Menu

ਖੇਤੀ ਆਰਡੀਨੈਂਸਾਂ ਵਿਰੁੱਧ ਨਾਕਾਬੰਦੀ ਮੋਰਚਿਆਂ ਦੇ ਆਖਰੀ ਦਿਨ ਕਿਸਾਨਾਂ ਮਜ਼ਦੂਰਾਂ ਵੱਲੋਂ ਲਾਮਿਸਾਲ ਹੁੰਗਾਰਾ

ਚੰਡੀਗੜ੍ਹ 29 ਅਗਸਤ – ਕਿਸਾਨ ਮਾਰੂ ਖੇਤੀ ਆਰਡੀਨੈਂਸਾਂ ਨੂੰ ਕਰੋਨਾ ਦੀ ਆੜ ਹੇਠ ਮੜ੍ਹਨ ‘ਤੇ ਤੁਲੀ ਹੋਈ ਕੇਂਦਰ ਸਰਕਾਰ ‘ਚ ਹਿੱਸੇਦਾਰ ਭਾਜਪਾ ਅਕਾਲੀ ਮੰਤਰੀ,ਐਮ ਪੀ, ਐਮ ਐਲ ਏ ਨੂੰ ਪਿੰਡਾਂ ‘ਚ ਵੜਨੋਂ ਰੋਕਣ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੱਦੇ ਤੇ ਲਾਏ ਗਏ ਨਾਕਾਬੰਦੀ ਧਰਨਿਆਂ ਨੂੰ ਅੱਜ ਪੰਜਵੇਂ ਤੇ ਆਖਰੀ ਦਿਨ ਲਾਮਿਸਾਲ ਹੁੰਗਾਰਾ ਮਿਲਿਆ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਅੱਜ ਇੱਥੇ ਜਾਰੀ ਕੀਤੇ ਗਏ ਸੂਬਾਈ ਪ੍ਰੈਸ ਰਿਲੀਜ਼ ਰਾਹੀਂ ਦੱਸਿਆ ਗਿਆ ਕਿ ਪੂਰੇ ਮੋਰਚੇ ਦੌਰਾਨ 13 ਜਿਲ੍ਹਿਆਂ ਦੇ 600 ਤੋਂ ਵੱਧ ਪਿੰਡਾਂ ਵਿੱਚ ਮੰਗਾਂ ਦਾ ਪ੍ਰਚਾਰ ਤਾਂ ਕੁੱਲ ਮਿਲਾ ਕੇ 20 ਲੱਖ ਲੋਕਾਂ ਤੱਕ ਲਿਜਾਇਆ ਗਿਆ ਜਿਹਨਾਂ ਵਿੱਚੋਂ ਇੱਕ ਲੱਖ ਤੋਂ ਵੱਧ ਕਿਸਾਨ ਮਜ਼ਦੂਰ ਪਰਿਵਾਰਾਂ ਸਮੇਤ ਅੱਜ ਵੀ ਕਰੋਨਾ ਸਾਵਧਾਨੀਆਂ ਵਰਤਦਿਆਂ ਸ਼ਾਮਲ ਹੋਏ। ਬੀਤੇ ਦਿਨ ਪਿੰਡ ਲੌਂਗੋਵਾਲ ‘ਚ ਸੁਆਲ ਪੁੱਛਣ ਲਈ ਰੋਕੇ ਉੱਘੇ ਅਕਾਲੀ ਆਗੂ ਗੋਬਿੰਦ ਸਿੰਘ ਨੇ ਧਰਨਾਕਾਰੀਆਂ ਵੱਲੋਂ ਕੀਤੇ ਗਏ ਸੁਆਲਾਂ ਦਾ ਕੋਈ ਵੀ ਜੁਆਬ ਨਾ ਦੇਣ ਵਿੱਚ ਹੀ ਆਪਣਾ ਭਲਾ ਸਮਝਿਆ। ਬਹੁਤੇ ਥਾਂਈਂ ਆਗੂ ਸਫ਼ਾਂ ‘ਚ ਸ਼ਾਮਲ ਨੌਜਵਾਨਾਂ ਵਿੱਚ ਰੋਸ ਤੇ ਜੋਸ਼ ਰੋਹ ਭਰਪੂਰ ਨਾਹਰਿਆਂ ਰਾਹੀਂ ਜ਼ਾਹਰ ਹੋ ਰਿਹਾ ਸੀ। ਕੁੱਝ ਰਹਿੰਦੇ ਪਿੰਡਾਂ ਵਿੱਚ ਅੱਜ ਵੀ ਮੋਦੀ ਸਰਕਾਰ ਦੀਆਂ ਅਰਥੀਆਂ ਸਾੜੀਆਂ ਗਈਆਂ। ਕਈ ਪਿੰਡਾਂ ਵਿੱਚ ਰੋਸ ਮਾਰਚ ਤੇ ਢੋਲ ਮਾਰਚ ਵੀ ਕੀਤੇ ਗਏ। ਧਰਨਾਕਾਰੀਆਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਕਾਰਜਕਾਰੀ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ,ਜਨਰਲ ਸਕੱਤਰ ਹਰਿੰਦਰ ਕੌਰ ਬਿੰਦੂ, ਅਮਰੀਕ ਸਿੰਘ ਗੰਢੂਆਂ ਤੇ ਰਾਜਵਿੰਦਰ ਸਿੰਘ ਰਾਮਨਗਰ ਤੋਂ ਇਲਾਵਾ ਵੱਖ ਵੱਖ ਜਿਲ੍ਹਿਆਂ/ਬਲਾਕਾਂ/ਪਿੰਡਾਂ ਦੇ ਆਗੂ ਸ਼ਾਮਲ ਸਨ। ਸਭ ਥਾਂਈਂ ਬੁਲਾਰਿਆਂ ਨੇ ਐਲਾਨ ਕੀਤਾ ਕਿ 15 ਤੋਂ 20 ਸਤੰਬਰ ਤੱਕ ਪਟਿਆਲਾ (ਪੂਡਾ ਗ੍ਰਾਊਂਡ) ਅਤੇ ਬਾਦਲ ਪਿੰਡ ਵਿੱਚ ਪੰਜਾਬ ਤੇ ਕੇਂਦਰ ਦੋਨਾਂ ਸਰਕਾਰਾਂ ਵਿਰੁੱਧ ਪੱਕੇ ਮੋਰਚੇ ਲਾਏ ਜਾਣਗੇ। ਪੰਜਾਬ ਸਰਕਾਰ ਦੁਆਰਾ ਕੇਂਦਰ ਸਰਕਾਰ ਨੂੰ ਕਿਸਾਨ ਰੋਹ ਤੋਂ ਬਚਾਉਣ ਹਿਤ ਸ਼ਾਂਤਮਈ ਇਕੱਠਾਂ ਉੱਤੇ ਦਫਾ144 ਮੜ੍ਹ ਕੇ ਕਿਸਾਨਾਂ ਮਜ਼ਦੂਰਾਂ ਸਿਰ ਪੁਲਿਸ ਕੇਸ ਮੜ੍ਹਨੇ ਬੰਦ ਕਰਨ, ਮੌਂਟੇਕ ਆਹਲੂਵਾਲੀਆ ਕਮੇਟੀ ਭੰਗ ਕਰਨ ਅਤੇ ਕਿਸਾਨਾਂ ਮਜ਼ਦੂਰਾਂ ਸਿਰ ਚੜ੍ਹੇ ਸਾਰੇ ਕਰਜੇ ਖ਼ਤਮ ਕਰਨ ਸਮੇਤ ਹੋਰ ਭਖਦੀਆਂ ਮੰਗਾਂ ਮੁੱਖ ਤੌਰ ਤੇ ਪਟਿਆਲਾ ਧਰਨੇ ਦੀਆਂ ਮੰਗਾਂ ਵਿੱਚ ਸ਼ਾਮਲ ਹੋਣਗੀਆਂ। ਤਿੰਨੇ ਕਿਸਾਨ ਮਾਰੂ ਖੇਤੀ ਆਰਡੀਨੈਂਸ, ਬਿਜਲੀ ਸੋਧ ਬਿੱਲ ਤੇ ਭੂਮੀ-ਗ੍ਰਹਿਣ ਸੋਧਾਂ ਵਾਪਸ ਲੈਣ ਸਮੇਤ ਮਜ਼ਦੂਰਾਂ ਕਿਸਾਨਾਂ ਦੇ ਸ਼ਾਂਤਮਈ ਇਕੱਠਾਂ ਅਤੇ ਲੋਕ-ਪੱਖੀ ਬੁੱਧੀਜੀਵੀਆਂ, ਪੱਤਰਕਾਰਾਂ, ਵਕੀਲਾਂ ਆਦਿ ਸਭਨਾਂ ਦੇ ਲਿਖਣ ਬੋਲਣ ‘ਤੇ ਮੜ੍ਹੀਆਂ ਪਾਬੰਦੀਆਂ ਵਾਪਸ ਲੈਣ ਨਜ਼ਰਬੰਦਾਂ ਨੂੰ ਬਿਨਾਂ ਸ਼ਰਤ ਰਿਹਾਅ ਕਰਨ ਵਰਗੀਆਂ ਭਖਦੀਆਂ ਮੰਗਾਂ ਕੇਂਦਰ ਵਿਰੋਧੀ ਬਾਦਲ ਧਰਨੇ ਦੀਆਂ ਮੁੱਖ ਮੰਗਾਂ ਵਿੱਚ ਸ਼ਾਮਲ ਹੋਣਗੀਆਂ। ਇਸ ਤੋਂ ਇਲਾਵਾ ਇਹ ਐਲਾਨ ਵੀ ਕੀਤਾ ਗਿਆ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ(ਸਤਨਾਮ ਪੰਨੂ) ਵੱਲੋਂ 7 ਸਤੰਬਰ ਤੋਂ ਜਿਲ੍ਹਾ ਕੇਂਦਰਾਂ ‘ਤੇ ਲਾਏ ਜਾ ਰਹੇ ਪੱਕੇ ਧਰਨਿਆਂ ਦੀ ਹਮਾਇਤ ਵਿੱਚ ਵੀ ਇੱਕ ਦਿਨ ਲਈ ਤਾਲਮੇਲਵੇਂ ਧਰਨੇ 7 ਸਤੰਬਰ ਨੂੰ ਜਿਲ੍ਹਾ ਕੇਂਦਰਾਂ ‘ਤੇ ਲਾਏ ਜਾਣਗੇ। ਧਰਨਿਆਂ ਵਿੱਚ ਕੈਪਟਨ ਸਰਕਾਰ ਅਤੇ ਮੋਦੀ ਸਰਕਾਰ ਮੁਰਦਾਬਾਦ ਦੇ ਨਾਲ ਨਾਲ ਤਿੰਨੇ ਕਿਸਾਨ ਮਾਰੂ ਖੇਤੀ ਆਰਡੀਨੈਂਸ ਰੱਦ ਕਰੋ, ਬਿਜਲੀ ਸੋਧ ਬਿੱਲ 2020 ਰੱਦ ਕਰੋ, ਭੂਮੀ ਗ੍ਰਹਿਣ ਕਾਨੂੰਨ ‘ਚ ਕਿਸਾਨ ਮਾਰੂ ਸੋਧਾਂ ਦਾ ਖਰੜਾ ਰੱਦ ਕਰੋ,ਦਫਾ 144 ਦਫਾ ਕਰੋ ਵਰਵਰਾ ਰਾਓ ਸਮੇਤ ਸਾਰੇ ਨਜ਼ਰਬੰਦਾਂ ਨੂੰ ਰਿਹਾਅ ਕਰੋ ਆਦਿ ਦੇ ਰੋਹ ਭਰਪੂਰ ਨਾਹਰੇ ਅਸਮਾਨ ਗੁੰਜਾ ਰਹੇ ਸਨ। ਬੁਲਾਰਿਆਂ ਵੱਲੋਂ ਕੈਪਟਨ ਸਰਕਾਰ ਉੱਤੇ ਦੋਗਲੀ ਨੀਤੀ ਅਪਨਾਉਣ ਦਾ ਦੋਸ਼ ਲਾਉਂਦਿਆਂ ਕਿਹਾ ਗਿਆ ਕਿ ਇੱਕ ਪਾਸੇ ਤਾਂ ਖੇਤੀ ਆਰਡੀਨੈਂਸਾਂ ਵਿਰੁੱਧ ਮਤੇ ਪਾਸ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ਇਹਨਾਂ ਆਰਡੀਨੈਂਸਾਂ ਵਿਰੁੱਧ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਮਜ਼ਦੂਰਾਂ ‘ਤੇ ਝੂਠੇ ਕੇਸ ਮੜ੍ਹੇ ਜਾ ਰਹੇ ਹਨ। ਬੁਲਾਰਿਆਂ ਨੇ ਹੋਰ ਭਖਦੀਆਂ ਮੰਗਾਂ ਉੱਤੇ ਵੀ ਬਰਾਬਰ ਜੋਰ ਦਿੱਤਾ ਕਿ ਲਗਾਤਾਰ ਵਧ ਰਹੇ ਖੇਤੀ ਘਾਟਿਆਂ ਕਾਰਨ ਚੜ੍ਹੇ ਜਾਨਲੇਵਾ ਕਰਜੇ ਮੋੜਨੋਂ ਅਸਮਰੱਥ ਕਿਸਾਨਾਂ ਮਜ਼ਦੂਰਾਂ ਦੇ ਹਰ ਕਿਸਮ ਦੇ ਕਰਜੇ ਖਤਮ ਕੀਤੇ ਜਾਣ। ਸੂਦਖੋਰੀ ਕਰਜਾ ਕਾਨੂੰਨ ਕਿਸਾਨ ਮਜ਼ਦੂਰ ਪੱਖੀ ਬਣਾਇਆ ਜਾਵੇ। ਸਵੈ ਰੁਜਗਾਰ ਦੀ ਆੜ ਹੇਠ ਔਰਤਾਂ ਦੀ ਅੰਨ੍ਹੀ ਸੂਦਖੋਰੀ ਲੁੱਟ ਕਰ ਰਹੀਆਂ ਮਾਈਕ੍ਰੋ ਫਾਈਨੈਂਸ ਕੰਪਨੀਆਂ ਦੇ ਸਾਰੇ ਕਰਜੇ ਖਤਮ ਕੀਤੇ ਜਾਣ। ਸਵਾਮੀਨਾਥਨ ਰਿਪੋਰਟ ਅਨੁਸਾਰ ਸਾਰੀਆਂ ਫਸਲਾਂ ਦੇ ਲਾਭਕਾਰੀ ਸਮਰਥਨ ਮੁੱਲ ਸੀ2 ਫਾਰਮੂਲੇ ਮੁਤਾਬਕ ਮਿਥੇ ਜਾਣ ਤੇ ਪੂਰੀ ਖਰੀਦ ਦੀ ਗਰੰਟੀ ਕੀਤੀ ਜਾਵੇ। ਜ਼ਮੀਨੀ ਹੱਦਬੰਦੀ ਕਾਨੂੰਨ ਸਖਤੀ ਨਾਲ ਲਾਗੂ ਕਰਕੇ ਵੱਡੇ ਜਗੀਰਦਾਰਾਂ ਦੀ ਫਾਲਤੂ ਜ਼ਮੀਨ ਬੇਜ਼ਮੀਨੇ ਥੁੜਜ਼ਮੀਨੇ ਮਜ਼ਦੂਰਾਂ ਕਿਸਾਨਾਂ ‘ਚ ਵੰਡੀ ਜਾਵੇ। ਅਰਬਾਂ-ਖਰਬਾਂਪਤੀ ਕਾਰਪੋਰੇਟ ਘਰਾਣਿਆਂ ਅਤੇ ਵੱਡੇ ਜਗੀਰਦਾਰਾਂ ਉੱਤੇ ਭਾਰੀ ਟੈਕਸ ਲਾਏ ਜਾਣ। ਬਠਿੰਡਾ ਸਰਕਾਰੀ ਥਰਮਲ ਬੰਦ ਕਰਨ ਤੇ ਢਾਹੁਣ ਦਾ ਫੈਸਲਾ ਰੱਦ ਕੀਤਾ ਜਾਵੇ। ਸਮੁੱਚੀਆਂ ਸਿਹਤ ਸੇਵਾਵਾਂ ਦਾ ਸਰਕਾਰੀਕਰਨ ਕਰਕੇ ਕਰੋਨਾ ਸਮੇਤ ਸਭ ਜਾਨਲੇਵਾ ਬੀਮਾਰੀਆਂ ਦੀ ਤਸੱਲੀਬਖਸ਼ ਰੋਕਥਾਮ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਜਿਹੜੇ ਕਿ ਗਰੀਬਾਂ ਲਈ ਮੁਫ਼ਤ ਹੋਣ। ਅੱਜ ਦੇ ਧਰਨਿਆਂ ਵਿੱਚ ਕਈ ਥਾਂਈਂ ਪੰਜਾਬ ਖੇਤ ਮਜ਼ਦੂਰ ਯੂਨੀਅਨ, ਪੀ ਐਸ ਯੂ ਰੰਧਾਵਾ, ਨੌਜਵਾਨ ਭਾਰਤ ਸਭਾ,ਡੀ ਟੀ ਐਫ, ਟੀ ਐਸ ਯੂ ਭੰਗਲ ਅਤੇ ਠੇਕਾ ਮੁਲਾਜ਼ਮਾਂ ਵੱਲੋਂ ਵੱਡੇ ਛੋਟੇ ਜੱਥਿਆਂ ਰਾਹੀਂ ਕੀਤੀ ਗਈ ਹਿਮਾਇਤੀ ਸ਼ਮੂਲੀਅਤ ਲਈ ਬੁਲਾਰਿਆਂ ਵੱਲੋਂ ਧੰਨਵਾਦ ਕੀਤਾ ਗਿਆ। ਬੁਲਾਰਿਆਂ ਵੱਲੋਂ ਐਲਾਨ ਕੀਤਾ ਗਿਆ ਕਿ ਖੇਤੀ ਆਰਡੀਨੈਂਸ ਰੱਦ ਕਰਾਉਣ ਤੱਕ ਮੌਜੂਦਾ ਸੰਘਰਸ਼ ਵੱਖ ਵੱਖ ਰੂਪਾਂ ‘ਚ ਜਾਰੀ ਰੱਖਿਆ ਜਾਵੇਗਾ। ਉਹਨਾਂ ਵੱਲੋਂ ਪੰਜਾਬ ਭਰ ਦੇ ਕਿਸਾਨਾਂ ਮਜ਼ਦੂਰਾਂ ਨੂੰ ਇਸ ‘ ਕਿਸਾਨੀ ਬਚਾਓ ‘ ਸੰਘਰਸ਼ ਵਿੱਚ ਹੋਰ ਵੀ ਵਧ ਚੜ੍ਹ ਕੇ ਪਰਵਾਰਾਂ ਸਮੇਤ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans