Menu

ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਵਧੀਆਂ ਮੁਸ਼ਕਿਲਾਂ

ਮੋਹਾਲੀ, 21 ਅਗਸਤ – ਬਲਵੰਤ ਸਿੰਘ ਮੁਲਤਾਨੀ ਅਗਵਾ ਮਾਮਲੇ ‘ਚ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਘਟਣ ਦਾ ਨਾਂ ਨਹੀਂ ਲੈ ਰਹੀਆਂ। ਮੋਹਾਲੀ ਜ਼ਿਲ੍ਹਾ ਅਦਾਲਤ ਨੇ ਸੈਣੀ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ। ਧਾਰਾ 302 ਲਾਉਣ ਦੀ ਮਨਜ਼ੂਰੀ ਡਿਊਟੀ ਮੈਜਿਸਟ੍ਰੇਟ ਰਸਵੀਨ ਕੌਰ ਨੇ ਦਿੱਤੀ। ਜ਼ਿਕਰਯੋਗ ਹੈ ਕਿ ਸੈਣੀ ਦੇ ਦੋ ਪੁਰਾਣੇ ਸਾਥੀ ਵਾਅਦਾ ਮਾਫ਼ ਗਵਾਹ ਬਣ ਚੁੱਕੇ ਹਨ ਤੇ ਅਦਾਲਤ ਨੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ‘ਤੇ ਇਹ ਹੁਕਮ ਜਾਰੀ ਕੀਤਾ ਹੈ।

ਇਹ ਕੇਸ 1990 ਦੇ ਦਹਾਕੇ ਦਾ ਹੈ, ਜਦੋਂ ਸੁਮੇਧ ਸਿੰਘ ਸੈਣੀ ਚੰਡੀਗੜ੍ਹ ਦੇ ਐੱਸਐੱਸਪੀ ਸਨ। 1991 ਵਿਚ ਉਸ ‘ਤੇ ਅੱਤਵਾਦੀ ਹਮਲਾ ਹੋਇਆ ਸੀ। ਉਸ ਹਮਲੇ ‘ਚ ਸੈਣੀ ਦੀ ਸੁਰੱਖਿਆ ਕਰ ਰਹੇ ਚਾਰ ਪੁਲਿਸ ਮੁਲਾਜ਼ਮ ਮਾਰੇ ਗਏ ਸਨ, ਜਦੋਂਕਿ ਸੈਣੀ ਖ਼ੁਦ ਵੀ ਜ਼ਖ਼ਮੀ ਹੋ ਗਏ ਸਨ। ਉਸ ਕੇਸ ਦੇ ਸਬੰਧ ‘ਚ ਪੁਲਿਸ ਨੇ ਸੈਣੀ ਦੇ ਆਦੇਸ਼ਾਂ ‘ਤੇ ਸਾਬਕਾ ਆਈਏਐੱਸ ਅਧਿਕਾਰੀ ਦਰਸ਼ਨ ਸਿੰਘ ਮੁਲਤਾਨੀ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਨੇ ਉਸ ਨੂੰ ਹਿਰਾਸਤ “ਚ ਰੱਖਿਆ ਅਤੇ ਬਾਅਦ ‘ਚ ਕਿਹਾ ਕਿ ਉਹ ਪੁਲਿਸ ਦੀ ਗ੍ਰਿਫਤਾਰੀ ਤੋਂ ਬਚ ਨਿਕਲਿਆ ਹੈ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans