Menu

12ਵੀਂ ਜਮਾਤ ਵਿਚ 98 ਫੀਸਦੀ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਦਿੱਤੇ ਇਨਾਮੀ ਰਾਸ਼ੀ ਦੇ ਚੈਕ

ਫਾਜ਼ਿਲਕਾ, 15 ਅਗਸਤ (ਸੁਰਿੰਦਰਜੀਤ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਐਲਾਣ ਮੁਤਾਬਿਕ ਅੱਜ 12ਵੀਂ ਜਮਾਤ ਦੇ ਸਲਾਨਾ ਨਤੀਜੇ ਵਿਚ 98 ਫੀਸਦੀ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ 5100 5100 ਰੁਪਏ ਦੀ ਇਨਾਮੀ ਰਾਸ਼ੀ ਦੇ ਚੈਕ ਦਿੱਤੇ ਗਏ। ਇਹ ਚੈਕ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦਪਾਲ ਸਿੰਘ ਸੰਧੂ ਨੇ ਦਿੱਤੇ। ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਸ੍ਰੀ ਰਮਿੰਦਰ ਆਂਵਲਾਂ ਵੀ ਵਿਸੇਸ਼ ਤੌਰ ਤੇ ਹਾਜਰ ਸਨ। ਵਿਧਾਇਕ ਸ੍ਰੀ ਆਂਵਲਾਂ ਨੇ ਵੀ ਆਪਣੇ ਤੌਰ ਤੇ ਸਭ ਤੋਂ ਵੱਧ ਅੰਕ ਲੈਣ ਵਾਲੇ ਚਾਰ ਵਿਦਿਆਰਥੀਆਂ ਨੂੰ 5100 5100 ਦਾ ਨਗਦ ਇਨਾਮ ਦੇਣ ਦਾ ਇਸ ਮੌਕੇ ਐਲਾਣ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲੇ ਦੇ 32 ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰਵੀਂ ਜਮਾਤ ਦੀ ਪ੍ਰੀਖਿਆ ਵਿਚੋਂ 98ਫੀਸਦੀ ਤੋਂ ਜਿਆਦਾ ਅੰਕ ਹਾਸਲ ਕੀਤੇ ਹਨ। ਇੰਨਾਂ ਵਿਚੋਂ 25 ਕੁੜੀਆਂ ਅਤੇ 7 ਮੁੰਡੇ ਹਨ। ਉਨਾਂ ਨੇ ਵਿਦਿਆਰਥੀਆਂ ਦੇ ਚੰਗੇ ਭੱਵਿਖ ਦੀ ਕਾਮਨਾ ਕੀਤੀ। ਉਨਾਂ ਨੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਨਾਲ ਪੜਨ ਅਤੇ ਜਿੰਦਗੀ ਵਿਚ ਸਫਲਤਾ ਦਾ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਤਿ੍ਰਲੋਚਣ ਸਿੰਘ ਅਤੇ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ: ਸੁਖਬੀਰ ਸਿੰਘ ਬੱਲ ਨੇ ਦੱਸਿਆ ਕਿ ਵਿਭਾਗ ਦੇ ਲਗਾਤਾਰ ਉਪਰਾਲਿਆਂ ਨਾਲ ਸਕੂਲਾਂ ਵਿਚ ਵਿਦਿਆਂ ਦਾ ਮਿਆਰ ਉੱਚਾ ਹੋਇਆ ਹੈ ਅਤੇ ਸਰਕਾਰੀ ਸਕੂਲਾਂ ਵਿਚ ਦਾਖਲੇ ਲਗਾਤਾਰ ਵੱਧ ਰਹੇ ਹਨ। ਇਸ ਮੌਕੇ ਮੰਚ ਸੰਚਾਲਨ ਸ੍ਰੀ ਪੰਮੀ ਸਿੰਘ ਨੇ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਇਸ ਇਨਾਮ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ।
ਇਸ ਮੌਕੇ ਐਸ.ਡੀ.ਐਮ. ਸ੍ਰੀ ਕੇਸਵ ਗੋਇਲ, ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ ਵੀ ਹਾਜਰ ਸਨ।

Listen Live

Subscription Radio Punjab Today

Our Facebook

Social Counter

  • 18960 posts
  • 1 comments
  • 0 fans

Log In