ਐੱਸ. ਏ. ਐੱਸ. ਨਗਰ, 28 ਅਗਸਤ – 1991 ‘ਚ ਆਈ. ਏ. ਐੱਸ. ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਅਤੇ ਉਸ ਦੀ ਲਾਸ਼ ਨੂੰ ਖ਼ੁਰਦ-ਬੁਰਦ ਕਰਨ ਦੇ ਮਾਮਲੇ ‘ਚ ਨਾਮਜ਼ਦ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੂੰ ਅੱਜ ਅਦਾਲਤ ਨੇ ਰਾਹਤ ਦਿੰਦਿਆਂ 1 ਸਤੰਬਰ ਤੱਕ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਨਾਲ ਹੀ ਅਦਾਲਤ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ‘ਤੇ 1 ਸਤੰਬਰ ਤੱਕ ਲਈ ਫ਼ੈਸਲਾ ਰਾਖਵਾਂ ਰੱਖ ਲਿਆ ਹੈ।