Menu

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਮੋਬਾਇਲ ਵੰਡਣ ਦੀ ਮੁਹਿੰਮ ਦੀ ਸ਼ੁਰੂਆਤ

ਫਾਜ਼ਿਲਕਾ, 12 ਅਗਸਤ(ਸੁਰਿੰਦਰਜੀਤ ਸਿੰਘ) – ਪੰਜਾਬ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਅੱਜ ਨੌਜਵਾਨਾਂ ਨੂੰ ਮੋਬਾਇਲ ਫੋਨ ਦੇਣ ਦੀ ਮੁਹਿੰਮ ਦਾ ਅਗਾਜ ਕਰ ਦਿੱਤਾ। ਇਸ ਸਬੰਧੀ ਫਾਜ਼ਿਲਕਾ ਵਿਖੇ ਕੋਵਿਡ ਦੇ ਮੱਦੇਨਜਰ ਹੋਏ ਇਕ ਸਾਦੇ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਵਿਧਾਇਕ ਸ: ਰਮਿੰਦਰ ਸਿੰਘ ਆਵਲਾਂ ਅਤੇ ਸਾਬਕਾ ਸਾਂਸਦ ਸ: ਸ਼ੇਰ ਸਿੰਘ ਘੁਬਾਇਆ ਨਾਲ ਮਿਲ ਕੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਇਹ ਮੋਬਾਇਲ ਵੰਡਣ ਦੀ ਪ੍ਰਿਆ ਦੀ ਸ਼ੁਰੂਆਤ ਕਰਵਾਈ।
ਇਸ ਤੋਂ ਪਹਿਲਾਂ ਵਿਡੀਓ ਕਾਨਫਰੰਸ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ ਤੋਂ ਇਸ ਮੁਹਿੰਮ ਦਾ ਅਗਾਜ ਕੀਤਾ। ਉਨਾਂ ਨੇ ਇਸ ਮੌਕੇ ਰਾਜ ਭਰ ਦੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਸਾਡੇ ਬੱਚਿਆਂ ਨੂੰ ਦੁਨੀਆਂ ਨਾਲ ਜੋੜੇ ਜਾਣ ਦਾ ਜਰੀਆ ਬਣੇਗਾ। ਉਨਾਂ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਨਾਲ ਰਾਜ ਦੇ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਪੜਾਈ ਵਿਚ ਸੁਧਾਰ ਹੋਇਆ ਹੈ।
ਇਸ ਮੌਕੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਜਿੰਨਾਂ ਬੱਚਿਆਂ ਨੂੰ ਇਹ ਫੋਨ ਦਿੱਤੇ ਜਾ ਰਹੇ ਹਨ ਉਨਾਂ ਵਿਚੋਂ 1.12 ਲੱਖ ਪੇਂਡੂ ਖੇਤਰਾਂ ਨਾਲ ਸਬੰਧਤ ਹਨ। ਉਨਾਂ ਨੇ ਕਿਹਾ ਰਾਜ ਸਰਕਾਰ ਦੇ ਯਤਨਾਂ ਨਾਲ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਦਾਖਲਿਆਂ ਵਿਚ ਵਾਧਾ ਹੋਇਆ ਹੈ। ਉਦਯੋਗ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਇਸ ਪ੍ਰੌਜੈਕਟ ਤੇ ਸਰਕਾਰ 92 ਕਰੋੜ ਰੁਪਏ ਖਰਚ ਕਰ ਰਹੀ ਹੈ। ਖੇਡ ਮੰਤਰੀ ਸ: ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਇਸ ਸਕੀਮ ਦੇ ਲਾਗੂ ਹੋਣ ਨਾਲ ਨੌਜਵਾਨਾਂ ਵਿਚ ਉਤਸਾਹ ਵਧਿਆ ਹੈ। ਸੂਬਾ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਇਸ ਸਕੀਮ ਨੂੰ ਅਮਲੀ ਜਾਮਾ ਪਹਿਨਾਏ ਜਾਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਓਧਰ ਇੱਥੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਫਾਜ਼ਿਲਕਾ ਜ਼ਿਲੇ ਵਿਚ 12ਵੀਂ ਜਮਾਤ ਦੀਆਂ 8670 ਵਿਦਿਆਰਥੀਆਂ ਨੂੰ ਇਹ ਫੋਨ ਦਿੱਤੇ ਜਾਣਗੇ। ਉਨਾਂ ਨੇ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਆਪਣੀ ਪੜਾਈ ਵਿਚ ਸਹੁਲਤ ਮਿਲੇਗੀ ਉਥੇ ਹੀ ਉਨਾਂ ਲਈ ਗਿਆਨ ਦੇ ਦਰਵਾਜੇ ਖੁੱਲਣਗੇ ਅਤੇ ਉਹ ਆਪਣੇ ਕੈਰੀਅਰ ਸਬੰਧੀ ਨਵੀਂ ਨਵੀਂ ਜਾਣਕਾਰੀ ਲੈ ਸਕਣਗੇ।
ਸਾਬਕਾ ਸਾਂਸਦ ਸ: ਸ਼ੇਰ ਸਿੰਘ ਘੁਬਾਇਆ ਨੇ ਕਿਹਾ ਕਿ ਕੌਮਾਂਤਰੀ ਨੌਜਵਾਨ ਦਿਹਾੜੇ ਤੇ ਇਸ ਸਕੀਮ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਦੱਸ ਦਿੱਤਾ ਹੈ ਕਿ ਉਸ ਲਈ ਨੌਜਵਾਨ ਪ੍ਰਮੁੱਖ ਤਰਜੀਹ ਹਨ।
ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਸ੍ਰੀ ਰਮਿੰਦਰ ਸਿੰਘ ਆਵਲਾ ਨੇ ਕਿਹਾ ਕਿ ਪੂਰੇ ਪੰਜਾਬ ਵਿਚ ਇਸ ਸਕੀਮ ਤਹਿਤ 173823 ਬਾਹਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਹ ਮੋਬਾਇਲ ਫੋਨ ਮਿਲਣੇ ਹਨ। ਉਨਾਂ ਨੇ ਇਸ ਮੌਕੇ ਐਲਾਣ ਕੀਤਾ ਕਿ ਜਲਾਲਾਬਾਦ ਹਲਕੇ ਦੇ 25 ਸਕੂਲਾਂ ਵਿਚ ਵਿਦਿਆਰਥੀਆਂ ਨੂੰ ਮੁਫ਼ਤ ਡਿਜਟਿਲ ਸਾਖਰਤਾ ਦੇਣ ਦਾ ਪ੍ਰਜੈਕਟ ਉਨਾਂ ਨੇ ਸ਼ੁਰੂ ਕੀਤਾ ਹੈ ਅਤੇ ਸਕੂਲ ਖੁੱਲਣ ਤੇ ਇਸ ਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਵਿਦਿਆਰਥੀਆਂ ਨੇ ਫੋਨ ਮਿਲਣ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਇਸ ਮੌਕੇ ਐਸ.ਡੀ.ਐਮ. ਸ੍ਰੀ ਸੂਬਾ ਸਿੰਘ, ਸ੍ਰੀ ਕੇਸਵ ਗੋਇਲ, ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ, ਜ਼ਿਲਾ ਸਿੱਖਿਆ ਅਫ਼ਸਰ ਸ੍ਰੀ ਤਿ੍ਰਲੋਚਣ ਸਿੰਘ ਸਿੱਧੂ, ਉਪ ਜ਼ਿਲਾ ਸਿੱਖਿਆ ਅਫ਼ਸਰ ਬਿ੍ਰਜਮੋਹਨ ਸਿੰਘ ਬੇਦੀ, ਕਾਂਗਰਸੀ ਆਗੂ ਸ੍ਰੀ ਰੰਜਨ ਕਾਮਰਾ ਆਦਿ ਵੀ ਹਾਜਰ ਸਨ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40313 posts
  • 0 comments
  • 0 fans