Menu

ਡਿਪਟੀ ਕਮਿਸ਼ਨਰ ਫਾਜਿਲਕਾ ਵੱਲੋਂ ਸਿਹਤ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਲਈ ਕੀਤੀ ਗਈ ਬੈਠਕ

ਫਾਜਿ਼ਲਕਾ, 27 ਅਗਸਤ(ਸੁਰਿੰਦਰਜੀਤ ਸਿੰਘ) – ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਸਿਹਤ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਲਈ ਵੀਡੀਓ ਕਾਨਫਰੰਸ ਰਾਹੀਂ ਬੈਠਕ ਕੀਤੀ। ਬੈਠਕ ਵਿਚ ਕੋਵਿਡ ਰੋਕਥਾਮ ਲਈ ਕੀਤੇ ਪ੍ਰਬੰਧਾਂ ਤੋਂ ਇਲਾਵਾ ਜੱਚਾ ਬੱਚਾ ਦੇ ਟੀਕਾਕਰਨ ਪ੍ਰੋਗਰਾਮ, ਸਰਬਤ ਸਿਹਤ ਬੀਮਾ ਯੋਜਨਾ ਅਤੇ ਨਸ਼ਾ ਮੁਕਤ ਅਭਿਆਨ ਸਬੰਧੀ ਵੀ ਚਰਚਾ ਕੀਤੀ ਗਈ।
ਬੈਠਕ ਦੌਰਾਨ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਕਿਹਾ ਕਿ ਬੇਸ਼ਕ ਇਸ ਸਮੇਂ ਸਾਡੇ ਲਈ ਕੋਵਿਡ ਮੁੱਖ ਚੁਣੌਤੀ ਹੈ ਪਰ ਇਸ ਦੌਰਾਨ ਯਕੀਨੀ ਬਣਾਇਆ ਜਾਵੇ ਕਿ ਵਿਭਾਗ ਦੇ ਦੁਸਰੇ ਸਿਹਤ ਸੁਰੱਖਿਆ ਦੇ ਪ੍ਰੋਗਰਾਮ ਵੀ ਨਾਲੋ ਨਾਲ ਚਲਦੇ ਰਹਿਣ। ਉਨਾਂ ਨੇ ਕਿਹਾ ਕਿ ਬੱਚਿਆਂ ਵਿਚ ਟੀਕਾਕਰਨ ਬਹੁਤ ਜਰੂਰੀ ਹੈ ਅਤੇ ਸਾਰੇ ਐਸ.ਐਮ.ਓ. ਯਕੀਨੀ ਬਣਾਉਣ ਕਿ ਹਰੇਕ ਬੱਚੇ ਦਾ ਸਹੀ ਤਰੀਕੇ ਨਾਲ ਅਤੇ ਸਮੇਂ ਸਿਰ ਟੀਕਾਕਰਨ ਹੋਵੇ।
ਇਸੇ ਤਰਾਂ ਉਨਾਂ ਨੇ ਹਦਾਇਤ ਕੀਤੀ ਕਿ ਨਸ਼ਿਆਂ ਦੇ ਪੀੜਤਾਂ ਦੇ ਇਲਾਜ ਨੂੰ ਵੀ ਜਾਰੀ ਰੱਖਿਆ ਜਾਵੇ ਅਤੇ ਓਟ ਕਲੀਨਿਕਾਂ ਤੇ ਆਉਣ ਵਾਲੇ ਮਰੀਜਾਂ ਦੀ ਕਾਊਂਸਿਗ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਤੋਂ ਬਿਨਾਂ ਜ਼ਿਲੇ ਵਿਚ ਸਮਾਜਿਕ ਜਾਗਰੂਕਤਾ ਦਾ ਅਭਿਆਨ ਵੀ ਚਲਾਇਆ ਜਾ ਰਿਹਾ ਹੈ ਤਾਂ ਜੋ ਨਸ਼ਿਆਂ ਖਿਲਾਫ ਇਕ ਲੋਕ ਲਹਿਰ ਖੜੀ ਕੀਤੀ ਜਾ ਸਕੇ।
