Menu

ਮਹਾਂਵੀਰ ਪ੍ਰਸਾਦ, ਦਿਵਿਆ ਗੁਪਤਾ ਅਤੇ ਰਿਧਮ ਨੇ ਕ੍ਰਮਵਾਰ ਲੇਖ ਲਿਖਣ, ਪੋਸਟਰ ਮੇਕਿੰਗ ਅਤੇ ਭਾਸ਼ਣ ਮੁਕਾਬਲੇ ਜਿੱਤੇ …

  • ਬਠਿੰਡਾ 19 ਅਗਸਤ –     ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਦੇ ਭੌਤਿਕ ਵਿਗਿਆਨ ਵਿਭਾਗ ਵਲੋਂ ‘ਫਿਜ਼ੀਕੀ -2020’ ਨਾਮੀ ਇੱਕ ਆਨਲਾਈਨ ਸਭਿਆਚਾਰਕ ਗਤੀਵਿਧੀ ਦਾ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ‘ਪੰਜਾਬ ਦੇ ਨਾਮਵਰ ਵਿਗਿਆਨੀ ਅਤੇ ਇੰਜੀਨੀਅਰ’ ਵਿਸ਼ੇ ‘ਤੇ ਸੀ।ਵਿ

          ਇਸ ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ ਮਿਲਿਆ, ਜਿਸ ਵਿੱਚ ਪੰਜਾਬ ਅਤੇ ਨੇੜਲੇ ਰਾਜਾਂ ਤੋਂ ਵੱਖ-ਵੱਖ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ। ਮੁਕਾਬਲਿਆਂ ਵਿੱਚ ਮੁੱਖ ਤੌਰ ਤੇ ਤਿੰਨ ਈਵੈਂਟ ਸ਼ਾਮਲ ਸਨ: ਲੇਖ ਲੇਖਣ, ਭਾਸ਼ਣ ਅਤੇ ਪੋਸਟਰ ਮੇਕਿੰਗ, ਤਾਂ ਜੋ ਮੁਕਾਬਲਿਆਂ ਨੂੰ ਵਧੇਰੇ ਵਿਆਪਕ ਬਣਾਇਆ ਜਾ ਸਕੇ, ਜਿਸ ਨਾਲ ਵਿਦਿਆਰਥੀਆਂ ਨੂੰ ਉਹ ਜਿਸ ਵੀ ਮਾਧਿਅਮ ਵਿੱਚ ਦਿਲਚਸਪੀ ਰੱਖਦੇ ਹੋਣ ਭਾਗ ਲੈ ਸਕਣ।

          ਦਿਲਚਸਪ ਮੁਕਾਬਲਿਆਂ ਦੇ ਨਤੀਜੇ ਇਸ ਪ੍ਰਕਾਰ ਰਹੇ:- ਲੇਖ ਲਿਖਣ ਮੁਕਾਬਲੇ ਵਿਚ ਸਵਾਮੀ ਸ਼ਰਧਾਂਨੰਦ ਕਾਲਜ, ਯੂਨੀਵਰਸਿਟੀ ਆਫ਼ ਦਿੱਲੀ ਤੋਂ ਮਹਾਂਵੀਰ ਪ੍ਰਸਾਦ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਫਾਰਮਾਸਿਊਟੀਕਲ ਸਾਇੰਸਜ਼ ਐਮ.ਆਰ.ਐਸ.ਪੀ.ਟੀ.ਯੂ. ਬਠਿੰਡਾ ਦੀ ਵਿਦਿਆਰਥਣ ਦਿਵਿਆ ਗੁਪਤਾ ਨੇ ਪੋਸਟਰ ਮੇਕਿੰਗ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਭਾਸ਼ਣ ਮੁਕਾਬਲੇ ਵਿਚ ਯੂਨੀਵਰਸਿਟੀ ਦੇ ਹੀ ਗਣਿਤ ਵਿਭਾਗ ਦੀ ਵਿਦਿਆਰਥਣ ਰਿਧਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।

            ਯੂਨੀਵਰਸਿਟੀ ਦੇ ਡੀਨ, ਖੋਜ ਅਤੇ ਵਿਕਾਸ ਅਤੇ ਭੌਤਿਕ ਵਿਗਿਆਨ ਵਿਭਾਗ ਦੇ ਮੁਖੀ ਡਾ. ਜਸਬੀਰ ਸਿੰਘ ਹੁੰਦਲ ਨੇ ਦੱਸਿਆ ਕਿ ਇਸ ਮੁਕਾਬਲੇ ਦਾ ਆਯੋਜਨ ਕਰਨ ਦਾ ਮੁੱਖ ਮਕਸਦ ਖੇਤਰ ਦੇ ਲੋਕਾਂ ਨੂੰ ਪੰਜ ਸਾਲ ਦੇ ਥੋੜੇ ਸਮੇਂ ਵਿੱਚ ਯੂਨੀਵਰਸਿਟੀ ਦੀਆਂ ਪ੍ਰਾਪਤੀਆਂ ਅਤੇ ਵਿਕਾਸ ਬਾਰੇ ਜਾਗਰੂਕ ਕਰਨਾ ਸੀ।  ਇਸ ਤੋਂ ਇਲਾਵਾ, ਇਹ ਦੇਖਿਆ ਗਿਆ ਹੈ ਕਿ ਇਸ ਖੇਤਰ ਦੇ ਵਿਦਿਆਰਥੀਆਂ ਵਿਚ ਸਾਫ਼ਟ ਸਕਿੱਲ ( ਹੁਨਰਾਂ )ਵਿਚ ਵਿਸ਼ਵਾਸ ਦੀ ਘਾਟ ਹੈ ਅਤੇ ਅਜਿਹੇ ਮੁਕਾਬਲੇ ਉਹਨਾਂ ਵਿਚ ਆਤਮ-ਵਿਸ਼ਵਾਸ ਪੈਦਾ ਕਰਦੇ ਹਨ।

          ਡਾ. ਹੁੰਦਲ ਨੇ ਸਾਰੇ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਪ੍ਰਸੰਸਾ ਵਜੋਂ ‘ਮੈਰਿਟ ਸਰਟੀਫਿਕੇਟ’ ਟੋਕਨ ਵਜੋਂ ਭੇਟ ਕੀਤੇ। ਜਦੋਂ ਕਿ ਵਿਭਾਗ ਦੀ ਤਰਫੋਂ, ਗਤੀਵਿਧੀ ਦੇ ਕੋ-ਕੋਆਰਡੀਨੇਟਰ ਡਾ. ਸਤਨਾਮ ਸਿੰਘ ਨੇ ‘ਭਾਗੀਦਾਰੀ ਸਰਟੀਫਿਕੇਟ’ ਪੇਸ਼ ਕਰਕੇ ਸਮੂਹ ਭਾਗੀਦਾਰਾਂ ਦਾ ਧੰਨਵਾਦ ਕੀਤਾ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans