Menu

ਲੋਕ ਕਰੋਨਾ ਪ੍ਰਤੀ ਅਫਵਾਹਾਂ ਤੋਂ ਸਾਵਧਾਨ ਰਹਿਣ – ਡਿਪਟੀ ਕਮਿਸ਼ਨਰ ਫਾਜ਼ਿਲਕਾ

ਫਾਜ਼ਿਲਕਾ, 31 ਅਗਸਤ (ਸੁਰਿੰਦਰਜੀਤ ਸਿੰਘ) -ਫਾਜ਼ਿਲਕਾ ਜ਼ਿਲੇ ਵਿਚ ਅੱਜ 9 ਜਣੇ ਹੋਰ ਕਰੋਨਾਂ ਨੂੰ ਮਾਤ ਦੇ ਕੇ ਠੀਕ ਹੋਏ ਹਨ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦਪਾਲ ਸਿੰਘ ਸੰਧੂ ਨੇ ਦਿੱਤੀ ਹੈ। ਉਨਾਂ ਨੇ ਦੱਸਿਆ ਹੈ ਕਿ ਜ਼ਿਲੇ ਵਿਚ ਕਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਕੁੱਲ ਗਿਣਤੀ ਹੁਣ 557 ਹੋ ਚੁੱਕੀ ਹੈ। ਉਨਾਂ ਨੇ ਲੋਕਾਂ ਨੂੰ ਕਰੋਨਾ ਸਬੰਧੀ ਸ਼ਰਾਰਤੀ ਤੱਤਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਤੋਂ ਸਾਵਧਾਨ ਰਹਿਣ ਲਈ ਕਿਹਾ ਹੈ। ਉਨਾਂ ਨੇ ਕਿਹਾ ਕਿ ਕੋਵਿਡ19 ਬਿਮਾਰੀ ਸਬੰਧੀ ਗੈਰ ਵਿਗਿਆਨਕ ਅਫਵਾਹਾਂ ਫੈਲਾਉਣ ਵਾਲੇ ਸ਼ਰਾਰਤੀ ਤੱਤਾਂ ਖਿਲਾਫ ਸ਼ਖਤ ਕਾਰਵਾਈ ਕੀਤੀ ਜਾਵੇਗੀ। ਉਨਾਂ ਨੇ ਮੁੜ ਦੁਹਰਾਇਆ ਕਿ ਲੋਕ ਕੋਵਿਡ ਦੇ ਲੱਛਣ ਆਉਣ ਤੇ  ਆਪਣਾ ਟੈਸਟ ਜਰੂਰ ਕਰਵਾਉਣ। ਉਨਾਂ ਅਪੀਲ ਕੀਤੀ ਕਿ ਨਾ ਅਫਵਾਹਾਂ ਫੈਲਾਈਆਂ ਜਾਣ ਅਤੇ ਨਾ ਹੀ ਕਿਸੇ ਅਫਵਾਹ ਤੇ ਯਕੀਨ ਕੀਤਾ ਜਾਵੇ। ਉਨਾਂ ਨੇ ਕਿਹਾ ਕਿ ਸਿਹਤ ਸਬੰਧੀ ਕਿਸੇ ਵੀ ਜਾਣਕਾਰੀ ਲਈ ਲੋਕ ਸਿਹਤ ਵਿਭਾਗ ਦੇ ਹੈਲਪ ਲਾਈਨ ਨੰਬਰ 104 ਤੇ ਕਾਲ ਕਰ ਸਕਦੇ ਹਨ।
ਸਿਵਲ ਸਰਜਨ ਡਾ: ਭੁਪਿੰਦਰ ਕੌਰ ਨੇ ਦੱਸਿਆ ਕਿ ਅੱਜ ਜ਼ਿਲੇ ਵਿਚ ਕੁੱਲ 33 ਨਵੇਂ ਕੇਸ ਆਏ ਹਨ ਜਿੰਨਾਂ ਵਿਚੋਂ 3 ਹੋਰਨਾਂ ਜ਼ਿਲਿਆਂ ਨਾਲ ਸਬੰਧਤ ਹਨ। ਡਾ: ਗੌਰੀ ਸ਼ੰਕਰ ਨੇ ਦੱਸਿਆ ਕਿ ਅੱਜ ਜ਼ਿਲੇ ਵਿਚ ਐਕਟਿਵ ਕੇਸਾਂ ਦੀ ਗਿਣਤੀ 317 ਹੈ ਜਦ ਕਿ 557 ਲੋਕ ਠੀਕ ਹੋ ਚੁੱਕੇ ਹਨ ਜਦ ਕਿ ਜ਼ਿਲੇ ਵਿਚ 14 ਮੌਤਾਂ ਹੁਣ ਤੱਕ ਹੋਈਆਂ ਹਨ

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans