Menu

ਪੰਜਾਬ ਸਰਕਾਰ ਨੇ ਕੋਵਾ ਐਪ ਵਿੱਚ ਉਪਲਬੱਧ ਕਰਵਾਈ ਹਸਪਤਾਲਾਂ ਵਿਚ ਉਪਲਬੱਧ ਖਾਲੀ ਬਿਸਤਰਿਆਂ ਦੀ ਸੂਚਨਾ

ਫਾਜ਼ਿਲਕਾ, 22 ਅਗਸਤ(ਸੁਰਿੰਦਰਜੀਤ ਸਿੰਘ) – ਡਿਪਟੀ ਕਮਿਸ਼ਨਰ ਸ: ਅਰਵਿੰਦਪਾਲ ਸਿੰਘ ਸੰਧੂ ਨੇ ਦੱਸਿਆ ਕਿ ਲੋਕਾਂ ਨੂੰ ਕੋਵਿਡ-19 ਸਬੰਧੀ ਹਰ ਜਾਣਕਾਰੀ ਤੋਂ ਅਪਡੇਟ ਕਰਵਾਉਣ, ਕਰਫਿਊ ਦੌਰਾਨ ਜ਼ਰੂਰੀ ਕੰਮਾਂ ਲਈ ਆਉਣ-ਜਾਣ ਲਈ ਕਰਫਿਊ ਪਾਸ ਦੀ ਸਹੂਲਤ ਅਤੇ ਹੋਰ ਕਈ ਜ਼ਰੂਰੀ ਜਾਣਕਾਰੀਆਂ ਮੁਹੱਈਆ ਕਰਵਾਉਣ ਲਈ ਪੰਜਾਬ ਕੋਵਾ ਐਪ ਬਣਾਈ ਗਈ ਹੈ, ਜੋ ਕਿ ਸੂਬਾ ਵਾਸੀਆਂ ਲਈ ਲਾਭਦਾਇਕ ਸਿੱਧ ਹੋ ਰਹੀ ਹੈ।
ਉਨਾਂ ਦੱਸਿਆ ਕਿ ਇਸ ਐਪ ਰਾਹੀਂ ਜਿੱਥੇ ਸੂਬਾ ਵਾਸੀਆਂ ਨੂੰ ਪੰਜਾਬ ਵਿੱਚ ਕੋਵਿਡ-19 ਦੀ ਸਥਿਤੀ ਬਾਰੇ ਪਤਾ ਚੱਲਦਾ ਹੈ, ਉਥੇ ਹੀ ਦੇਸ਼ ਵਿੱਚ ਕੋਰੋਨਾ ਸਬੰਧੀ ਹਾਲਾਤਾਂ ਬਾਰੇ ਵੀ ਜਾਣਕਾਰੀ ਹਾਸਲ ਹੁੰਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਇਸ ਕੋਵਾ ਐਪ ਵਿੱਚ ਕੁਝ ਹੋਰ ਮਹੱਤਵਪੂਰਣ ਸੁਵਿਧਾਵਾਂ ਦਰਜ ਕੀਤੀਆਂ ਗਈਆਂ ਹਨ, ਜਿਨਾਂ ਰਾਹੀਂ ਲੋਕਾਂ ਨੂੰ ਕਈ ਹੋਰ ਨਵੀਆਂ ਜਾਣਕਾਰੀਆਂ ਪ੍ਰਾਪਤ ਹੋ ਸਕਦੀਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਵਾ ਐਪ ਵਿੱਚ ਨਵੀਂ ਜਾਣਕਾਰੀ ਦਰਜ ਕੀਤੀ ਗਈ ਹੈ ਜਿਸ ਰਾਹੀਂ ਸਾਨੂੰ ਜ਼ਿਲਾਵਾਰ ਹਸਪਤਾਲਾਂ ਵਿੱਚ ਬੈੱਡਾਂ ਦੀ ਗਿਣਤੀ ਦੀ ਜਾਣਕਾਰੀ ਪ੍ਰਾਪਤ ਹੋ ਸਕਦੀ ਹੈ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲੇ ਅੰਦਰ ਕਿੱਥੇ-ਕਿੱਥੇ ਅਸੀਂ ਕੋਰੋਨਾ ਟੈਸਟ ਕਰਵਾ ਸਕਦੇ ਹਾਂ ਉਸ ਸਬੰਧੀ ਜਾਣਕਾਰੀ ਮਿਲਦੀ ਹੈ। ਇਸ ਤੋਂ ਇਲਾਵਾ ਕੋਵਿਡ-19 ਨਾਲ ਪੀੜਤ ਲੋਕਾਂ ਦੀ ਜਾਨ ਦੀ ਰੱਖਿਆ ਲਈ ਆਪਣਾ ਪਲਾਜ਼ਮਾ ਕਿੱਥੇ ਦਾਨ ਕਰਨਾ ਹੈ, ਉਸ ਸਬੰਧੀ ਵੀ ਜਾਣਕਾਰੀ ਦਿੱਤੀ ਗਈ ਹੈ।
ਸ: ਸੰਧੂ ਨੇ ਦੱਸਿਆ ਕਿ ਕਰੋਨਾ ਦੇ ਮੱਦੇਨਜ਼ਰ ਬੈੱਡਾਂ ਦੀ ਸਹੂਲਤ ਦੇਖਣ ਲਈ ਚੈੱਕ ਬੈੱਡ ਅਵੇਲੇਬਿਲਿਟੀ ਆਪਸ਼ਨ ’ਤੇ ਜਾਇਆ ਜਾਵੇ, ਜਿੱਥੇ ਲੈਵਲ 1, ਲੈਵਲ 2 ਤੇ ਲੈਵਲ 3 ਸਹੂਲਤਾਂ ਦਾ ਪਤਾ ਲੱਗਦਾ ਹੈ। ਫਾਜ਼ਿਲਕਾ ਜ਼ਿਲੇ ਵਿਚ ਲੈਵਲ 1 ਫੈਸਿਲਟੀ ਵਿਚ ਕੋਵਿਡ ਕੇਅਰ ਸੈਂਟਰ ਮਾਂ ਸਰਸਵਤੀ ਕਾਲਜ ਅਬੋਹਰ ਸ਼ਾਮਲ ਹੈ। ਲੈਵਲ 2 ਵਿਚ ਸਰਕਾਰੀ ਹਸਪਤਾਲ ਜਲਾਲਾਬਾਦ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਮੋਬਾਇਲ ਫੋਨਾਂ ਵਿੱਚ ਕੋਵਾ ਐਪ ਨੂੰ ਜ਼ਰੂਰ ਡਾਊਨਲੋਡ ਕਰਨ, ਤਾਂ ਜੋ ਕੋਵਿਡ-19 ਸਬੰਧੀ ਹਰੇਕ ਨਵੀਂ ਅਪਡੇਟ ਤੋਂ ਜਾਣੂ ਹੋ ਸਕਣ ਅਤੇ ਐਪ ਵਿੱਚ ਦਰਜ ਹੋਰ ਵਿਸ਼ੇਸ਼ ਜਾਣਕਾਰੀ ਪ੍ਰਾਪਤ ਕਰ ਸਕਣ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans