Menu

ਕੋਵਿਡ-19 ਮਹਾਮਾਰੀ ਕਰਕੇ ਯੂ.ਟੀ.ਆਰ. ਸੀ. ਕਮੇਟੀ ਦੀ ਮੀਟਿੰਗ ਤਹਿਤ ਹੁਣ ਤੱਕ 614 ਹਵਾਲਾਤੀਆਂ ਨੂੰ ਜ਼ਮਾਨਤ ਮਿਲੀ: ਜਿਲਾ ਅਤੇ ਸੈਸ਼ਨਜ਼ ਜੱਜ

ਫਾਜ਼ਿਲਕਾ, 25 ਅਗਸਤ(ਸੁਰਿੰਦਰਜੀਤ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲਾ ਫਾਜ਼ਿਲਕਾ ਦੀ ਯੂ. ਟੀ. ਆਰ. ਸੀ. ਕਮੇਟੀ ਦੀ ਮੀਟਿੰਗ ਸ਼੍ਰੀ ਤਰਸੇਮ ਮੰਗਲਾ, ਮਾਨਯੋਗ ਜ਼ਿਲਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਹਵਾਲਾਤੀਆਂ ਜਿਹਨਾਂ ਨੂੰ ਜਮਾਨਤ ਮਿਲ ਚੁੱਕੀ ਹੈ ਪਰ ਰਿਹਾ ਨਹੀਂ ਹੋਏ, ਅਨੁਕੂਲ ਅਪਰਾਧ ਅਤੇ ਹਵਾਲਾਤੀਆਂ ਜਿਹਨਾਂ ਨੂੰ ਧਾਰਾ 436-ਏ ਦੇ ਲਾਭ ਮਿਲ ਸਕਦੇ ਹਨ ਆਦਿ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਮੀਟਿੰਗ ਵਿਚ ਸ. ਅਰਵਿੰਦ ਪਾਲ ਸਿੰਘ ਸੰਧੂ, ਡਿਪਟੀ ਕਮਿਸ਼ਨਰ, ਫਾਜ਼ਿਲਕਾ, ਸ਼੍ਰੀ ਅਜੇ ਰਾਜ ਸਿੰਘ, ਪੁਲਿਸ ਕਪਤਾਨ (ਆਈ), ਸ. ਗੁਰਪਰੀਤ ਸਿੰਘ ਸੋਢੀ, ਡਿਪਟੀ ਸੁਪਰਡੈਂਟ, ਸੱਬ ਜੇਲ, ਫਾਜ਼ਿਲਕਾ ਸ਼੍ਰੀ ਰਾਜ ਪਾਲ ਰਾਵਲ, ਮਾਣਯੋਗ ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ, ਸ਼੍ਰੀ ਆਸ਼ੀਸ਼ ਸਾਲਦੀ, ਸਿਵਲ ਜੱਜ (ਸੀਨੀਅਰ ਡਵਿਜ਼ਨ) ਅਤੇ ਸ਼੍ਰੀ ਅਮਿਤ ਕੁਮਾਰ ਗਰਗ, (ਸੀ.ਜੇ.ਐਮ), ਫਾਜ਼ਿਲਕਾ ਨੇ ਹਿੱਸਾ ਲਿਆ।

ਸ਼੍ਰੀ ਤਰਸੇਮ ਮੰਗਲਾ, ਮਾਨਯੋਗ ਜ਼ਿਲਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਕੋਵਿਡ-19 ਮਹਾਂਮਾਰੀ ਕਰ ਕੇ ਦਿਸ਼ਾ ਨਿਰਦੇਸ਼ ਦਿੱਤੇ ਗਏ ਸੀ, ਜਿਸ ਦੀ ਪਾਲਨਾ ਕਰਦੇ ਹੋਏ ਹਵਾਲਾਤੀਆਂ ਦੀ ਸਮੀਖੀਆਂ ਕਰਨ ਲਈ ਮੀਟਿੰਗ ਹਰ ਹਫਤੇ ਹੋ ਰਹੀ ਹੈ। ਜਿਸ ਵਿੱਚ ਫਾਜ਼ਿਲਕਾ ਦੀਆਂ ਮਾਨਯੋਗ ਅਦਾਲਤਾਂ ਤੋਂ ਸੱਬ ਜੇਲ ਫਾਜ਼ਿਲਕਾ ਅਤੇ ਸੈਂਟਰਲ ਜੇਲ ਫਿਰੋਜ਼ਪੁਰ, ਫਰੀਦਕੋਟ, ਬਠਿੰਡਾ ਅਤੇ ਬਰਨਾਲਾ ਵਿੱਚ ਬੰਦ ਹਵਾਲਾਤੀ ਦੁਆਰਾ ਅੰਤਰਿਮ ਜ਼ਮਾਨਤ ਦੀ ਮੰਗ ਲਈ ਦਿੱਤੀਆਂ ਅਰਜ਼ੀਆਂ ਤੇ ਕਾਰਵਾਈ ਕੀਤੀ ਜਾਂਦੀ ਹੈ।
ਸ਼੍ਰੀ ਰਾਜ ਪਾਲ ਰਾਵਲ, ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਨੇ ਵਧੇਰੀ ਜਾਕਾਰੀ ਦਿੰਦਿਆਂ ਦੱਸਿਆ ਕਿ 25.03.2020 ਨੂੰ ਮਾਨਯੋਗ ਸੁਪਰੀਮ ਕੋਰਟ ਅਤੇ ਮਾਨਯੋਗ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੀਟਿੰਗਾਂ ਹੋਈਆਂ ਜਿਸ ਵਿੱਚ ਅੱਜ ਤੱਕ ਸੱਬ ਜੇਲ ਫਾਜ਼ਿਲਕਾ ਅਤੇ ਕੇਂਦਰੀ ਜੇਲ ਫਿਰੋਜ਼ਪੁਰ, ਬਰਨਾਲਾ, ਬਠਿੰਡਾ ਅਤੇ ਫਰੀਦਕੋਟ ਵਿੱਚ ਬੰਦ ਫਾਜ਼ਿਲਕਾ ਦੇ ਕੁੱਲ 614 ਹਵਾਲਤੀਆਂ ਨੂੰ ਅੰਤਰਿਮ ਜ਼ਮਾਨਤ ਦਿੱਤੀ ਗਈ। ਉਹਨਾਂ ਨੇ ਇਹ ਵੀ ਦੱਸਿਆ ਕਿ ਕੋਵਿਡ-19 ਮਾਹਾਂਮਾਰੀ ਨੂੰ ਦੇਖਦੇ ਹੋਏ ਜੇਲ ਦੇ ਹਵਾਲਾਤੀ ਅਤੇ ਕੈਦੀਆਂ ਦੀ ਮੁਸ਼ਕਿਲਾਂ ਨੂੰ ਵੀਡੀਓ ਕਾਨਫਰੈਂਸਿੰਗ ਰਾਹੀਂ ਸੁਣਿਆ ਜਾਂਦਾ ਹੈ ਅਤੇ ਸੱਬ ਜੇਲ, ਫਾਜ਼ਿਲਕਾ ਨੂੰ ਵੀ ਸੈਨੇਟਾਈਜ਼ ਕਰਵਾਇਆ ਗਿਆ ਹੈ।
ਇਸ ਮੀਟਿੰਗ ਦੇ ਰਾਹੀਂ ਸ਼੍ਰੀ ਰਾਜ ਪਾਲ ਰਾਵਲ ਜੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰਾਂ ਦੀ ਕਾਨੁੰਨੀ ਸਹਾਇਤਾ/ਸਲਾਹ ਲੈਣ ਲਈ 1968 ਨੰਬਰ ਜਾਂ 01638-2615100 ਤੇ ਸੰਪਰਕ ਕਰ ਕੇ ਸਲਾਹ ਲੈ ਸਕਦੇ ਹੋ ਜਾਂ ਦਰਖਾਸਤ ਦਫ਼ਤਰ ਦੀ ਈ-ਮੇਲ ਆਈ.ਡੀ. [email protected] ਤੇ ਆਪਣੀ ਦਰਖਾਸਤ ਭੇਜ ਸਕਦੇ ਹੋ।
ਇਸ ਮੀਟਿੰਗ ਦੇ ਅੰਤ ਵਿੱਚ ਮਾਣਯੋਗ ਸੈਸ਼ਨ ਜੱਜ, ਫਾਜ਼ਿਲਕਾ ਨੇ ਦੱਸਿਆ ਕਿ ਜਿਲਾ ਫਾਜਿਲਕਾ, ਅਬੋਹਰ ਅਤੇ ਜਲਾਲਾਬਾਦ ਦੀ ਅਦਾਲਤਾਂ ਵਿੱਚ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾ ਹੇਠ ਨਵੇਂ ਕੇਸ ਲਗਵਾਉਣ ਲਈ ਕੇਸਾਂ ਦੀ ਫਾਇਲਿੰਗ ਵੀ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਉਹਨਾਂ ਕੇਸਾਂ ਦੀ ਦੀ ਸੁਣਵਾਈ ਵੀਡਿਓ ਕਾਲਿੰਗ ਰਾਹੀਂ ਕੀਤੀ ਜਾਏਗੀ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans