Menu

ਪੰਜਾਬ ਸਰਕਾਰ ਵੱਲੋਂ ਡਰਾਈਵਿੰਗ ਲਾਇਸੰਸ, ਆਰ.ਸੀ. ਅਤੇ ਪਰਮਿਟਾਂ ਦੀ ਮਿਆਦ `ਚ ਵਾਧਾ- ਟਰਾਂਸਪੋਰਟ ਮੰਤਰੀ

ਚੰਡੀਗੜ੍ਹ, 25 ਅਗਸਤ – ਜਿਨ੍ਹਾਂ ਪੰਜਾਬ ਵਾਸੀਆਂ, ਟਰਾਂਸਪੋਰਟਾਂ ਜਾਂ ਹੋਰ ਸੰਸਥਾਵਾਂ ਦੇ ਡਰਾਈਵਿੰਗ ਲਾਇਸੰਸਾਂ, ਆਰ.ਸੀਜ਼ ਜਾਂ ਪਰਮਿਟਾਂ ਦੀ ਮਿਆਦ 1 ਫਰਵਰੀ, 2020 ਤੋਂ ਮੁੱਕ ਚੁੱਕੀ ਹੈ ਅਤੇ ਕੋਵਿਡ-19 ਕਾਰਨ ਉਹ ਹਾਲੇ ਤੱਕ ਇਨ੍ਹਾਂ ਨੂੰ ਰਿਨਿਊ ਨਹੀਂ ਕਰਵਾ ਸਕੇ, ਉਨ੍ਹਾਂ ਲਈ ਇਕ ਚੰਗੀ ਖਬਰ ਹੈ। ਜਿਹੜੇ ਡਰਾਈਵਿੰਗ ਲਾਇਸੰਸ, ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ) ਅਤੇ ਪਰਮਿਟ ਆਦਿ ਦੀ ਮਿਆਦ 1 ਫਰਵਰੀ, 2020 ਤੋਂ ਬਾਅਦ ਜਾਂ 31 ਦਸੰਬਰ, 2020 ਤੱਕ ਖਤਮ ਹੋਣੀ ਹੈ, ਨੂੰ ਹੁਣ ਮਿਤੀ 31 ਦਸੰਬਰ, 2020 ਤੱਕ ਵੈਧ ਮੰਨਿਆ ਜਾਵੇਗਾ।
ਪੰਜਾਬ ਦੀ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ 19 ਮਹਾਂਮਾਰੀ ਕਾਰਨ ਬਣੇ ਗੰਭੀਰ ਹਾਲਾਤਾਂ ਦੇ ਚੱਲਦਿਆਂ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ ਵਲੋਂ ਬੀਤੇ ਕੱਲ੍ਹ ਇਸ ਸਬੰਧੀ ਤਾਜ਼ਾ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹਦਾਇਤਾਂ ਅਨੁਸਾਰ ਮੋਟਰ ਵਾਹਨ ਐਕਟ, 1988 ਅਤੇ ਸੈਂਟਰਲ ਮੋਟਰ ਵਾਹਨ ਨਿਯਮ, 1989 ਤਹਿਤ ਬਣਾਏ ਜਾਂਦੇ ਦਸਤਾਵੇਜ਼ ਜਿਵੇਂ ਕਿ ਡਰਾਈਵਿੰਗ ਲਾਇਸੰਸ, ਰਜਿਸਟ੍ਰੇਸ਼ਨ ਸਰਟੀਫਿਕੇਟ, ਪਰਮਿਟ ਆਦਿ ਜਿਨ੍ਹਾਂ ਦੀ ਮਿਆਦ 01 ਫਰਵਰੀ, 2020 ਤੋਂ ਬਾਅਦ ਜਾਂ 31 ਦਸੰਬਰ, 2020 ਤੱਕ ਖਤਮ ਹੋਣੀ ਹੈ, ਨੂੰ 31 ਦਸੰਬਰ, 2020 ਤੱਕ ਵੈਧ ਮੰਨਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਹਦਾਇਤਾਂ ਬਾਰੇ ਪੱਤਰ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਪੰਜਾਬ ਦੇ ਡੀਜੀਪੀ ਨੂੰ ਭੇਜ ਦਿੱਤਾ ਹੈ। ਇਸ ਤੋਂ ਇਲਾਵ ਏਡੀਜੀਪੀ (ਟ੍ਰੈਫਿਕ), ਸਾਰੇ ਡਿਪਟੀ ਕਮਿਸ਼ਨਰਾਂ, ਸਾਰੇ ਐਸਐਸਪੀਜ਼ ਅਤੇ ਟਰਾਂਸਪੋਰਟ ਵਿਭਾਗ ਦੇ ਸਬੰਧਤ ਅਧਿਕਾਰੀਆਂ ਨੂੰ ਵੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਤਾਂ ਜੋ ਆਮ ਨਾਗਰਿਕਾਂ ਨੂੰ ਕਿਸੇ ਪ੍ਰਕਾਰ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਸਬੰਧਤ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਕਤ ਹਦਾਇਤਾਂ ਦੇ ਮੱਦੇਨਜ਼ਰ ਵਾਹਨਾਂ ਦੀ ਚੈਕਿੰਗ ਦੌਰਾਨ ਜਿਨ੍ਹਾਂ ਵਿਅਕਤੀਆਂ, ਟਰਾਂਸਪੋਰਟਰਾਂ ਜਾਂ ਹੋਰ ਸੰਸਥਾਵਾਂ ਦੇ ਡਰਾਈਵਿੰਗ ਲਾਇਸੰਸ, ਰਜਿਸਟ੍ਰੇਸ਼ਨ ਸਰਟੀਫਿਕੇਟ ਜਾਂ ਪਰਮਿਟ 1 ਫਰਵਰੀ, 2020 ਤੋਂ ਬਾਅਦ ਰੀਨਿਊੇ ਨਹੀਂ ਕਰਵਾਏ ਗਏ ਹਨ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਨਾ ਕੀਤਾ ਜਾਵੇ ਕਿਉਂ ਕਿ ਨਵੀਆਂ ਹਦਾਇਤਾਂ ਅਨੁਸਾਰ ਅਜਿਹੇ ਦਸਤਾਵੇਜ਼ 31 ਦਸੰਬਰ, 2020 ਤੱਕ ਵੈਧ ਮੰਨੇ ਜਾਣਗੇ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39909 posts
  • 0 comments
  • 0 fans