Menu

ਪੰਜਾਬ ਸਰਕਾਰ ਨੇ ‘ਕੋਵਾ ਐਪ’ ਵਿੱਚ ਸ਼ਾਮਿਲ ਕੀਤੀਆਂ ਨਵੀਆਂ ਸਹੂਲਤਾਂ-ਡਿਪਟੀ ਕਮਿਸ਼ਨਰ

 ਬਠਿੰਡਾ, 22 ਅਗਸਤ – ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਲੋਕਾਂ ਨੂੰ ਕੋਵਿਡ-19 ਸਬੰਧੀ ਹਰ ਜਾਣਕਾਰੀ ਤੋਂ ਅਪਡੇਟ ਕਰਵਾਉਣ, ਕਰਫਿਊ ਦੌਰਾਨ ਜ਼ਰੂਰੀ ਕੰਮਾਂ ਲਈ ਆਉਣ-ਜਾਣ ਲਈ ਕਰਫਿਊ ਪਾਸ ਦੀ ਸਹੂਲਤ ਤੇ ਹੋਰ ਕਈ ਜ਼ਰੂਰੀ ਜਾਣਕਾਰੀਆਂ ਮੁਹੱਈਆ ਕਰਵਾਉਣ ਲਈ ਪੰਜਾਬ ਕੋਵਾ ਐਪ ਬਣਾਈ ਗਈ ਹੈ, ਜੋ ਕਿ ਪੰਜਾਬ ਦੇ ਵਸਨੀਕਾਂ ਲਈ ਕਾਫ਼ੀ ਲਾਭਦਾਇਕ ਸਿੱਧ ਹੋਈ ਹੈ। ਉਨਾਂ ਦੱਸਿਆ ਕਿ ਇਸ ਐਪ ਰਾਹੀਂ ਜਿੱਥੇ ਸੂਬਾ ਵਾਸੀਆਂ ਨੂੰ ਪੰਜਾਬ ਵਿੱਚ ਕੋਵਿਡ-19 ਦੀ ਸਥਿਤੀ ਬਾਰੇ ਪਤਾ ਚੱਲਦਾ ਹੈ, ਉਥੇ ਹੀ ਦੇਸ਼ ਵਿੱਚ ਕਰੋਨਾ ਸਬੰਧੀ ਹਾਲਾਤਾਂ ਬਾਰੇ ਵੀ ਜਾਣਕਾਰੀ ਹਾਸਲ ਹੁੰਦੀ ਹੈ।

          ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਇਸ ਕੋਵਾ ਐਪ ਵਿੱਚ ਕੁਝ ਹੋਰ ਮਹੱਤਵਪੂਰਣ ਸੁਵਿਧਾਵਾਂ ਦਰਜ ਕੀਤੀਆਂ ਗਈਆਂ ਹਨ, ਜਿਨਾਂ ਰਾਹੀਂ ਆਮ ਲੋਕਾਂ ਨੂੰ ਕਈ ਹੋਰ ਨਵੀਆਂ ਜਾਣਕਾਰੀਆਂ ਪ੍ਰਾਪਤ ਹੋ ਸਕਦੀਆਂ ਹਨ।

          ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਵਾ ਐਪ ਵਿੱਚ ਨਵੀਂ ਜਾਣਕਾਰੀ ਦਰਜ ਕੀਤੀ ਗਈ ਹੈ ਜਿਸ ਰਾਹੀਂ ਸਾਨੂੰ ਜ਼ਿਲਾ ਵਾਈਜ਼ ਹਸਪਤਾਲਾਂ ਵਿੱਚ ਬੈੱਡਾਂ ਦੀ ਸੰਖਿਆ ਦੀ ਜਾਣਕਾਰੀ ਪ੍ਰਾਪਤ ਹੋ ਸਕਦੀ ਹੈ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲੇ ਅੰਦਰ ਕਿੱਥੇ-ਕਿੱਥੇ ਅਸੀਂ ਕਰੋਨਾ ਟੈਸਟ ਕਰਵਾ ਸਕਦੇ ਹਾਂ ਉਸ ਸਬੰਧੀ ਜਾਣਕਾਰੀ ਮਿਲਦੀ ਹੈ। ਇਸ ਤੋਂ ਇਲਾਵਾ ਕੋਵਿਡ-19 ਨਾਲ ਪੀੜਤ ਲੋਕਾਂ ਦੀ ਜਾਨ ਦੀ ਰੱਖਿਆ ਲਈ ਆਪਣਾ ਪਲਾਜ਼ਮਾ ਕਿੱਥੇ ਦਾਨ ਕਰਨਾ ਹੈ, ਉਸ ਸਬੰਧੀ ਵੀ ਜਾਣਕਾਰੀ ਦਿੱਤੀ ਗਈ ਹੈ।

          ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਮੋਬਾਇਲ ਫੋਨਾਂ ਵਿੱਚ ਕੋਵਾ ਐਪ ਨੂੰ ਜ਼ਰੂਰ ਡਾਊਨਲੋਡ ਕਰਨ, ਤਾਂ ਜੋ ਕੋਵਿਡ-19 ਸਬੰਧੀ ਹਰੇਕ ਨਵੀਂ ਅਪਡੇਟ ਤੋਂ ਜਾਣੂ ਹੋ ਸਕਣ ਤੇ ਐਪ ਵਿੱਚ ਦਰਜ ਹੋਰ ਵਿਸ਼ੇਸ਼ ਜਾਣਕਾਰੀਆਂ ਪ੍ਰਾਪਤ ਕਰ ਸਕਣ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans