Menu

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਪੰਜ ਰੋਜਾ ਮੋਰਚੇ ਦੀਆਂ ਤਿਆਰੀਆਂ ਮੁਕੰਮਲ

ਚੰਡੀਗੜ੍ਹ 24  ਅਗਸਤ – ਕਿਸਾਨ ਮਾਰੂ ਖੇਤੀ ਆਰਡੀਨੈਂਸਾਂ ਨੂੰ ਕਰੋਨਾ ਦੀ ਆੜ ਹੇਠ ਮੜ੍ਹਨ ਲਈ ਬਜ਼ਿਦ ਕੇਂਦਰ ਸਰਕਾਰ ਦੇ ਚੁਣੇ ਹੋਏ ਭਾਜਪਾ ਅਕਾਲੀ ਆਗੂਆਂ ਨੂੰ ਪਿੰਡਾਂ ‘ਚ ਵੜਨੋਂ ਰੋਕਣ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਕੱਲ੍ਹ 15 ਅਗਸਤ ਤੋਂ ਸ਼ੁਰੂ ਕੀਤੇ ਜਾ ਰਹੇ ਪੰਜ ਰੋਜਾ ਮੋਰਚੇ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਇਹ ਖੁਲਾਸਾ ਕਰਦਿਆਂ ਦਾਅਵਾ ਕੀਤਾ ਗਿਆ ਹੈ ਕਿ ਪਿੰਡੋ ਪਿੰਡ ਚੱਲੀ ਇਸ ਮੁਹਿੰਮ ਨੂੰ ਸੈਂਕੜੇ ਹੀ ਪਿੰਡਾਂ ਵਿੱਚ ਜ਼ਬਰਦਸਤ ਹੁੰਗਾਰਾ ਮਿਲਿਆ ਹੈ। ਅਮਲੀ ਰੂਪ ‘ਚ ਕੇਂਦਰ ਦੇ ਪੱਖ ‘ਚ ਭੁਗਤ ਰਹੀ ਕੈਪਟਨ ਸਰਕਾਰ ਵੱਲੋਂ ਕਰੋਨਾ ਦੀ ਆੜ ਹੇਠ ਹੀ ਜਨਤਕ ਸੰਘਰਸ਼ਾਂ ਵਿਰੁੱਧ ਐਲਾਨੀ ਗਈ ਦਫਾ 144 ਦੀ ਵੀ ਕਿਸੇ ਨੇ ਪਰਵਾਹ ਨਹੀਂ ਕੀਤੀ। ਪਿੰਡ ਪਿੰਡ ਮੁਹੱਲਾਵਾਰ ਮੀਟਿੰਗਾਂ ਤੋਂ ਇਲਾਵਾ ਬਹੁਤੇ ਪਿੰਡਾਂ ‘ਚ ਗਲੀ ਗਲੀ ਢੋਲ ਮੁਜ਼ਾਹਰੇ ਵੀ ਕੀਤੇ ਗਏ,ਜਿਹਨਾਂ ਵਿੱਚ ਵੱਡੀ ਗਿਣਤੀ ਕਿਸਾਨਾਂ ਮਜ਼ਦੂਰਾਂ ਤੋਂ ਇਲਾਵਾ ਔਰਤਾਂ ਅਤੇ ਨੌਜਵਾਨ ਵੀ ਭਾਰੀ ਗਿਣਤੀ ਵਿੱਚ ਸ਼ਾਮਲ ਹੋਏ। ਇਸ ਮੁੱਦੇ ‘ਤੇ ਜਥੇਬੰਦੀ ਵੱਲੋਂ ਮਿਥੀ ਗਈ ਆਰ ਪਾਰ ਦੀ ਲੜਾਈ ਨੂੰ ਇਸ ਤਰ੍ਹਾਂ ਬਹੁਤ ਡਟਵਾਂ ਹੁੰਗਾਰਾ ਮਿਲ ਰਿਹਾ ਹੈ। ਆਰਡੀਨੈਂਸਾਂ ਦੇ ਇਸ ਹੱਲੇ ਖਿਲਾਫ਼ ਜਥੇਬੰਦੀ ਵੱਲੋਂ ਇੱਕ ਲੱਖ ਦੀ ਗਿਣਤੀ ਵਿੱਚ ਛਪਵਾਇਆ ਗਿਆ ਹੱਥ ਪਰਚਾ ਵੀ ਘਰ ਘਰ ਪਹੁੰਚਾਇਆ ਜਾਵੇਗਾ। ਬਿਆਨ ਅਨੁਸਾਰ ਮੋਰਚੇ ਦੀਆਂ ਮੁੱਖ ਮੰਗਾਂ ਵਿੱਚ ਸ਼ਾਮਲ ਹਨ: ਤਿੰਨੇ ਕਿਸਾਨ ਮਾਰੂ ਖੇਤੀ ਆਰਡੀਨੈਂਸ ਰੱਦ ਕਰੋ, ਬਿਜਲੀ ਸੋਧ ਬਿੱਲ 2020 ਅਤੇ ਭੂਮੀ ਗ੍ਰਹਿਣ ਕਾਨੂੰਨ ‘ਚ ਕਿਸਾਨ ਮਾਰੂ ਸੋਧਾਂ ਰੱਦ ਕਰੋ, ਡੀਜ਼ਲ ਪੈਟਰੋਲ ਕਾਰੋਬਾਰ ਦਾ ਸਰਕਾਰੀਕਰਨ ਕਰੋ, ਟੈਕਸ ਖਤਮ ਕਰੋ ਤੇ ਖੇਤੀ ਲਈ ਡੀਜ਼ਲ ਅੱਧ ਮੁੱਲ ‘ਤੇ ਦਿਓ। ਸੰਘਰਸ਼ਸ਼ੀਲ ਕਿਸਾਨਾਂ ਮਜ਼ਦੂਰਾਂ ਦੇ ਇਕੱਠਾਂ ਉੱਤੇ ਅਤੇ ਬੁੱਧੀਜੀਵੀਆਂ ਸਮਾਜਿਕ ਕਾਰਕੁੰਨਾਂ ਦੇ ਲਿਖਣ ਬੋਲਣ ‘ਤੇ ਪਾਬੰਦੀਆਂ ਖਤਮ ਕਰੋ ਅਤੇ ਦਰਜ ਕੀਤੇ ਕੇਸ ਰੱਦ ਕਰੋ। ਕਿਸਾਨ ਮਾਰੂ ਸਿਫਾਰਸ਼ਾਂ ਕਰ ਰਹੀ ਮੌਂਟੇਕ ਆਹਲੂਵਾਲੀਆ ਕਮੇਟੀ ਨੂੰ ਭੰਗ ਕਰੋ। ਬਿਆਨ ਦੇ ਅਖੀਰ ਵਿੱਚ ਕਿਸਾਨ ਆਗੂਆਂ ਵਲੋਂ ਪੰਜਾਬ ਭਰ ਦੇ ਕਿਸਾਨਾਂ ਮਜ਼ਦੂਰਾਂ ਨੂੰ ਇਸ ‘ ਕਿਸਾਨੀ ਬਚਾਓ ‘ ਸੰਘਰਸ਼ ਵਿੱਚ ਪਰਵਾਰਾਂ ਸਮੇਤ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans