Menu

ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲਿਆਂ ਦੀ ਦਰ ਵੱਧ ਕੇ 77 ਫੀਸਦੀ ਹੋਈ-ਡਿਪਟੀ ਕਮਿਸ਼ਨਰ ਫਾਜ਼ਿਲਕਾ

ਫਾਜ਼ਿਲਕਾ, 11 ਅਗਸਤ(ਸੁਰਿੰਦਰਜੀਤ ਸਿੰਘ) – ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲੇ ਅੰਦਰ ਕਰੋਨਾ ਵਾਇਰਸ ਤੋਂ ਠੀਕ ਹੋਣ ਵਾਲਿਆਂ ਦੀ ਦਰ ਵਧ ਕੇ 77 ਫੀਸਦੀ ਹੋਈ ਜੋ ਕਿ ਚੰਗੀ ਖਬਰ ਹੈ। ਉਨਾਂ ਦੱਸਿਆ ਕਿ ਜ਼ਿਲੇ ਅੰਦਰ ਕੁਲ 413 ਕੇਸਾਂ ਦੀ ਰਿਪੋਰਟ ਪਾਜੀਟਿਵ ਆਈ ਸੀ। ਜਿਨਾਂ ਵਿਚੋਂ 25 ਪਾਜੀਟਿਵ ਕੇਸ ਹੋਰਨਾਂ ਜਿਲਿਆਂ ਨਾਲ ਸਬੰਧਤ ਸਨ ਅਤੇ ਫ਼ਾਜ਼ਿਲਕਾ ਜ਼ਿਲੇ ਨਾਲ ਸਬੰਧਤ 388 ਕੇਸ ਸਨ ਜਿਸ ਵਿਚੋਂ ਕਰੋਨਾ ਮਹਾਂਮਾਰੀ ਨੂੰ ਹਰਾ ਕੇ 299 ਜਣੇ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਉਨਾਂ ਕਿਹਾ ਕਿ ਡਾਕਟਰਾਂ ਦੀ ਤਨਦੇਹੀ ਡਿਉਟੀ ਅਤੇ ਸਿਹਤ ਸਲਾਹਾਂ ਨੂੰ ਮੰਨ ਕੇ ਕਰੋਨਾ ਪਾਜੀਟਿਵ ਆਏ ਮਰੀਜਾਂ ਨੇ ਕੋਵਿਡ ਨੂੰ ਮਾਤ ਦੇ ਕੇ ਆਪਣੀ ਰੋਜਾਨਾਂ ਦੀ ਜਿੰਦਗੀ ’ਚ ਮੁੜ ਚੁੱਕੇ ਹਨ ਅਤੇ ਸਿਹਤ ਵਿਭਾਗ ਦੀਆਂ ਸਾਵਧਾਨੀਆਂ ਨੂੰ ਵਰਤ ਕੇ ਆਪੋ-ਆਪਣੇ ਕੰਮਾਂ ’ਚ ਰੁਝ ਗਏ ਹਨ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕਰੋਨਾ ਵਾਇਰਸ ਦਾ ਸੂਬੇ ਅੰਦਰ ਜਿਸ ਤਰਾਂ ਫੈਲਾਅ ਵੱਧਦਾ ਜਾ ਰਿਹਾ ਹੈ, ਉਸ ਨੂੰ ਸਿਰਫ ਤੇ ਸਿਰਫ ਸਾਵਧਾਨੀਆਂ ਰੱਖ ਕੇ ਹੀ ਰੋਕਿਆ ਜਾ ਸਕਦਾ ਹੈ। ਉਨਾਂ ਕਿਹਾ ਕਿ ਇਸ ਲਈ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਮੇ-ਸਮੇ ਅਪੀਲ ਕੀਤੀ ਜਾਂਦੀ ਹੈ ਕਿ ਮੂੰਹ ’ਤੇ ਮਾਸਕ ਜ਼ਰੂਰ ਪਾਓ, ਸਮਾਜਿਕ ਦੂਰੀ ਬਰਕਰਾਰ ਰੱਖੋ, ਹੈਂਡ ਸੈਨੇਟਾਈਜਰ ਦੀ ਵਰਤੋਂ ਕਰੋ, ਇਕਠ ਵਾਲੀ ਜਗਾਂ ’ਤੇ ਜਾਣ ਤੋਂ ਪਰਹੇਜ ਕਰੋ ਅਤੇ ਲੋੜ ਅਨੁਸਾਰ ਹੀ ਬਾਹਰ ਜਾਓ। ਉਨਾਂ ਕਿਹਾ ਕਿ ਬਚਾਅ ਵਿਚ ਹੀ ਸਾਡੇ ਸਾਰਿਆਂ ਦਾ ਬਚਾਅ ਹੈ।

ਡਿਪਟੀ ਕਮਿਸ਼ਨਰ ਨੇ  ਦੱਸਿਆ ਕਿ ਅੱਜ ਜ਼ਿਲੇ ਅੰਦਰ 3 ਕੇਸ ਪਾਜੀਟਿਵ ਆਏ ਹਨ ਜਿਸ ਵਿਚੋਂ 2 ਅਬੋਹਰ ਤੇ 1 ਜਲਾਲਾਬਾਦ ਦਾ ਹੈ। ਉਨਾਂ ਕਿਹਾ ਕਿ 3 ਕੇਸ ਪਾਜੀਟਿਵ ਆਉਣ ਨਾਲ ਜ਼ਿਲੇ ਅੰਦਰ 87 ਕੇਸ ਐਕਟਿਵ ਹੋ ਗਏ ਹਨ ਜੋ ਕਿ ਜਲਦ ਠੀਕ ਹੋ ਕੇ ਆਪਣੇ ਘਰਾਂ ਨੂੰ ਚੱਲੇ ਜਾਣਗੇ। ਉਨਾਂ ਕਿਹਾ ਕਿ ਜ਼ਿਲੇ ਵਿਚ ਹੁਣ ਤੱਕ 2 ਮੌਤਾਂ ਹੋਈਆਂ ਹਨ ਜੋ ਕਿ ਸਾਡੇ ਲਈ ਬੜੀ ਮੰਦਭਾਗੀ ਗੱਲ ਹੈ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39924 posts
  • 0 comments
  • 0 fans