Menu

ਕਾਂਗਰਸ ਸਰਕਾਰ ਪੰਜਾਬ ਵਿਰੋਧੀ ਫੈਸਲੇ ਲੈ ਰਹੀ ਹੈ – ਨੀਲ ਗਰਗ

ਬਠਿੰਡਾ 13 ਅਗਸਤ – ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਘਰ ਘਰ ਰੁਜ਼ਗਾਰ ਦੇਣ ਦੇ ਵਾਅਦੇ ਨਾਲ ਸੱਤਾ ਵਿੱਚ ਆਈ ਕੈਪਟਨ ਸਰਕਾਰ ਹੁਣ ਆਪਣੇ ਵਾਅਦੇ ਤੋਂ ਮੁੱਕਰਦੀ ਦਿਖਾਈ ਦੇ ਰਹੀ ਹੈ ਜਿਸ ਦੀ ਤਾਜ਼ਾ ਮਿਸਾਲ ਬੀਤੇ ਦਿਨੀਂ ਪਾਵਰਕੌਮ ਅਧਿਕਾਰੀਆਂ ਦੀਆਂ ਹੋਈਆਂ ਮੀਟਿੰਗਾਂ ਵਿੱਚ ਕਰੀਬ ਚਾਲੀ ਹਜ਼ਾਰ ਅਸਾਮੀਆਂ ਖ਼ਤਮ ਕਰਨ ਦਾ ਏਜੰਡਾ ਪਾਸ ਕੀਤਾ ਗਿਆ ਹੈ ਜਿਸ ਨੇ ਕੈਪਟਨ ਸਰਕਾਰ ਦੇ ਰੁਜ਼ਗਾਰ ਦੇਣ ਦੇ ਖੋਖਲੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਆਗੂ ਨੀਲ ਗਰਗ ਨੇ ਕੀਤਾ। ਆਪ ਆਗੂ ਨੇ ਕਿਹਾ ਕਿ ਅੱਜ ਲੋੜ ਹੈ ਸਰਕਾਰ ਨੂੰ ਪੰਜਾਬ ਦੀ ਤਰੱਕੀ ਲਈ ਰਾਹਤ ਪੈਕੇਜ ਤੇ ਨੌਕਰੀਆਂ ਦੇਣ ਦੀ ਪਰ ਹੈਰਾਨਗੀ ਦੀ ਗੱਲ ਹੈ ਕਿ ਕਾਂਗਰਸ ਸਰਕਾਰ ਪੰਜਾਬ ਵਿਰੋਧੀ ਫੈਸਲੇ ਲੈ ਰਹੀ ਹੈ। ਗਰਗ ਨੇ ਕਿਹਾ ਕਿ ਪਾਵਰਕਾਮ ਦੇ ਇਸ ਫੈਸਲੇ ਨਾਲ ਰੁਜ਼ਗਾਰ ਦੀ ਉਡੀਕ ਚ ਬੈਠੇ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਧੁੰਦਲਾ ਹੋ ਜਾਵੇਗਾ। ਨੀਲ ਗਰਗ ਨੇ ਕਿਹਾ ਕਿ ਬੀਤੀ ਬਾਈ ਜੁਲਾਈ ਨੂੰ ਪਾਵਰਕੌਮ ਅਧਿਕਾਰੀਆਂ ਦੀ ਹੋਈ ਮੀਟਿੰਗ ਵਿੱਚ ਕਰੀਬ ਢਾਈ ਦਰਜਨ ਫੈਸਲੇ ਲਏ ਗਏ ਹਨ ਜਿਸ ਵਿੱਚ ਰੋਪੜ ਅਤੇ ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਵੀ ਕਈ ਫੈਸਲੇ ਕੀਤੇ ਗਏ ਹਨ ਜੋ ਕਿ ਮੁਲਾਜ਼ਮਾਂ ਅਤੇ ਪੰਜਾਬੀਆਂ ਲਈ ਮਾੜੇ ਸਾਬਤ ਹੋਣਗੇ। ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਸਰਕਾਰ ਪਿਛਲੀ ਅਕਾਲੀ ਭਾਜਪਾ ਸਰਕਾਰ ਦੀ ਤਰ੍ਹਾਂ ਪ੍ਰਾਈਵੇਟ ਥਰਮਲਾਂ ਨੂੰ ਫਾਇਦਾ ਦੇਣ ਦੇ ਮਕਸਦ ਨਾਲ ਸਰਕਾਰੀ ਥਰਮਲ ਪਲਾਂਟਾਂ ਨੂੰ ਬੰਦ ਕਰ ਰਹੀ ਹੈ ਜੋ ਕਿ ਨਿੰਦਣਯੋਗ ਹੈ। ਨੀਲ ਗਰਗ ਨੇ ਮੰਗ ਕੀਤੀ ਕਿ ਕੈਪਟਨ ਸਰਕਾਰ ਆਪਣੇ ਕੀਤੇ ਵਾਅਦੇ ਪੂਰੇ ਕਰੇ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਵੇ ਨਾ ਕਿ ਰੁਜ਼ਗਾਰ ਦੀ ਆਸ ਵਿੱਚ ਬੈਠੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾਵੇ ਜਿਸ ਨੂੰ ਆਮ ਆਦਮੀ ਪਾਰਟੀ ਕਦੇ ਬਰਦਾਸ਼ਤ ਨਹੀਂ ਕਰੇਗੀ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans