Menu

ਚੀਮਾ ਸਮੇਤ ‘ਆਪ’ ਆਗੂਆਂ ਵੱਲੋਂ ਅਚਾਰਿਆ ਮਹਾਂ ਪਰੱਗਿਆ ਨੂੰ ਸ਼ਰਧਾਂਜਲੀ ਭੇਂਟ

ਚੰਡੀਗੜ, 27 ਅਗਸਤ – ਤੇਰਾ ਪੰਥ ਦੇ 10ਵੇਂ ਅਨੁਸ਼ਾਸਕਾ ਅਚਾਰਿਆ ਮਹਾਂਪ੍ਰੱਗਿਆ ਨੂੰ ਸਮਰਪਿਤ ਸ਼ਤਾਬਦੀ ਵਰੇਗੰਢ ਦੀ ਸਮਾਪਤੀ ‘ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੰਤਾਂ ਦੇ ਮਹਾਸੰਤ ਅਚਾਰਿਆ ਮਹਾਂਪ੍ਰੱਗਿਆ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ।
ਵਿਰੋਧੀ ਧਿਰ ਦੇ ਆਗੁ ਹਰਪਾਲ ਸਿੰਘ ਚੀਮਾ ਨੇ ਆਪਣੇ ਨਿਵਾਸ ‘ਤੇ ਅਚਾਰਿਆ ਮਹਾਂਪ੍ਰਗਿਆ ਦੇ ਤਿਆਗ ਅਤੇ ਤਪੱਸਿਆ ਦੇ ਸੰਕਲਪ ਨੂੰ ਸਮੁੱਚੀ ਲੋਕਾਈ ਖਾਸ ਕਰਕੇ ਸਿਆਸਤਦਾਨਾਂ ਨੂੰ ਅਪਣਾਉਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਜੇਕਰ ਦੇਸ਼ ਦੇ ਸਿਆਸਤਦਾਨਾ ਜੈਨ ਸਮਾਜ ਦੇ ਤਿਆਗ ਅਤੇ ਤਪੱਸਿਆ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬੱਤ ਦੇ ਭਲੇ ਦੇ ਸੰਕਲਪ ‘ਤੇ ਪਹਿਰਾ ਦੇ ਦੇਣ ਤਾਂ ਦੇਸ਼ ਅਤੇ ਦੇਸ਼ ਦੀ ਜਨਤਾ ਦੇ ਸਭ ਦੁੱਖ ਦਰਦ ਦੂਰ ਕੀਤੇ ਜਾ ਸਕਦੇ ਹਨ।
ਹਰਪਾਲ ਸਿੰਘ ਚੀਮਾ ਨੇ ਮੁਨੀਸ਼ੀਸੰਤ ਵਿਨੈ ਕੁਮਾਰ ਜੀ ਆਲੋਕ ਸਮੇਤ ਸਮੁੱਚੇ ਜੈਨ-ਪੰਥ ਅਤੇ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਦਿਆਂ ਕਿਹਾ ਕਿ ਕਰੋਨਾ ਮਹਾਂਮਾਰੀ ਅਚਾਰਿਆ ਮਹਾਂਪ੍ਰੱਗਿਆ ਦੇ ਸ਼ਤਾਬਦੀ ਵਰੇ ਨੂੰ ਵੱਡੇ ਪੱਧਰ ‘ਤੇ ਨਹੀਂ ਮਨਾ ਸਕੇ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਧਾਨਸਭਾ ਇਜਲਾਸ ਮੌਕੇ ਅਚਾਰਿਆ ਮਹਾਂ ਪ੍ਰੱਗਿਆ ਜੀ ਦੇ ਸ਼ਤਬਾਦੀ ਵਰ੍ਹੇ ਦੀ ਸਮਾਪਤੀ ਦੇ ਮੱਦੇਨਜ਼ਰ ਸਮੁੱਚੇ ਸਦਨ ਵਲੋਂ ਇਸ ਮਹਾਨ ਸੰਤ ਨੂੰ ਸ਼ਰਧਾਂਜਲੀ ਦੇਣ ਲਈ ਮਾਨਯੋਗ ਸਪੀਕਰ ਨੂੰ ਬੇਨਤੀ ਕੀਤੀ ਜਾਵੇਗੀ। ਇਸ ਮੌਕੇ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂਕੇ ਵੀ ਮੌਜੂਦ ਸਨ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans