ਭਿੱਖੀਵਿੰਡ,24 ਅਗਸਤ – ਅੱਜ ਸਵੇਰੇ ਤੜਕਸਾਰ ਕਿਸੇ ਕੇਸ ਦੇ ਸਬੰਧ ਵਿਚ ਥਾਣਾ ਭਿੱਖੀਵਿੰਡ ਦੀ ਪੁਲਿਸ ਪਿੰਡ ਪੂਹਲਾ ਵਿਖੇ ਰੇਡ ਤੇ ਗਈ ਜਿੱਥੇ ਗੈਂਗਸਟਰਾਂ ਨੇ ਪੁਲਿਸ ਪਾਰਟੀ ਤੇ ਹਮਲਾ ਕਰ ਦਿੱਤਾ, ਜਿਸ ਵਿੱਚ ਏਐੱਸਆਈ ਮਲਕੀਤ ਸਿੰਘ ਜ਼ਖ਼ਮੀ ਹੋ ਗਿਆ ਜੋ ਭਿਖੀਵਿੰਡ ਦੇ ਨਿੱਜੀ ਹਸਪਤਾਲ ਵਿਚ ਇਲਾਜ ਅਧੀਨ ਹੈ । ਪੁਲਿਸ ਨੇ ਇਕ ਗੈਂਗਸਟਰ ਨੂੰ ਕਾਬੂ ਕੀਤਾ ਹੈ ਜਿਸ ਦਾ ਨਾਂ ਰਛਪਾਲ ਦੱਸਿਆ ਜਾ ਰਿਹਾ ਹੈ । ਗੈਂਗਸਟਰ ਕੋਲੋਂ ਪਿਸਟਲ ਅਤੇ ਮੈਗਜ਼ੀਨ ਬਰਾਮਦ ਕੀਤੇ ਗਏ ਹਨ ।
ਪੁਲਿਸ ਅਗਲੀ ਕਾਰਵਾਈ ਕਰ ਰਹੀ ਹੈ ।ਫਿਰੋਜ਼ਪੁਰ ਰੇਂਜ ਦੇ ਡੀਆਈਜੀ ਹਰਦਿਆਲ ਸਿੰਘ ਮਾਨ ਨੇ ਦੱਸਿਆ ਕਿ ਗ੍ਰਿਫਤਾਰ ਕੀਤਾ ਗਿਆ ਰਸ਼ਪਾਲ ਸਿੰਘ ਇੱਕ ਡਰੱਗ ਸਮੱਗਲਰ ਹੈ ਅਤੇ ਕਾਫ਼ੀ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ।