Menu

ਕੌਮੀ ਜਜ਼ਬੇ ਨਾਲ ਮਨਾਇਆ ਗਿਆ 74ਵਾਂ ਸੁਤੰਤਰਤਾ ਦਿਵਸ

ਫਾਜ਼ਿਲਕਾ, 15 ਅਗਸਤ(ਸੁਰਿੰਦਰਜੀਤ ਸਿੰਘ) – ਜ਼ਿਲਾ ਪੱਧਰੀ ਸੁਤੰਤਰਤਾ ਦਿਵਸ ਮੌਕੇ ਅੱਜ ਸਰਕਾਰੀ ਸਟੇਡੀਅਮ ਵਿਖੇ ਤਿੰਰਗਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਆਈ.ਏ.ਐਸ. ਨੇ ਅਦਾ ਕੀਤੀ। ਕੋਵਿਡ ਦੇ ਚੱਲਦਿਆਂ ਇਸ ਵਾਰ ਜ਼ਿਲਾ ਪੱਧਰੀ ਸਮਾਗਮ ਬਿਨਾਂ ਕਿਸੇ ਇੱਕਠ ਦੇ ਸਾਦੇ ਪਰ ਕੌਮੀ ਰਵਾਇਤਾਂ ਅਨੁਸਾਰ ਉਤਸਾਹ ਪੂਰਨ ਤਰੀਕੇ ਨਾਲ ਮਨਾਇਆ ਗਿਆ। ਇਸ ਮੌਕੇ ਉਨਾਂ ਨਾਲ ਜ਼ਿਲੇ ਦੇ ਐਸ.ਐਸ.ਪੀ. ਸ: ਹਰਜੀਤ ਸਿੰਘ ਵੀ ਹਾਜਰ ਸਨ।
ਇਸ ਮੌਕੇ ਆਪਣੇ ਸੰਬੋਧਨ ਵਿਚ ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਆਜਾਦੀ ਦਿਵਸ ਦੀਆਂ ਵਧਾਈਆਂ ਦਿੰਦਿਆਂ ਦੇਸ਼ ਦੀ ਸੁਤੰਤਰਤਾ ਲਈ ਕੁਰ

ਬਾਨੀਆਂ ਕਰਨ ਵਾਲੇ ਮਹਾਨ ਆਜਾਦੀ ਘੁਲਾਈਆਂ ਨੂੰ ਨਮਨ ਕੀਤਾ। ਉਨਾਂ ਨੇ ਕਿਹਾ ਕਿ ਜਿਸ ਤਰਾਂ ਅਸੀਂ ਅੰਗਰੇਜਾਂ ਤੋਂ ਆਜ਼ਾਦੀ ਹਾਸਲ ਕੀਤੀ ਸੀ ਉਸੇ ਤਰਾਂ ਅਸੀਂ ਕਰੋਨਾ ਤੇ ਵੀ ਫਤਿਹ ਹਾਸਲ ਕਰਾਂਗੇ। ਉਨਾਂ ਨੇ ਕਿਹਾ ਕਿ ਇਹ ਜੰਗ ਲੋਕਾਂ ਦੇ ਸਹਿਯੋਗ ਨਾਲ ਹੀ ਜਿੱਤੀ ਜਾ ਸਕਦੀ ਹੈ। ਉਨਾਂ ਨੇ ਅਪੀਲ ਕੀਤੀ ਕਿ ਅਸੀਂ ਮਾਸਕ ਪਾ ਕੇ ਰੱਖੀਏ, ਸਮਾਜਿਕ ਦੂਰੀ ਰੱਖੀਏ ਅਤੇ ਵਾਰ ਵਾਰ ਹੱਥ ਧੋਂਦੇ ਰਹੀਏ।
ਇਸ ਮੌਕੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਪੰਜਾਬ ਸਰਕਾਰ ਵੱਲੋਂ ਲੋਕਾਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਜਿਕਰ ਕਰਦਿਆਂ ਕਿਹਾ ਕਿ ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਸੂਬੇ ਦੇ 1.74 ਲੱਖ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੋਬਾਇਲ ਫੋਨ ਦਿੱਤੇ ਜਾ ਰਹੇ ਹਨ ਤਾਂ ਜੋ ਉਹ ਆਪਣੀ ਪੜਾਈ ਨੂੰ ਹੋਰ ਵੀ ਬਿਹਤਰ ਤਰੀਕੇ ਨਾਲ ਜਾਰੀ ਰੱਖ ਸਕਨ।
ਇਸ ਮੌਕੇ ਉਨਾਂ ਨੇ ਜ਼ਿਲੇ ਵਿਚ ਚਾਰ ਪ੍ਰੋਜੈਕਟਾਂ ਨੂੰ ਵੀ ਲੋਕਾਂ ਨੂੰ ਸਮਰਪਿਤ ਕੀਤਾ। ਉਨਾਂ ਨੇ ਦੱਸਿਆ ਕਿ ਪਿੱਛਲੇ ਸਾਲ ਸੂਬਾ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਮਨਾਇਆ ਹੈ। ਇਸ ਸਬੰਧੀ ਗੁਰੂ ਜੀ ਦੇ ਚਰਨ ਛੋਹ ਪ੍ਰਾਪਤ ਪਿੰਡ ਹਰੀ ਪੁਰਾ ਵਿਖੇ 1 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ। ਇਸੇ ਤਰਾਂ ਪਿੰਡ ਮਹਿਰਾਜਪੁਰਾ ਧੋਰਾ ਵਿਚ ਮਾਤਾ ਅੰਮਿ੍ਰਤਾ ਦੇਵੀ ਬਲਿਦਾਨ ਸਮਾਰਕ ਵੀ ਅੱਜ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸੇ ਤਰਾਂ ਸਖ਼ੀ ਸੈਂਟਰ ਅਤੇ ਪਿੰਡ ਬਾਧਾ ਦੇ ਵਿਕਾਸ ਕਾਰਜ ਵੀ ਲੋਕਾਂ ਨੂੰ ਸਮਰਪਿਤ ਕੀਤੇ ਗਏ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਨੇ ਐਸ.ਆਈ. ਪਰਮਿਲਾ ਦੀ ਅਗਵਾਈ ਵਿਚ ਤਿਰੰਗੇ ਨੂੰ ਸਲਾਮੀ ਦਿੱਤੀ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਆਸਫਵਾਲਾ ਵਿਖੇ ਸ਼ਹੀਦਾਂ ਦੀ ਸਮਾਧ ਤੇ ਜਾ ਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਸ਼ਹੀਦ ਹੋਣ ਵਾਲੇ ਮਹਾਨ ਯੋਧਿਆਂ ਨੂੰ ਨਮਨ ਕੀਤਾ।
ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਸ੍ਰੀ ਰਮਿੰਦਰ ਆਵਲਾਂ, ਜ਼ਿਲਾ ਅਤੇ ਸੈਸ਼ਨ ਜੱਜ ਸ੍ਰੀ ਤਰਸੇਮ ਮੰਗਲਾ, ਸਾਬਕਾ ਵਿਧਾਇਕ ਸ੍ਰੀ ਹੰਸ ਰਾਜ ਜੋਸਨ, ਚੇਅਰਮੈਨ ਸ: ਸੁਖਵੰਤ ਸਿੰਘ ਬਰਾੜ, ਸ੍ਰੀ ਰੂਬੀ ਗਿੱਲ, ਏ.ਡੀ.ਸੀ. ਵਿਕਾਸ ਸ੍ਰੀ ਨਵਲ ਕੁਮਾਰ, ਐਸ.ਪੀ.ਡੀ. ਅਜੈ ਰਾਜ ਸਿੰਘ, ਐਸ.ਡੀ.ਐਮ. ਸ੍ਰੀ ਕੇਸਵ ਗੋਇਲ, ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ ਆਦਿ ਵੀ ਹਾਜਰ ਸਨ।

Listen Live

Subscription Radio Punjab Today

Our Facebook

Social Counter

  • 17184 posts
  • 0 comments
  • 0 fans

Log In