Menu

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਹਾਲਤ ਨਾਜ਼ੁਕ

ਨਵੀਂ ਦਿੱਲੀ,12 ਅਗਸਤ – ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਬ੍ਰੇਨ ਕਲੌਟ ਦੀ ਸਰਜਰੀ ਤੋਂ ਬਾਅਦ ਵੈਂਟੀਲੇਟਰ ਸਪੋਰਟ ਤੇ ਹਨ। ਮੁਖਰਜੀ ਵੀ ਕੋਰੋਨਾਵਾਇਰਸ ਪੌਜ਼ੇਟਿਵ ਪਾਏ ਗਏ ਹਨ। ਹਸਪਤਾਲ ਵਿੱਚ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਤੇ ਦੇਸ਼ ਭਰ ਦੇ ਲੋਕ ਉਨ੍ਹਾਂ ਦੀ ਸਿਹਤ ਚ ਲਈ ਅਰਦਾਸ ਕਰ ਰਹੇ ਹਨ

ਦੱਸ ਦੇਈਏ ਕਿ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਸੋਮਵਾਰ ਨੂੰ ਉਨ੍ਹਾਂ ਦੇ ਦਿਮਾਗ ‘ਚ ਕਲੌਟ ਹਟਾਉਣ ਦੀ ਸਰਜਰੀ ਤੋਂ ਬਾਅਦ ਵੈਂਟੀਲੇਟਰ ਸਪੋਰਟ ਦਿੱਤਾ ਗਿਆ ਹੈ। ਮੁਖਰਜੀ ਸੋਮਵਾਰ ਨੂੰ ਕੋਰੋਨਾਵਾਇਰਸ ਨਾਲ ਵੀ ਪੌਜ਼ੇਟਿਵ ਪਾਏ ਗਏ। ਉਨ੍ਹਾਂ ਨੂੰ ਆਰਮੀ ਦੇ ਰਿਸਰਚ ਐਂਡ ਰੈਫਰਲ (ਆਰਆਰ) ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਆਰਮੀ ਰਿਸਰਚ ਐਂਡ ਰੈਫਰਲ (ਆਰ ਐਂਡ ਆਰ) ਹਸਪਤਾਲ ਨੇ ਮੰਗਲਵਾਰ ਨੂੰ ਕਿਹਾ ਕਿ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਹਾਲਤ ਨਾਜ਼ੂਕ ਬਣੀ ਹੋਈ ਹੈ। ਉਨ੍ਹਾਂ ਨੂੰ ਵੈਂਟੀਲੇਟਰਾਂ ‘ਤੇ ਰੱਖਿਆ ਗਿਆ ਹੈ।

Listen Live

Subscription Radio Punjab Today

Our Facebook

Social Counter

  • 18511 posts
  • 1 comments
  • 0 fans

Log In