Menu

15 ਅਗਸਤ ਨੂੰ ਲਾਂਚ ਹੋਵੇਗਾ ਨਸ਼ਾ ਮੁਕਤ ਭਾਰਤ ਅਭਿਆਨ – ਡਿਪਟੀ ਕਮਿਸ਼ਨਰ ਫਾਜ਼ਿਲਕਾ

ਫਾਜ਼ਿਲਕਾ, 13 ਅਗਸਤ (ਸੁਰਿੰਦਰਜੀਤ ਸਿੰਘ) – ਫਾਜ਼ਿਲਕਾ ਜ਼ਿਲੇ ਵਿਚ 15 ਅਗਸਤ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਲਾਂਚ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਇਸ ਸਬੰਧੀ ਗਠਿਤ ਜ਼ਿਲਾ ਪੱਧਰੀ ਕਮੇਟੀ ਨਾਲ ਬੈਠਕ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨਾਂ ਨੇ ਦੱਸਿਆ ਕਿ ਇਸ ਅਭਿਆਨ ਦਾ ਉਦੇਸ਼ ਜਨਜਾਗਰੂਕਤਾ ਰਾਹੀਂ ਜਿੱਥੇ ਲੋਕਾਂ ਨੂੰ ਨਸ਼ੇ ਦੇ ਖਿਲਾਫ ਲਾਮਬੰਦ ਕਰਨਾ ਹੈ ਉਥੇ ਹੀ ਨਸ਼ੇ ਦੇ ਪੀੜਤਾਂ ਦਾ ਇਲਾਜ ਕਰਵਾ ਕੇ ਉਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਲਿਆਂਦਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ 15 ਅਗਸਤ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਸਵੇਰੇ 10 ਵਜੇ ਜ਼ਿਲੇ ਦੀਆਂ ਤਿੰਨਾਂ ਸਬ ਡਵੀਜਨਾਂ ਲਈ ਵੱਖ ਵੱਖ ਪ੍ਰਚਾਰ ਵਾਹਨ ਰਵਾਨਾ ਕੀਤੇ ਜਾਣਗੇ ਜੋ ਕਿ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਗੇ। ਇਸ ਤੋਂ ਬਿਨਾਂ ਸਾਰੇ ਦਫ਼ਤਰਾਂ, ਪੰਚਾਇਤਾਂ ਅਤੇ ਹੋਰ ਸਾਂਝੀਆਂ ਥਾਂਵਾਂ ਤੇ ਜਾਗਰੂਕਤਾ ਲਈ ਫਲੈਕਸ ਵੀ ਲਗਾਏ ਜਾਣਗੇ। ਇਸੇ ਤਰਾਂ ਆਡੀਓ ਵਿਡੀਓ ਤਕਨੀਕਾਂ ਦੀ ਵਰਤੋਂ ਵੀ ਜਨ ਜਾਗਰੁਕਤਾ ਲਈ ਕੀਤੀ ਜਾਵੇਗੀ। ਸਬ ਡਵੀਜਨ ਪੱਧਰ ਤੇ ਵੀ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ ਅਤੇ ਸਬ ਡਵੀਜਨ ਪੱਧਰ ਤੇ ਗੈਰ ਸਰਕਾਰੀ ਸੰਗਠਨਾਂ ਨਾਲ ਤਾਲਮੇਲ ਕਰਕੇ ਉਨਾਂ ਨੂੰ ਇਸ ਮੁਹਿੰਮ ਵਿਚ ਹਿੱਸੇਦਾਰ ਬਣਾਇਆ ਜਾਵੇਗਾ। ਵਿਦਿਆਰਥੀਆਂ ਦੀਆਂ ਆਨਲਾਈਨ ਕਲਾਸਾਂ ਦੌਰਾਨ ਵੀ ਉਨਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸੇ ਤਰਾਂ ਨਸ਼ੇ ਦੇ ਪੀੜਤਾਂ ਨੂੰ ਪ੍ਰੇਰਿਤ ਕਰਕੇ ਨਸ਼ਾ ਮੁਕਤੀ ਕੇਂਦਰਾਂ ਤੱਕ ਲਿਆਂਦਾ ਜਾਵੇਗਾ ਅਤੇ ਜੋ ਲੋਕ ਨਸ਼ਾ ਛੱਡ ਚੁੱਕੇ ਹਨ ਉਨਾਂ ਨਾਲ ਰਾਬਤਾ ਰੱਖਿਆ ਜਾਵੇਗਾ ਕਿ ਕਿਤੇ ਉਹ ਦੁਬਾਰਾ ਗਲਤ ਸੰਗਤ ਵਿਚ ਨਾ ਪੈ ਜਾਣ।
ਇਸ ਮੌਕੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਪੀੜਤਾਂ ਦਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਪੁਲਿਸ ਵਿਭਾਗ ਤੋਂ ਐਸ.ਪੀ.ਡੀ. ਸ: ਅਜੈ ਰਾਜ ਸਿੰਘ ਨੇ ਦੱਸਿਆ ਕਿ ਜੇਕਰ ਕਿਤੇ ਵੀ ਨਸ਼ੇ ਦੀ ਵਿਕਰੀ ਸਬੰਧੀ ਸੂਚਨਾ ਹੋਵੇ ਤਾਂ ਪੁਲਿਸ ਨੂੰ 112 ਨੰਬਰ ਤੇ ਸੂਚਨਾ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
ਗੈਰ ਸਰਕਾਰੀ ਸੰਸਥਾਂਵਾਂ ਤੋਂ ਸ੍ਰੀ ਬੀਐਲ ਸਿੱਕਾ ਨੇ ਕਿਹਾ ਕਿ ਐਨਜੀਓ ਇਸ ਮੁਹਿੰਮ ਵਿਚ ਪੂਰਾ ਸਾਥ ਦੇਣਗੀਆਂ।
ਇਸ ਬੈਠਕ ਵਿਚ ਐਸ.ਡੀ.ਐਮ. ਸ੍ਰੀ ਕੇਸਵ ਗੋਇਲ, ਸਹਾਇਕ ਕਮਿਸ਼ਨਰ ਸ: ਕੰਵਰਜੀਤ ਸਿੰਘ, ਜ਼ਿਲਾ ਭਲਾਈ ਅਫ਼ਸਰ ਬਰਿੰਦਰ ਸਿੰਘ, ਸਿਵਲ ਸਰਜਨ ਡਾ: ਐਨਕੇ ਅਗਰਵਾਲ, ਤਹਿਸੀਲ ਭਲਾਈ ਅਫ਼ਸਰ ਸ੍ਰੀ ਅਸ਼ੋਕ ਕੁਮਾਰ ਆਦਿ ਹਾਜਰ ਸਨ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans