Menu

ਫਾਜ਼ਿਲਕਾ ਜ਼ਿਲੇ ਵਿਚ ਹੁਣ ਤੱਕ 20659 ਲੋਕਾਂ ਦੀਆਂ ਕੋਵਿਡ ਰਿਪੋਰਟਾਂ ਆਈਆਂ ਨੈਗੇਟਿਵ

ਫਾਜ਼ਿਲਕਾ, 29 ਅਗਸਤ(ਸੁਰਿੰਦਰਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਕਰੋਨਾਂ ਦੀ ਕੜੀ ਨੂੰ ਤੋੜਨ ਲਈ ਵੱਧ ਤੋਂ ਵੱਧ ਟੈਸਟ ਕਰਵਾਉਣ ਤੇ ਜੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਬਿਮਾਰੀ ਦਾ ਮੁੱਢਲੀ ਸਟੇਜ ਤੇ ਹੀ ਪਤਾ ਲੱਗ ਜਾਵੇ ਅਤੇ ਇਸ ਦਾ ਪਸਾਰ ਰੋਕਿਆ ਜਾ ਸਕੇ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ ਹੈ। ਉਨਾਂ ਨੇ ਦੱਸਿਆ ਕਿ ਇਸ ਤਹਿਤ ਹੁਣ ਤੱਕ ਜਿਲੇ ਵਿਚ 21970 ਲੋਕਾਂ ਦੇ ਟੈਸਟ ਕਰਵਾਏ ਗਏ ਹਨ ਅਤੇ ਇੰਨਾਂ ਵਿਚੋਂ 20659 ਦੀ ਰਿਪੋਰਟ ਨੈਗੇਟਿਵ ਆਈ ਹੈ। ਉਨਾਂ ਨੇ ਕਿਹਾ ਕਿ ਇਸ ਤੋਂ ਬਿਨਾਂ ਬਕਾਇਆਂ ਰਿਪੋਰਟਾਂ ਨੂੰ ਛੱਡ ਕੇ ਜ਼ਿਲੇ ਵਿਚ ਹੁਣ ਤੱਕ ਕੁੱਲ 865 ਜਣਿਆਂ ਦੀਆਂ ਰਿਪੋਰਟਾਂ ਪਾਜਿਟਿਵ ਆਈਆਂ ਹਨ ਜਿੰਨਾਂ ਵਿਚੋਂ 820 ਹੀ ਫਾਜ਼ਿਲਕਾ ਜ਼ਿਲੇ ਦੇ ਵਸਨੀਕ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਜ਼ਿਲੇ ਵਿਚ 9 ਹੋਰ ਲੋਕ ਠੀਕ ਹੋ ਗਏ ਹਨ ਅਤੇ ਇਸ ਤਰਾਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 546 ਹੋ ਗਈ ਹੈ। ਉਨਾਂ ਨੇ ਦੱਸਿਆ ਕਿ ਹੁਣ ਜ਼ਿਲੇ ਵਿਚ ਐਕਟਿਵ ਕੇਸਾਂ ਦੀ ਗਿਣਤੀ ਕੇਵਲ 263 ਹੈ।
ਸਿਵਲ ਸਰਜਨ ਡਾ: ਭੁਪਿੰਦਰ ਕੌਰ ਨੇ ਇਸ ਮੌਕੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕੋਵਿਡ ਦੇ ਲੱਛਣ ਵਿਖਾਈ ਦੇਣ ਜਾਂ ਕੋਈ ਕਿਸੇ ਕੋਵਿਡ ਮਰੀਜ ਦੇ ਸੰਪਰਕ ਵਿਚ ਆਇਆ ਹੋਵੇ ਤਾਂ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਤੋਂ ਆਪਣਾ ਟੈਸਟ ਜਰੂਰ ਕਰਵਾਓ। ਉਨਾਂ ਨੇ ਕਿਹਾ ਕਿ ਫਾਜ਼ਿਲਕਾ, ਅਬੋਹਰ, ਜਲਾਲਾਬਾਦ, ਖੂਈ ਖੇੜਾ, ਸੀਤੋਗੁੰਨੋ, ਜੰਡਵਾਲਾ ਭੀਮੇਸ਼ਾਹ ਅਤੇ ਡੱਬਵਾਲਾ ਕਲਾਂ ਦੇ ਸਰਕਾਰੀ ਹਸਪਤਾਲਾਂ ਵਿਚ ਕੋਵਿਡ ਦਾ ਟੈਸਟ ਬਿਲਕੁਲ ਮੁਫ਼ਤ ਹੁੰਦਾ ਹੈ।
ਡਾ: ਅਨਿਤਾ ਕਟਾਰੀਆ ਨੇ ਦੱਸਿਆ ਕਿ ਸਾਵਧਾਨੀਆਂ ਅਤੇ ਜਲਦੀ ਟੈਸਟ ਨਾਲ ਇਸ ਬਿਮਾਰੀ ਦੇ ਮਾੜੇ ਪ੍ਰਭਾਵਾਂ ਨੂੰ ਘਟਾਇਆ ਜਾ ਸਕਦਾ ਹੈ। ਉਨਾਂ ਨੇ ਦੱਸਿਆ ਕਿ ਜ਼ਿਲੇ ਵਿਚ ਹੁਣ ਤੱਕ ਇਸ ਬਿਮਾਰੀ ਕਾਰਨ ਕੁੱਲ 11 ਮੌਤਾਂ ਹੋਈਆਂ ਹਨ। ਉਨਾਂ ਨੇ ਕਿਹਾ ਕਿ ਜੇਕਰ ਅਸੀਂ ਸਮੇਂ ਸਿਰ ਆਪਣਾ ਟੈਸਟ ਕਰਵਾ ਲਈਆਂ ਤਾਂ ਮੌਤਾਂ ਦੀ ਗਿਣਤੀ ਨੂੰ ਘਟਾਇਆ ਜਾ ਸਕਦਾ ਹੈ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39921 posts
  • 0 comments
  • 0 fans