ਕੋਵਿਡ ਦਾ ਜਿਕਰ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਆ ਕਿ ਜ਼ਿਲੇ ਵਿਚ ਆਉਣ ਵਾਲੇ ਦਿਨਾਂ ਲਈ ਪੂਰੀ ਤਿਆਰੀ ਕੀਤੀ ਜਾ ਰਹੀ ਹੈ। ਉਨਾਂ ਨੇ ਕਿਹਾ ਕਿ ਡਾਕਟਰੀ ਮਾਹਿਰਾਂ ਵੱਲੋਂ ਖਤਰੇ ਵਿਚ ਵਾਧੇ ਦੇ ਦਿੱਤੇ ਸੰਕੇਤ ਦੇ ਮੱਦੇਨਜਰ ਲੈਵਲ 2 ਦੇ ਹਸਪਤਾਲਾਂ ਵਿਚ ਵਾਧਾ ਕਰਕੇ ਬਿਸਤਰਿਆਂ ਦੀ ਗਿਣਤੀ ਵਿਚ ਵਾਧਾ ਕੀਤਾ ਜਾ ਰਿਹਾ ਹੈ। ਉਨਾਂ ਨੇ ਕਿਹਾ ਕਿ ਇਸ ਤੋਂ ਬਿਨਾਂ ਆਈ.ਐਮ.ਏ. ਨਾਲ ਵੀ ਇਸ ਸਬੰਧੀ ਚਰਚਾ ਕੀਤੀ ਗਈ ਹੈ।
ਡਿਪਟੀ ਕਮਿਸਨਰ ਨੇ ਦੱਸਿਆ ਕਿ ਕੋਵਿਡ ਦੌਰ ਵਿਚ ਸਰਬਤ ਸਿਹਤ ਬੀਮਾ ਯੋਜਨਾ ਤਹਿਤ 7.69 ਕਰੋੜ ਤੋਂ ਜਿਆਦਾ ਦਾ ਇਲਾਜ ਜ਼ਿਲੇ ਵਿਚ ਲੋਕਾਂ ਦਾ ਕੀਤਾ ਗਿਆ ਹੈ, ਭਾਵ ਲੋਕਾਂ ਦਾ ਇਲਾਜ ਮੁਫ਼ਤ ਹੋਇਆ ਹੈ ਅਤੇ ਉਨਾਂ ਦੇ ਇਲਾਜ ਦਾ ਇਹ ਖਰਚਾ ਸਰਕਾਰ ਨੇ ਅਦਾ ਕੀਤਾ ਹੈ।
ਬੈਠਕ ਦੌਰਾਨ ਡਾ: ਚੰਦਰ ਮੋਹਨ ਕਟਾਰੀਆਂ ਨੇ ਦੱਸਿਆ ਕਿ ਜ਼ਿਲੇ ਵਿਚ ਲਾਧੂਕਾ, ਬਾਂਡੀ ਵਾਲਾ ਅਤੇ ਫੋਕਲ ਪੁਆਇੰਟ ਅਰਨੀਵਾਲਾ ਵਿਚ ਮਾਇਕੋ੍ਰ ਕੋਨਟੇਨਮੈਂਟ ਜੋਨ ਬਣਾਏ ਗਏ ਹਨ। ਉਨਾਂ ਨੇ ਦੱਸਿਆ ਕਿ ਜ਼ਿਲੇ ਵਿਚ 7 ਥਾਂਵਾਂ ਤੇ ਕੋਵਿਡ ਦੇ ਟੈਸਟ ਲਈ ਮੁਫ਼ਤ ਸੈਂਪਲ ਲਏ ਜਾ ਰਹੇ ਹਨ।
ਬੈਠਕ ਵਿਚ ਏਡੀਸੀ ਵਿਕਾਸ ਸ੍ਰੀ ਨਵਲ ਕੁਮਾਰ, ਐਸ.ਡੀ.ਐਮ. ਸ੍ਰੀ ਸੂਬਾ ਸਿੰਘ, ਸਹਾਇਕ ਕਮਿਸ਼ਨਰ ਜਨਰਲ ਸ਼੍ਰੀ ਕੰਵਰਜੀਤ ਸਿੰਘ, ਸਿਵਲ ਸਰਜਨ ਡਾ: ਭੁਪਿੰਦਰ ਕੌਰ ਵੀ ਹਾਜਰ ਸਨ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans