Menu

ਵਿਧਾਨ ਸਭਾ ਅਤੇ ਪੰਜਾਬ ਭਵਨ ਮੂਹਰੇ ਧਰਨੇ ‘ਤੇ ਬੈਠੇ ‘ਆਪ’ ਵਿਧਾਇਕਾਂ ਦੇ ਧਰਨੇ ‘ਚ ਪਹੁੰਚੇ ਭਗਵੰਤ ਮਾਨ ਅਤੇ ਜਰਨੈਲ ਸਿੰਘ

ਚੰਡੀਗੜ੍ਹ, 28 ਅਗਸਤ – ਪੰਜਾਬ ਵਿਧਾਨ ਸਭਾ ਦੇ ਇੱਕ-ਰੋਜ਼ਾ ਇਜਲਾਸ ਦੌਰਾਨ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ (ਆਪ) ਨੇ ਸਦਨ ਦੇ ਅੰਦਰ ਅਤੇ ਬਾਹਰ ਅਮਰਿੰਦਰ ਸਿੰਘ ਸਰਕਾਰ ਦੇ ਨਾਲ-ਨਾਲ ਅਕਾਲੀ-ਭਾਜਪਾ ਉੱਪਰ ਵੀ ਚੌਹਤਰਫਾ ਹਮਲਾ ਬੋਲਿਆ।
‘ਆਪ’ ਵਿਧਾਇਕਾਂ ਨੇ ਦੋਸ਼ ਲਗਾਇਆ ਕਿ ਸਰਕਾਰ ਅਤੇ ਸਪੀਕਰ ਨੇ ਜਿੱਥੇ ਮੁੱਖ ਵਿਰੋਧੀ ਧਿਰ (ਆਪ) ਨੂੰ ਖੱਜਲ-ਖ਼ੁਆਰ ਕਰਨ ਅਤੇ ਸਦਨ ਤੋਂ ਦੂਰ ਰੱਖਣ ਲਈ ਹੱਦੋਂ ਵੱਧ ਜ਼ੋਰ ਲਗਾਇਆ, ਉੱਥੇ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਆਰਡੀਨੈਂਸਾਂ ਅਤੇ ਕੇਂਦਰੀ ਬਿਜਲੀ ਸੋਧ ਬਿਲ-2020 ਬਾਰੇ ਦੋਗਲਾ ਸਟੈਂਡ ਰੱਖਣ ਵਾਲੇ ਅਕਾਲੀ ਦਲ (ਬਾਦਲ) ਨੂੰ ਸਦਨ ਅੰਦਰ ਨਮੋਸ਼ੀ ਤੋਂ ਬਚਾਉਣ ਲਈ ‘ਭੀੜੀ ਗਲੀ’ ਰਾਹੀਂ ਖਿਸਕਣ ਦਾ ਮੌਕਾ ਦਿੱਤਾ।
‘ਆਪ’ ਨੇ ਸਭ ਤੋਂ ਪਹਿਲਾਂ ਹਮਲਾ ਉਦੋਂ ਬੋਲਿਆ ਜਦੋਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਸਰਕਾਰੀ ਰਿਹਾਇਸ਼ ਉੱਤੇ ਭਾਰੀ ਗਿਣਤੀ ‘ਚ ਪੁਲਸ ਤਾਇਨਾਤ ਕਰ ਦਿੱਤੀ। ਚੀਮਾ ਵੱਲੋਂ ਸੱਦੇ ਗਏ ਮੀਡੀਆ ਦੀ ਹਾਜ਼ਰੀ ਕਾਰਨ ਪੁਲਸ ਦੀ ਘੇਰਾਬੰਦੀ ਢਿੱਲੀ ਪਈ ਅਤੇ ਚੀਮਾ, ਵਿਰੋਧੀ ਧਿਰ ਦੇ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਅਮਨ ਅਰੋੜਾ, ਮੀਤ ਹੇਅਰ, ਜੈ ਸਿੰਘ ਰੋੜੀ ਅਤੇ ਮਾਸਟਰ ਬਲਦੇਵ ਸਿੰਘ ਪੀਪੀਈ ਕਿੱਟਾਂ ਪਹਿਨ ਕੇ ਪੰਜਾਬ ਵਿਧਾਨ ਸਭਾ ਦੇ ਪ੍ਰਵੇਸ਼ ਦੁਆਰ ਤੱਕ ਪਹੁੰਚ ਗਏ। ਜਿੱਥੇ ਉਨ੍ਹਾਂ ਨੂੰ ਰੋਕ ਲਿਆ ਗਿਆ ਅਤੇ ਉਹ ਗੇਟ ‘ਤੇ ਹੀ ਧਰਨਾ ਲੱਗਾ ਕੇ ਬੈਠ ਗਏ। ਸਿਰਫ਼ ਕੁਲਤਾਰ ਸਿੰਘ ਸੰਧਵਾਂ ਅਤੇ ਪ੍ਰੋ. ਬਲਜਿੰਦਰ ਕੌਰ ਨੂੰ ਪ੍ਰੇਵਸ਼ ਦੀ ਇਜਾਜ਼ਤ ਦਿੱਤੀ ਗਈ। ਕਾਫ਼ੀ ਬਹਿਸ ਉਪਰੰਤ ਅਮਨ ਅਰੋੜਾ, ਜੈ ਸਿੰਘ ਰੋੜੀ ਅਤੇ ਮਾਸਟਰ ਬਲਦੇਵ ਸਿੰਘ ਨੂੰ ਤਾਂ ਇਜਾਜ਼ਤ ਦੇ ਦਿੱਤੀ ਪਰੰਤੂ ਚੀਮਾ, ਮਾਣੂੰਕੇ ਅਤੇ ਹੇਅਰ ਵੱਲੋਂ ਆਪਣੇ ਕੋਰੋਨਾ ਟੈੱਸਟ ਨੈਗੇਟਿਵ ਅਤੇ ਬਿਜ਼ਨਸ ਅਡਵਾਇਜਰੀ ਕਮੇਟੀ (ਬੀਏਸੀ) ਦਾ ਤਾਜ਼ਾ ਸੱਦਾ ਪੱਤਰ ਦਿਖਾਏ ਜਾਣ ਦੇ ਬਾਵਜੂਦ ਵੀ ਅੰਦਰ ਨਹੀਂ ਜਾਣ ਦਿੱਤਾ ਗਿਆ। ਜਿਸ ਉਪਰੰਤ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਬੀਬੀ ਮਾਣੂੰਕੇ ਅਤੇ ਮੀਤ ਹੇਅਰ ਪੀਪੀਈ ਕਿੱਟਾਂ ਪਹਿਨੇ ਹੋਏ ਓਨੀ ਦੇਰ ਪੰਜਾਬ ਭਵਨ ਜਿਸ ਨੂੰ ਸਰਕਾਰ ਨੇ ਵਿਧਾਨ ਸਭਾ ਦੀ ਵਿਸਥਾਰਤ ਇਮਾਰਤ ਦਾ ਵਿਸ਼ੇਸ਼ ਰੁਤਬਾ ਦਿੱਤਾ ਹੋਇਆ ਸੀ, ਮੂਹਰੇ ਧਰਨੇ ‘ਤੇ ਬੈਠੇ ਰਹੇ ਜਿੰਨੀ ਦੇਰ ਸੈਸ਼ਨ ਖ਼ਤਮ ਕਰਕੇ ਬਾਕੀ ਸਾਥੀ ਵਿਧਾਇਕ ਉਨ੍ਹਾਂ ਨਾਲ ਧਰਨੇ ‘ਤੇ ਨਹੀਂ ਆ ਬੈਠੇ। ਇਸ ਦੌਰਾਨ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਦੇ ਇੰਚਾਰਜ  ਜਰਨੈਲ ਸਿੰਘ (ਵਿਧਾਇਕ) ਵੀ ਉਚੇਚੇ ਤੌਰ ‘ਤੇ ਚੰਡੀਗੜ੍ਹ ਪਹੁੰਚੇ ਅਤੇ ‘ਆਪ’ ਵਿਧਾਇਕਾਂ ਵੱਲੋਂ ਸਰਕਾਰ ਵਿਰੁੱਧ ਲਗਾਏ ਧਰਨੇ ‘ਚ ਸ਼ਾਮਲ ਹੋਏ। ਇਸ ਮੌਕੇ ਜਿੱਥੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ, ਉੱਥੇ ਮੀਡੀਆ ਰਾਹੀਂ ਭਗਵੰਤ ਮਾਨ, ਹਰਪਾਲ ਸਿੰਘ ਚੀਮਾ, ਜਰਨੈਲ ਸਿੰਘ ਅਤੇ ਬਾਕੀ ਸਾਰੇ ਵਿਧਾਇਕਾਂ ਨੇ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਬਾਦਲਾਂ ਨੂੰ ਰੱਜ ਕੇ ਕੋਸਿਆ ਅਤੇ ਲੋਕਤੰਤਰ ਦੇ ਹਤਿਆਰੇ ਦੱਸਿਆ।

ਦਰਦਨਾਕ ਹਾਦਸਾ ਬੱਸ ਅਤੇ ਟਰੱਕ ਦੀ ਟੱਕਰ…

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ ਵੇਅ ‘ਤੇ ਮੰਗਲਵਾਰ 23 ਅਪ੍ਰੈਲ ਦੀ ਸਵੇਰ ਨੂੰ ਇਕ ਦਰਦਨਾਕ ਹਾਦਸਾ ਵਾਪਰਿਆ…

ਪੰਜਾਬ ‘ਚ ਕਿਸਾਨਾਂ ਨੇ ਭਾਜਪਾ…

ਚੰਡੀਗੜ੍ਹ 23 ਅਪ੍ਰੈਲ 2024- ਇੱਕ ਪਾਸੇ ਪੂਰੇ…

ਇਕ ਹੋਰ ਹਾਦਸਾ ਬੱਚਿਆਂ ਨਾਲ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39872 posts
  • 0 comments
  • 0 fans