Menu

SSP ਬਠਿੰਡਾ ਦੇ ਕਰੋਨਾ ਪਾਜ਼ਿਟਿਵ ਆੳਣ ਤੋਂ ਬਾਅਦ ਮਨਪ੍ਰੀਤ ਬਾਦਲ ਨੇ ਖੁਦ ਨੂੰ ਕੀਤਾ ਕੁਆਰੰਟੀਨ

ਬਠਿੰਡਾ, 17 ਅਗਸਤ – ਪੰਜਾਬ ਅੰਦਰ ਬੇਲਗਾਮ ਹੁੰਦੇ ਕਰੋਨਾ ਨੇ ਸਰਕਾਰ ਦੇ ਨਾਲ-ਨਾਲ ਆਮ ਲੋਕਾਂ ਦੀ ਚਿੰਤਾ ਵੀ ਵਧਾ ਦਿਤੀ ਹੈ। ਕਰੋਨਾ ਵਾਇਰਸ ਨੇ ਹੁਣ ਆਮ ਲੋਕਾਂ ਦੇ ਨਾਲ-ਨਾਲ ਵੱਡੇ ਸਿਆਸਤਦਾਨਾਂ ਅਤੇ ਅਧਿਕਾਰੀਆਂ ਨੂੰ ਵੀ ਅਪਣੀ ਲਪੇਟ ‘ਚ ਲੈਣਾ ਸ਼ੁਰੂ ਕਰ ਦਿਤਾ ਹੈ। ਪਿਛਲੇ ਦਿਨਾਂ ਦੌਰਾਨ ਦੇਸ਼ ਭਰ ਅੰਦਰ ਕਈ ਵੱਡੇ ਸਿਆਸੀ ਆਗੂਆਂ ਤੋਂ ਇਲਾਵਾ ਅਧਿਕਾਰੀਆਂ ਅਤੇ ਪ੍ਰਸਿੱਧ ਹਸਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆ ਚੁੱਕੀ ਹੈ। ਅਜਿਹੇ ਹੀ ਹਾਲਾਤ ਪੰਜਾਬ ਦੇ ਕਈ ਸ਼ਹਿਰਾਂ ‘ਚ ਬਣਦੇ ਜਾ ਰਹੇ ਹਨ।ਤਾਜ਼ਾ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ, ਜਿੱਥੇ ਜ਼ਿਲ੍ਹੇ ਦੇ ਐਸਐਸਪੀ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਹੜਕੰਪ ਮੱਚ ਗਿਆ ਹੈ। ਕਿਉਂਕਿ ਆਜ਼ਾਦੀ ਦਿਵਸ ਸਮਾਗਮਾਂ ਦੌਰਾਨ ਐਸਐਸਪੀ ਭੁਪਿੰਦਰ ਸਿੰਘ ਵਿਰਕ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸਮੇਤ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਵੀ ਸੰਪਰਕ ‘ਚ ਆਏ ਸਨ। ਹੁਣ ਡਿਪਟੀ ਕਮਿਸ਼ਨਰ ਬਠਿੰਡਾ ਨੇ ਵੀ ਖੁਦ ਨੂੰ ਇਕਾਂਸਵਾਸ ਕਰਦਿਆਂ ਐਸਐਸਪੀ ਬਠਿੰਡਾ ਦੇ ਸੰਪਰਕ ਵਿਚ ਆਉਣ ਵਾਲੇ ਬਾਕੀ ਲੋਕਾਂ ਨੂੰ ਅਪਣੇ ਕਰੋਨਾ ਟੈਸਟ ਕਰਵਾਉਣ ਦੀ ਸਲਾਹ ਦਿਤੀ ਹੈ।

ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖੁਦ ਨੂੰ ਇਕਾਂਤਵਾਸ ਕਰਨ ਦੀ ਜਾਣਕਾਰੀ ਫ਼ੇਸਬੁੱਕ ‘ਤੇ ਸਾਂਝੀ ਕਰ ਲਿਖਿਆ ਹੈ ਕਿ ”ਮੈਂ ਐਸਐਸਪੀ ਭੁਪਿੰਦਰ ਸਿੰਘ ਵਿਰਕ ਨੂੰ 15 ਅਗੱਸਤ ਦੇ ਜ਼ਿਲ੍ਹਾ ਪੱਧਰੀ ਸਮਾਗਮਾਂ ਦੌਰਾਨ ਮਿਲਿਆ ਸੀ। ਡਾਕਟਰੀ ਸਲਾਹ ਅਨੁਸਾਰ ਅਤੇ ਆਪਣੇ ਪਰਿਵਾਰ ਅਤੇ ਪਾਰਟੀ ਵਰਕਰਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਮੈਂ ਸਵੈ-ਇਕਾਂਤਵਾਸ ‘ਚ ਜਾ ਰਿਹਾ ਹਾਂ। ਇਸ ਸਮੇਂ ਦੌਰਾਨ ਮੇਰੇ ਵਲੋਂ ਕੋਈ ਵੀ ਪਬਲਿਕ ਮੀਟਿੰਗ ਨਹੀਂ ਕੀਤੀ ਜਾਵੇਗੀ।”

Listen Live

Subscription Radio Punjab Today

Our Facebook

Social Counter

  • 18051 posts
  • 0 comments
  • 0 fans

Log In