ਼ੁਰੂ ਕਰਨ ਦੇ ਆਦੇਸ਼ ਦਿੱਤੇ।
ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਵਿਕਾਸ ਕੰਮਾਂ ਦਾ ਰਿਵਿਊ ਕਰਦਿਆਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਪਹਿਲੇ ਫੇਜ਼ ਵਿਚ 6 ਕਰੋੜ ਰੁਪਏ ਦੀ ਰਾਸ਼ੀ ਪ੍ਰਾਪਤ ਹੋਈ ਹੈ ਜਿਸ ਦੌਰਾਨ ਜ਼ਿਲ੍ਹੇ ਦੇ ਸਮੂਹ ਸ਼ਹਿਰਾਂ ਅੰਦਰ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਸ਼ਹਿਰ ਦੇ ਸੁੰਦਰੀਕਰਨ ‘ਚ ਵਾਧਾ ਹੋਵੇਗਾ ਅਤੇ ਸ਼ਹਿਰਾਂ ਦਾ ਵਿਸਥਾਰ ਹੋਵੇਗਾ। ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਕਰਨਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਦੱਸਿਆ ਕਿ ਨਗਰ ਨਿਗਮ ਅਬੋਹਰ ਅੰਦਰ 1 ਕਰੋੜ 90 ਲੱਖ ਦੀ ਲਾਗਤ ਨਾਲ 8 ਵਿਕਾਸ ਕੰਮ ਚੱਲ ਰਹੇ ਹਨ ਜਿਨ੍ਹਾਂ ਵਿਚੋਂ ਜਿਆਦਾਤਰ ਕੰਮ ਇੰਟਰਲਾਕਿੰਗ ਟਾਇਲਸ ਲਗਾਉਣ ਦੇ ਹਨ ਜੋ ਕਿ ਲਗਭਗ 56 ਫੀਸਦੀ ਪੂਰੇ ਹੋ ਚੁੱਕੇ ਹਨ। ਇਸੇ ਤਰ੍ਹਾਂ ਨਗਰ ਕੌਂਸਲ ਫਾਜ਼ਿਲਕਾ ਵਿਖੇ ਵੀ 1 ਕਰੋੜ 22 ਲੱਖ ਦੀ ਲਾਗਤ ਨਾਲ ਇੰਟਰਲਾਕ ਟਾਈਲਜ ਅਤੇ ਡਿਵਾਈਡਰ ਬਣਾਉਣ ਦੇ ਵੀ ਵਿਕਾਸ ਕੰਮ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਗਰ ਕੌਂਸਲ ਜਲਾਲਾਬਾਦ ਵਿਖੇ ਵੀ 1 ਕਰੋੜ 39 ਲੱਖ ਨਾਲ 11 ਕੰਮਾਂ ਨੂੰ ਸਿਰਜਿਆ ਜਾ ਰਿਹਾ ਹੈ।   ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ ਦੂਜੀ ਕਿਸ਼ਤ ਵੀ ਜਲਦ ਜਾਰੀ ਕੀਤੀ ਜਾਵੇਗੀ।
ਇਸ ਮੌਕੇ ਨਗਰ ਕੌਂਸਲ ਅਤੇ ਪੰਜਾਬ ਮੰਡੀ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Listen Live

Subscription Radio Punjab Today

Our Facebook

Social Counter

  • 17184 posts
  • 0 comments
  • 0 fans

Log In