Menu

ਕਿਸਾਨਾਂ ਲਈ ਖ਼ੁਸ਼ਖ਼ਬਰੀ : ਕੇਂਦਰ ਸਰਕਾਰ ਨੇ ਵਧਾਈ ਗੰਨੇ ਦੀ ਕੀਮਤ

ਨਵੀਂ ਦਿੱਲੀ, 19 ਅਗਸਤ – ਦੇਸ਼ ਦੇ ਗੰਨਾ ਕਿਸਾਨਾਂ ਨੂੰ ਬੁੱਧਵਾਰ ਨੂੰ ਖੁਸ਼ਖ਼ਬਰੀ ਮਿਲੀ ਜਦੋਂ ਕੇਂਦਰ ਸਰਕਾਰ ਨੇ ਗੰਨੇ ਦੇ ਖ਼ਰੀਦ ਮੁੱਲ ਨੂੰ ਵਧਾਉਣ ਦਾ ਫ਼ੈਸਲਾ ਲਿਆ। ਸਰਕਾਰ ਨੇ ਗੰਨੇ ਦੇ ਖਰੀਦ ਮੁੱਲ (FRP) ‘ਚ ਪ੍ਰਤੀ ਕੁਇੰਟਲ 10 ਰੁਪਏ ਦਾ ਇਜ਼ਾਫ਼ਾ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਹੋਈ ਕੈਬਨਿਟ ਦੀ ਬੈਠਕ ‘ਚ ਇਹ ਫ਼ੈਸਲਾ ਕੀਤਾ ਗਿਆ।ਦੇਸ਼ ਦੇ ਸ਼ੱਕਰ ਦੇ ਲਿਹਾਜ਼ ਤੋਂ ਸਾਲ (Sugar year) 1 ਅਕਤੂਬਰ ਤੋਂ 30 ਸਤੰਬਰ ਤਕ ਚੱਲਦਾ ਹੈ। ਇਸ ਦੇ ਲਈ ਚੀਨੀ ਮਿੱਲ ਮਾਲਕ ਕਿਸਾਨਾਂ ਤੋਂ ਜਿਸ ਭਾਅ ‘ਤੇ ਗੰਨਾ ਖਰਦੀਦੇ ਹਨ ਉਸੇ ਨੂੰ ਖ਼ਰੀਦ ਮੁੱਲ (FRP) ਕਿਹਾ ਜਾਂਦਾ ਹੈ। ਪਿਛਲੇ ਸਾਲ ਗੰਨੇ ਦੇ ਖਰੀਦ ਮੁੱਲ ‘ਚ ਕੋਈ ਇਜ਼ਾਫ਼ਾ ਨਹੀਂ ਕੀਤਾ ਗਿਆ ਸੀ, ਜਿਸ ਨੂੰ ਲੈ ਕੇ ਗੰਨਾ ਕਿਸਾਨਾਂ ‘ਚ ਨਰਾਜ਼ਗੀ ਸੀ। ਸਰਕਾਰ ਨੇ 2018-19 “ਚ ਜੋ FRP ਸੀ, ਉਸੇ ਨੂੰ ਹੀ 2019-20 ਲਈ ਬਰਕਰਾਰ ਰੱਖਿਆ ਸੀ। ਅਸਲੀਅਤ ਇਹ ਹੈ ਕਿ ਗੰਨਾ ਕਿਸਾਨਾਂ ਦੇ 20 ਹਜ਼ਾਰ ਕਰੋੜ ਰੁਪਏ ਚੀਨੀ ਮਿੱਲਾਂ ਵੱਲ ਬਕਾਇਆ ਖੜ੍ਹੇ ਹਨ। ਇਸ ਦੇ ਮੱਦੇਨਜ਼ਰ FRP ਵਧਾਉਣ ਦਾ ਕਿਸਾਨਾਂ ਨੂੰ ਕਿੰਨਾ ਅਤੇ ਕਦੋਂ ਲਾਭ ਮਿਲੇਗਾ, ਇਹ ਦੇਖਣ ਵਾਲੀ ਗੱਲ ਹੋਵੇਗੀ। ਹੁਣ ਗੰਨੇ ਦਾ ਖਰੀਦ ਮੁੱਲ 285 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ।ਦੇਸ਼ ਵਿਚ FRP ਤੋਂ ਇਲਾਵਾ ਸੂਬਾ ਸਰਕਾਰਾਂ ਵੀ ਆਪਣੇ ਪੱਧਰ ‘ਤੇ ਕਿਸਾਨਾਂ ਲਈ ਗੰਨੇ ਦਾ ਖਰੀਦ ਮੁੱਲ ਤੈਅ ਕਰਦੀਆਂ ਹਨ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans