Menu

ਰਾਣਾ ਸੋਢੀ ਨੇ ਅਰਜੁਨਾ, ਧਿਆਨ ਚੰਦ ਤੇ ਤੇਨਜ਼ਿੰਗ ਨੋਰਗੇ ਐਵਾਰਡ ਜੇਤੂਆਂ ਨੂੰ ਦਿੱਤੀ ਵਧਾਈ

ਚੰਡੀਗੜ੍ਹ, 24 ਅਗਸਤ – ਪੰਜਾਬ ਦੇ ਖੇਡਾਂ ਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਅਰਜੁਨਾ, ਧਿਆਨ ਚੰਦ ਤੇ ਤੇਨਜ਼ਿੰਗ ਨੋਰਗੇ ਐਵਾਰਡ ਜੇਤੂਆਂ ਅਤੇ ਮਾਕਾ ਟਰਾਫ਼ੀ ਜਿੱਤਣ ਵਾਲੀ ਪੰਜਾਬ ਯੂਨੀਵਰਸਿਟੀ ਨੂੰ ਵਧਾਈ ਦਿੱਤੀ ਹੈ। ਕੋਵਿਡ-19 ਮਹਾਂਮਾਰੀ ਕਾਰਨ ਇਹ ਐਵਾਰਡ ਸਮਾਰੋਹ ਕੌਮੀ ਖੇਡ ਦਿਵਸ ਮੌਕੇ 29 ਅਗਸਤ ਨੂੰ ਆਨਲਾਈਨ ਮਾਧਿਅਮ ਰਾਹੀਂ ਹੋਵੇਗਾ।

ਇੱਥੇ ਜਾਰੀ ਇਕ ਪ੍ਰੈੱਸ ਬਿਆਨ ਵਿੱਚ ਰਾਣਾ ਸੋਢੀ ਨੇ ਸੂਬੇ ਦੇ ਹੋਣਹਾਰ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹਾਕੀ ਖਿਡਾਰੀ ਆਕਾਸ਼ਦੀਪ ਸਿੰਘ ਨੂੰ ਅਰਜੁਨਾ ਐਵਾਰਡ ਲਈ ਚੁਣਿਆ ਗਿਆ ਹੈ, ਜਦੋਂ ਕਿ ਕੁਲਦੀਪ ਸਿੰਘ ਭੁੱਲਰ (ਅਥਲੈਟਿਕਸ), ਅਜੀਤ ਸਿੰਘ (ਹਾਕੀ), ਮਨਪ੍ਰੀਤ ਸਿੰਘ (ਕਬੱਡੀ), ਮਨਜੀਤ ਸਿੰਘ (ਰੋਇੰਗ), ਸੁਖਵਿੰਦਰ ਸਿੰਘ ਸੰਧੂ (ਫ਼ੁਟਬਾਲ) ਅਤੇ ਲੱਖਾ ਸਿੰਘ (ਮੁੱਕੇਬਾਜ਼ੀ) ਨੂੰ ਧਿਆਨ ਚੰਦ ਐਵਾਰਡ ਲਈ ਨਾਮਜ਼ਦ ਕੀਤਾ ਗਿਆ ਹੈ। ਇਸੇ ਤਰ੍ਹਾਂ ਤੇਨਜ਼ਿੰਗ ਨੋਰਗੇ ਨੈਸ਼ਨਲ ਐਡਵੈਂਚਰ ਐਵਾਰਡ ਲਈ ਕਰਨਲ ਸਰਫ਼ਰਾਜ਼ ਸਿੰਘ ਪੁੱਤਰ ਕਰਨਲ ਬਲਬੀਰ ਸਿੰਘ ਹਾਕੀ ਓਲੰਪੀਅਨ ਨੂੰ ਚੁਣਿਆ ਗਿਆ ਹੈ, ਜਦੋਂ ਕਿ ਮੌਲਾਨਾ ਅਬੁਲ ਕਲਾਮ ਆਜ਼ਾਦ (ਮਾਕਾ) ਟਰਾਫ਼ੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਮਿਲੇਗੀ।

ਪੰਜਾਬ ਦੇ ਖੇਡ ਮੰਤਰੀ ਨੇ ਕਿਹਾ ਕਿ ਪੰਜਾਬ, ਖੇਡਾਂ ਦੇ ਖੇਤਰ ਵਿੱਚ ਮੁੜ ਆਪਣੀ ਸ਼ਾਨ ਬਹਾਲ ਕਰਨ ਦੀ ਰਾਹ ਉਤੇ ਹੈ ਅਤੇ ਇਹ ਮਾਣਮੱਤੇ ਕੌਮੀ ਐਵਾਰਡ ਲਈ ਐਲਾਨੀ ਸੂਚੀ ਇਸ ਗੱਲ ਦੀ ਗਵਾਹੀ ਭਰਦੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੀਆਂ ਕੋਸ਼ਿਸ਼ਾਂ ਅਤੇ ਖੇਡਾਂ ਲਈ ਅਪਣਾਈ ਸਰਗਰਮ ਭੂਮਿਕਾ ਨਾਲ ਹੁਣ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਖੇਡਾਂ ਦੇ ਖੇਤਰ ਵਿੱਚ ਮੁੜ ਦੇਸ਼ ਭਰ ਵਿੱਚੋਂ ਮੋਹਰੀ ਸੂਬਾ ਬਣੇਗਾ।

ਰਾਣਾ ਸੋਢੀ ਨੇ ਖੇਡਾਂ ਦੇ ਖੇਤਰ ਵਿੱਚ ਮਾਣਮੱਤੀਆਂ ਪ੍ਰਾਪਤ ਕਰਨ ਵਾਲੇ ਸਾਰੇ ਐਵਾਰਡ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਭਰੋਸਾ ਦਿੱਤਾ ਕਿ ਉਹ ਜਿਹੜੀਆਂ ਵੀ ਅਗਲੀਆਂ ਖੇਡਾਂ ਵਿੱਚ ਭਾਗ ਲੈਣ ਦੀ ਯੋਜਨਾਵਾਂ ਬਣਾ ਰਹੇ ਹਨ, ਉਸ ਵਿੱਚ ਪੰਜਾਬ ਸਰਕਾਰ ਪੂਰਾ ਸਹਿਯੋਗ ਦੇਵੇਗੀ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans