Menu

ਬਠਿੰਡਾ ‘ਚ ਹੁਣ ਤੱਕ ਲਏ ਗਏ ਕੁੱਲ 28585 ਸੈਂਪਲ,734 ਕਰੋਨਾ ਪੀੜਤ ਠੀਕ ਹੋ ਕੇ ਪਰਤੇ ਘਰ-ਡਿਪਟੀ ਕਮਿਸ਼ਨਰ

ਬਠਿੰਡਾ, 18 ਅਗਸਤ – ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲੇ ਅੰਦਰ ਕੋਵਿਡ-19 ਤਹਿਤ 28585 ਸੈਂਪਲ ਲਏ ਗਏ, ਜਿਨਾਂ ਵਿਚੋਂ ਕੁੱਲ 1515 ਪਾਜੀਟਿਵ ਕੇਸ ਆਏ, ਇਨਾਂ ਵਿਚੋਂ 734 ਕਰੋਨਾ ਪੀੜਤ ਵਿਅਕਤੀ ਠੀਕ ਹੋ ਕੇ ਆਪੋ-ਆਪਣੇ ਘਰ ਪਰਤ ਗਏ। ਉਨਾਂ ਇਹ ਵੀ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 599 ਕੇਸ ਐਕਟਿਵ ਹਨ ਅਤੇ 161 ਕੇਸ ਹੋਰ ਜ਼ਿਲਿਆ ਵਿੱਚ ਸ਼ਿਫਟ ਹੋ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਇਹ ਵੀ ਦੱਸਿਆ ਕਿ ਹੁਣ ਤੱਕ ਕਰੋਨਾ ਪ੍ਰਭਾਵਿਤ 21 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਬੀਤੇ 24 ਘੰਟਿਆਂ ਦੌਰਾਨ 91 ਪਾਜੀਟਿਵ, 131 ਨੈਗੇਟਿਵ ਰਿਪੋਰਟਾਂ ਤੇ 42 ਵਿਅਕਤੀ ਕਰੋਨਾ ਨੂੰ ਮਾਤ ਦੇ ਕੇ ਆਪੋ-ਆਪਣੇ ਘਰ ਚਲੇ ਗਏ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹਰ ਹਾਲਤ ਵਿੱਚ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ, ਤਾਂ ਜੋ ਕੋਵਿਡ-19 ਨੂੰ ਹਰਾਉਣ ਲਈ ਚਲਾਈ ਗਈ ਮੁਹਿੰਮ ਨੂੰ ਸਫ਼ਲ ਬਣਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਸੁਚੇਤ ਕਰਦਿਆਂ ਕਿਹਾ ਇਸ ਵਾਇਰਸ ਤੋਂ ਬਚਣ ਲਈ ਹਰ ਵਿਅਕਤੀ ਮਾਸਕ ਪਹਿਨਣਾ ਯਕੀਨੀ ਬਣਾਵੇ। ਇਸ ਤੋਂ ਇਲਾਵਾ ਆਪਸ ਵਿੱਚ ਦੂਰੀ ਬਣਾ ਕੇ ਰੱਖੀ ਜਾਵੇ। ਹੱਥਾਂ ਨੂੰ ਸੈਨੀਟਾਈਜ਼ਰ ਨਾਲ ਸਾਫ਼ ਕੀਤਾ ਜਾਵੇ। ਉਨਾਂ ਬਜ਼ੁਰਗਾਂ ਅਤੇ ਬੱਚਿਆਂ ਨੂੰ ਖਾਸ਼ ਅਪੀਲ ਕੀਤੀ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲਣ ਤੋਂ ਪ੍ਰਹੇਜ਼ ਕਰਨ।

ਅੰਬਾਲਾ ਛਾਉਣੀ ਤੋਂ ਪੰਜਾਬ ਦਾ ਫੌਜੀ ਜਵਾਨ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ ਕੈਂਟ ਤੋਂ ਫੌਜ ਦਾ ਜਵਾਨ ਸ਼ੱਕੀ ਹਾਲਾਤਾਂ ‘ਚ ਲਾਪਤਾ ਹੋ ਗਿਆ। ਜਵਾਨ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

ਕਾਂਗਰਸ ਨੂੰ ਦੋਹਰਾ ਝਟਕਾ, ਭਾਜਪਾ…

ਨਵੀਂ ਦਿੱਲੀ 20 ਅਪ੍ਰੈਲ 2024- ਲੋਕ ਸਭਾ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39840 posts
  • 0 comments
  • 0 fans