Menu

ਲੋਕਾਂ ਲਈ ਖ਼ਤਰਨਾਕ ਸਾਬਤ ਹੋਵੇਗਾ ਪੰਜਾਬ ਸਰਕਾਰ ਦਾ ਹੰਕਾਰੀ ਅਤੇ ਗੈਰ ਜਿੰਮੇਵਾਰਨਾ ਰਵੱਈਆ-ਹਰਪਾਲ ਸਿੰਘ ਚੀਮਾ

ਜਲੰਧਰ, 12 ਅਗਸਤ – ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਵੱਡੇ ਸ਼ਹਿਰਾਂ ‘ਚ ਬੇਕਾਬੂ ਹੁੰਦੀ ਜਾ ਰਹੀ ਕੋਰੋਨਾ ਮਹਾਂਮਾਰੀ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਹੰਕਾਰੀ ਅਤੇ ਗੈਰ-ਜਿੰਮੇਵਾਰਨਾ ਰਵੱਈਆ ਪੰਜਾਬ ਦੇ ਲੋਕਾਂ ਦੀ ਜ਼ਿੰਦਗੀਆਂ ਨਾਲ ਖਿਲਵਾੜ ਹੈ।
ਹਰਪਾਲ ਸਿੰਘ ਚੀਮਾ ਬੁੱਧਵਾਰ ਨੂੰ ਇੱਥੇ ਕੋਰੋਨਾ ਦੇ ਮੁੱਦੇ ‘ਤੇ ਪੱਤਰਕਾਰਾਂ ਦੇ ਰੂਬਰੂ ਹੋਏ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਸਥਾਨਕ ਆਗੂ ਡਾ. ਸ਼ਿਵ ਦਿਆਲ ਮਾਲੀ, ਡਾ. ਸੰਜੀਵ ਸ਼ਰਮਾ, ਐਡਵੋਕੇਟ ਕਸ਼ਮੀਰ ਸਿੰਘ ਮੱਲ੍ਹੀ, ਕਰਤਾਰ ਸਿੰਘ, ਰਾਜਵਿੰਦਰ ਕੌਰ, ਲਖਵੀਰ ਸਿੰਘ ਲੱਖਾ ਆਦਿ ਮੌਜੂਦ ਸਨ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਪਟਿਆਲਾ ਅਤੇ ਮੋਹਾਲੀ ਆਦਿ ਵੱਡੇ ਸ਼ਹਿਰਾਂ ਸਮੇਤ ਪੂਰੇ ਪੰਜਾਬ ‘ਚ ਕੋਰੋਨਾ ਦਾ ਪ੍ਰਕੋਪ ਦਿਨ-ਬ-ਦਿਨ ਵਧ ਰਿਹਾ ਹੈ। ਦੂਜੇ ਪਾਸੇ ਸਰਕਾਰੀ ਹਸਪਤਾਲਾਂ ਅਤੇ ਕੋਰੋਨਾ ਕੇਅਰ ਸੈਂਟਰ ਬੇਹੱਦ ਖ਼ਸਤਾ-ਹਾਲ ਸਥਿਤੀ ‘ਚ ਹਨ। ਬਠਿੰਡਾ ‘ਚ ਚਾਰ ਦਿਨ ਪਹਿਲਾਂ ਸਿਹਤ ਸੇਵਾਵਾਂ ਅਤੇ ਸਮੇਂ ਸਿਰ ਸਹੀ ਖਾਣਾ ਨਾ ਮਿਲਣ ਵਿਰੁੱਧ ਛੱਤ ‘ਤੇ ਚੜ ਕੇ ਰੋਸ ਪ੍ਰਗਟ ਕਰਨ ਵਾਲਿਆਂ ‘ਚੋਂ 8 ਮਰੀਜ਼ਾਂ ਦਾ ਭੱਜ ਜਾਣਾ ਸਰਕਾਰ ਲਈ ਸ਼ਰਮਨਾਕ ਅਤੇ ਆਮ ਲੋਕਾਂ ਲਈ ਖ਼ਤਰੇ ਦੀ ਘੰਟੀ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ‘ਚ ਜਿੱਥੇ ਕੋਰੋਨਾ ਦੇ ਨਵੇਂ ਕੇਸਾਂ ਅਤੇ ਮੌਤਾਂ ਦੀ ਗਿਣਤੀ ਪਿਛਲੇ 10 ਦਿਨਾਂ ਤੋਂ ਤੇਜ਼ੀ ਨਾਲ ਵਧ ਰਹੀ ਹੈ, ਉਸ ਦੇ ਮੁਕਾਬਲੇ ਠੀਕ ਹੋਣ (ਰਿਕਵਰੀ) ਦੀ 65 ਪ੍ਰਤੀਸ਼ਤ ਦਰ ਕਾਫ਼ੀ ਨਿਰਾਸ਼ ਕਰਨ ਵਾਲੀ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਕੁੱਲ ਆਬਾਦੀ ਦੇ ਮੁਕਾਬਲੇ ਸਿਰਫ਼ 0.18 ਪ੍ਰਤੀਸ਼ਤ ਲੋਕਾਂ ਦੀ ਕੋਰੋਨਾ ਸੈਂਪਲਿੰਗ (ਟੈੱਸਟ) ਹੋਣੀ ਸਰਕਾਰ ਦੇ ਕੋਰੋਨਾ ਸੰਬੰਧੀ ਪ੍ਰਬੰਧਾਂ ਦੀ ਪੋਲ ਖੋਲ੍ਹਦੀ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਥਿਤੀ ਹੁਣੇ ਹੀ ਬੇਕਾਬੂ ਹੁੰਦੀ ਜਾ ਰਹੀ ਹੈ, ਜਦਕਿ ਮੁੱਖ ਮੰਤਰੀ ਸਤੰਬਰ ਮਹੀਨੇ ‘ਚ ਕੋਰੋਨਾ ਦੇ ਸਿਖਰ ਦੀ ਭਵਿੱਖਬਾਣੀ ਕਰ ਰਹੇ ਹਨ। ਜੋ ਸਭ ਤੋਂ ਵੱਡੀ ਚਿੰਤਾ ਵਾਲੀ ਗੱਲ ਹੈ। ਚੀਮਾ ਨੇ ਦੱਸਿਆ ਕਿ ਉਹ 3 ਦਿਨ ਪਹਿਲਾਂ ਫ਼ਰੀਦਕੋਟ ਦੇ ਕੋਰੋਨਾ ਕੇਅਰ ਸੈਂਟਰ ‘ਚ ਸੁਰੱਖਿਆ ਕਿਟ ਪਹਿਨ ਕੇ ਖ਼ੁਦ ਅੰਦਰ ਗਏ ਸਨ, ਪਰੰਤੂ ਪ੍ਰਬੰਧਾਂ ਦੀ ਕਮੀ ਕਾਰਨ ਮਰੀਜ਼ਾਂ ‘ਚ ਬੇਚੈਨੀ ਅਤੇ ਡਾਕਟਰੀ ਸਟਾਫ਼ ‘ਚ ਡਰ ਸਾਫ਼ ਨਜ਼ਰ ਆ ਰਿਹਾ ਸੀ।
ਚੀਮਾ ਨੇ ਕਿਹਾ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਕੋਰੋਨਾ ‘ਤੇ ਜਿਸ ਸਫਲਤਾ ਨਾਲ ਕਾਬੂ ਪਾਇਆ ਗਿਆ ਅਤੇ ਰਿਕਵਰੀ ਦਰ 91 ਪ੍ਰਤੀਸ਼ਤ ਕੀਤੀ ਗਈ। ਉਸ ਦਿੱਲੀ ਮਾਡਲ ਨੂੰ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਆਪਣੇ ਫੋਕੇ ਹੰਕਾਰ ‘ਚ ਅਪਣਾਉਣ ਲਈ ਤਿਆਰ ਨਹੀਂ ਹਨ।
ਚੀਮਾ ਨੇ ਮੰਗ ਕੀਤੀ ਕਿ ਡਾਕਟਰਾਂ, ਨਰਸਾਂ,  ਮੈਡੀਕਲ ਸਟਾਫ਼ ਅਤੇ ਸਫ਼ਾਈ ਕਰਮਚਾਰੀ ਸਰਕਾਰੀ ਦੀ ਬੇਰੁਖ਼ੀ ਖ਼ਿਲਾਫ਼ ਰੋਸ ਮੁਜ਼ਾਹਰੇ ਕਰਨ ਨੂੰ ਮਜਬੂਰ ਹਨ। ਚੀਮਾ ਨੇ ਕਿਹਾ ਕਿ ਇਨ੍ਹਾਂ ਕੋਰੋਨਾ ਯੋਧਿਆਂ ਦਾ ਹੌਸਲਾ ਵਧਾਉਣ ਲਈ ਜਿੱਥੇ ਮੁੱਖ ਮੰਤਰੀ, ਸਿਹਤ ਮੰਤਰੀ ਤੇ ਵਿਧਾਇਕਾਂ-ਵਜੀਰਾਂ ਨੂੰ ਡਾਕਟਰਾਂ ਤੇ ਸਟਾਫ਼ ਕੋਲ ਜਾਣਾ ਚਾਹੀਦਾ ਹੈ। ਉੱਥੇ ਇਨ੍ਹਾਂ ਦੇ ਵਿਸ਼ੇਸ਼ ਭੱਤਿਆਂ ‘ਚ ਦੁੱਗਣਾ ਵਾਧਾ, ਕੱਚੇ ਮੁਲਾਜ਼ਮਾਂ ਨੂੰ ਪੱਕੇ, ਨਵੀਂ ਭਰਤੀ, ਨਵੇਂ ਹਸਪਤਾਲਾਂ ਅਤੇ ਢਾਂਚੇ ‘ਤੇ ਜ਼ੋਰ ਦੇਣਾ ਚਾਹੀਦਾ ਹੈ।

Listen Live

Subscription Radio Punjab Today

Our Facebook

Social Counter

  • 18960 posts
  • 1 comments
  • 0 fans

Log In