Menu

ਸ਼ਹੀਦਾਂ ਦੀ ਸ਼ਹਾਦਤ ਨੂੰ ਕਦੇ ਵੀ ਮਨੋ ਨਹੀਂ ਵਿਸਾਰ ਸਕਦੇ – ਮਨਪ੍ਰੀਤ ਸਿੰਘ ਬਾਦਲ

ਬਠਿੰਡਾ, 15 ਅਗਸਤ – ਮੁਲਕ ਦੇ 74ਵੇਂ ਸੁਤੰਤਰਤਾ ਦਿਵਸ ਮੌਕੇ ਵਿੱਤ ਮੰਤਰੀ ਪੰਜਾਬਸ. ਮਨਪ੍ਰੀਤ ਸਿੰਘ ਬਾਦਲ ਨੇ ਇੱਥੇ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਸਥਿਤ ਹਾਕੀ ਸਟੇਡੀਅਮ ਵਿਖੇ ਕੌਮੀ ਤਿਰੰਗਾ ਝੰਡਾ ਲਹਿਰਾਇਆ। ਇਸ ਉਪਰੰਤ ਉਨਾਂ ਨੇ ਪੰਜਾਬ ਪੁਲਿਸ ਦੀ ਟੁਕੜੀ ਤੋਂ ਸਲਾਮੀ ਲਈ ਅਤੇ ਉੱਥੇ ਮੌਜੂਦ ਲੋਕਾਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਇਸ ਮੌਕੇ ਉਨਾਂ ਨਾਲ ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਅਤੇ ਇੰਸਪੈਕਟਰ ਜਨਰਲ ਸ. ਜਸਕਰਨ ਸਿੰਘ ਅਤੇ ਜ਼ਿਲਾ ਪੁਲਿਸ ਮੁਖੀ ਸ. ਭੁਪਿੰਦਰ ਜੀਤ ਸਿੰਘ ਵਿਰਕ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

ਇਸ ਮੌਕੇ ਆਜ਼ਾਦੀ ਦੇ ਸੰਗਰਾਮ ਵਿਚ ਆਪਣਾ ਕੁਰਬਾਨੀਆਂ ਦੇਣ ਵਾਲੇ ਤੇ ਵਡਮੁੱਲਾ ਯੋਗਦਾਨ ਪਾਉਣ ਵਾਲੇ ਮਹਾਨ ਸੂਰਬੀਰ ਯੋਧਿਆਂ ਨੂੰ ਯਾਦ ਕਰਦਿਆਂ ਵਿੱਤ ਮੰਤਰੀ ਸ. ਬਾਦਲ ਨੇ ਕਿਹਾ ਕਿ ਇਹ ਆਜ਼ਾਦੀ ਸਾਨੂੰ ਬਹੁਤ ਹੀ ਲੰਮੇ ਅਰਸੇ ਬਾਅਦ ਮਿਲੀ ਹੈ। ਆਜ਼ਾਦੀ ਸਾਨੂੰ ਮੂੰਗਫ਼ਲੀਆਂ ਜਾਂ ਰਿਊੜੀਆਂ ਵੱਟੇ ਨਹੀਂ ਮਿਲੀ। ਇਸ ਬਦਲੇ ਅਨੇਕਾ ਮਹਾਨ ਸੂਰਬੀਰਾਂ ਨੂੰ ਸ਼ਹਾਦਤਾਂ ਦੇਣੀਆਂ ਪਈਆਂ ਸਨ। ਉਨਾਂ ਇਹ ਵੀ ਯਾਦ ਕਰਵਾਇਆ ਕਿ ਸੂਰਬੀਰ ਯੋਧਿਆਂ ਦੇ ਡੁੱਲੇ ਖੂਨ ਦਾ ਇੱਕ-ਇੱਕ ਕਿਣਕੇ ਨੂੰ ਕਦੇ ਵੀ ਮਨੋ ਨਹੀਂ ਵਿਸਾਰਿਆ ਜਾ ਸਕਦਾ। ਜਿਨਾਂ ਕਰਕੇ ਹੀ ਅੱਜ ਸਾਨੂੰ ਆਜ਼ਾਦੀ ਦੀਆਂ ਠੰਡੀਆਂ ਹਵਾਵਾਂ ਨਸੀਬ ਹੋ ਰਹੀਆਂ ਹਨ। ਇਸ ਮੌਕੇ ਸ. ਬਾਦਲ ਨੇ ਇਹ ਵੀ ਕਿਹਾ ਕਿ ਇਨਾਂ ਸ਼ਹੀਦਾਂ ਸਦਕਾ ਅਸੀਂ ਆਜ਼ਾਦ ਫ਼ਿਜ਼ਾ ਵਿੱਚ ਸਾਹ ਲੈ ਰਹੇ ਹਾਂ ਤੇ ਸਾਡੇ ਮੁਲਕ ਦੇ ਲੋਕ ਕਦੇ ਵੀ ਸਾਡੇ ਸ਼ਹੀਦਾਂ ਦਾ ਕਰਜ਼ਾ ਨਹੀਂ ਮੋੜ ਸਕਦੇ। ਇਸ ਉਪਰੰਤ ਸ. ਬਾਦਲ ਨੇ ਅਡਵਾਂਸ ਲਾਇਫ਼ ਸਪੋਟ (ਏ.ਐਲ.ਐਸ.) ਐਂਬੂਲੈਂਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਸ ਉਪਰੰਤ ਜ਼ਿਲਾ ਪ੍ਰਸ਼ਾਸਨ ਵਲੋਂ ਮੁੱਖ ਮਹਿਮਾਨ ਸ. ਮਨਪ੍ਰੀਤ ਸਿੰਘ ਬਾਦਲ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼੍ਰੀ ਕੇ.ਕੇ. ਅਗਰਵਾਲਮਾਰਕਿਟ ਕਮੇਟੀ ਦੇ ਚੇਅਰਮੈਨ ਸ਼੍ਰੀ ਮੋਹਨ ਲਾਲ ਝੂੰਬਾਸ਼੍ਰੀ ਅਰੁਣ ਵਧਾਵਨਸ਼੍ਰੀ ਖ਼ੁਸ਼ਬਾਜ ਸਿੰਘ ਜਟਾਣਾਸ਼੍ਰੀ ਪਵਨ ਮਾਨੀਸ਼੍ਰੀ ਅਨਿਲ ਭੋਲਾ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ. ਰਾਜਦੀਪ ਸਿੰਘ ਬਰਾੜਸਹਾਇਕ ਕਮਿਸ਼ਨਰ ਜਨਰਲ ਮੈਡਮ ਮਨਿੰਦਰਜੀਤ ਕੌਰਤਹਿਸੀਲਦਾਰ ਬਠਿੰਡਾ ਸ਼੍ਰੀ ਸੁਖਬੀਰ ਸਿੰਘ ਬਰਾੜ ਤੋਂ ਇਲਾਵਾ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀ ਤੇ ਕਮਰਚਾਰੀ ਆਦਿ ਮੌਜੂਦ ਸਨ।   

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans