ਬਠਿੰਡਾ, 19 ਅਗਸਤ – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿਚ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਯੋਗ ਅਗਵਾਈ ਵਿਚ ਤੇ ਸਕੱਤਰ ਸਕੂਲ ਸਿੱਖਿਆ ਸ੍ਰੀ ਕਿ੍ਰਸ਼ਨ ਕੁਮਾਰ ਦੀ ਦੇਖ-ਰੇਖ ਵਿਚ ਚੱਲ ਰਹੇ ਗੀਤ ਗਾਇਨ ਮੁਕਾਬਲਿਆਂ ਦੇ ਪ੍ਰਾਇਮਰੀ, ਮਿਡਲ ਤੇ ਸੈਕੰਡਰੀ ਵਰਗ ਦੇ ਬਲਾਕ ਪੱਧਰੀ ਨਤੀਜੇ ਘੋਸ਼ਿਤ ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਸੁਖਵੀਰ ਸਿੰਘ ਨੇ ਸਾਂਝੀ ਕੀਤੀ।
ਜ਼ਿਲਾ ਸਿੱਖਿਆ ਅਫ਼ਸਰ ਨੇ ਬਲਾਕ ਪੱਧਰ ’ਤੇ ਜੇਤੂ ਵਿਦਿਆਰਥੀਆਂ ਨੂੰ ਸੁਭਕਾਮਨਾਵਾਂ ਦਿੱਤੀਆ ਅਤੇ ਹੋਰ ਭਵਿੱਖ ਅੰਦਰ ਹੋਰ ਵਧੇਰੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪ੍ਰਾਇਮਰੀ ਵਰਗ ਦੇ ਸੰਗਤ ਬਲਾਕ ਦੇ ਸਰਕਾਰੀ ਪ੍ਰਾਇਮਰੀ ਸਕੂਲ ਘੁੱਦਾ ਦੀ ਵਿਦਿਆਰਥਣ ਅਮਾਨਤ ਕੌਰ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਜੇ ਨਗਰ ਬਠਿੰਡਾ ਦੀ ਵਿਦਿਆਰਥਣ ਸਿਮਰਨ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਬਠਿੰਡਾ ਜ਼ਿਲ੍ਹੇ ਅਧੀਨ ਪੈਂਦੇ ਬਲਾਕ ਭਗਤਾ ਭਾਈਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਕਲੀਆ ਜਲਾਲ ਦੀ ਵਿਦਿਆਰਥਣ ਕਿਰਨਦੀਪ ਕੌਰ ਨੇ ਪਹਿਲਾ, ਬਲਾਕ ਗੋਨਿਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮੰਡੀ ਦੀ ਵਿਦਿਆਰਥਣ ਗੁਰਮਨ ਕੌਰ ਸਿੱਧੂ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਭਾਰਾ ਦੀ ਵਿਦਿਆਰਥਣ ਨਵਜੋਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ।
ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਸੁਖਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਅਤੇ ਗਾਇਡ ਅਧਿਆਪਕਾਂ ਜਿਨ੍ਹਾਂ ਨੇ ਵਿਦਿਆਰਥੀਆਂ ਦੀ ਤਿਆਰੀ ਲਈ ਬਹੁਤ ਜ਼ਿਆਦਾ ਮਿਹਨਤ ਕਰਵਾਈ, ਨੂੰ ਬਹੁਤ-ਬਹੁਤ ਮੁਬਾਰਕਾਂ ਦਿੱਤੀਆਂ ਤੇ ਅਗਲੇ ਮੁਕਾਬਲਿਆਂ ਲਈ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ।