Menu

ਪੋਲਿੰਗ ਸਟੇਸ਼ਨ ਵਿੱਚ ਤਬਦੀਲੀ ਲਈ 4 ਸਤੰਬਰ 2020 ਤੱਕ ਦਿੱਤੇ ਜਾ ਸਕਦੇ ਹਨ ਸੁਝਾਅ: ਵਧੀਕ ਜ਼ਿਲਾ ਚੋਣ ਅਫ਼ਸਰ

ਬਠਿੰਡਾ  31 ਅਗਸਤ  (ਤਰਨਜੀਤ ਕੌਰ )- ਵਧੀਕ ਜ਼ਿਲਾ ਚੋਣਕਾਰ ਅਫ਼ਸਰ ਰਾਜਦੀਪ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਸਮੂਹ ਚੋਣਕਾਰ/ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਅਤੇ ਨੈਸ਼ਨਲ/ਸਟੇਟ ਲੈਵਲ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਹੋਈ ਇਸ ਮੌਕੇ ਉਨਾਂ ਵੱਲੋਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਾਪਤ ਪ੍ਰੋਗਰਾਮ ਅਨੁਸਾਰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦਾ ਕੰਮ ਮਿਤੀ 16 ਅਗਸਤ 2020 ਤੋਂ ਸ਼ੁਰੂ ਹੋ ਚੁੱਕਾ ਹੈ
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਜ਼ਿਲਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਇਸ ਸਮੇਂ ਜ਼ਿਲਾ ਬਠਿੰਡਾ ਵਿੱਚ ਕੁੱਲ 1144 ਪੋਲਿੰਗ ਸਟੇਸ਼ਨ ਹਨ ਉਨਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੀਆਂ ਅਤੇ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੂੰ ਕਿਹਾ ਕਿ ਜੇਕਰ ਕਿਸੇ ਪੋਲਿੰਗ ਸਟੇਸ਼ਨ ਵਿੱਚ ਤਬਦੀਲੀ ਦੀ ਲੋੜ ਹੈ ਤਾਂ ਉਹ ਆਪਣੇ ਸੁਝਾਅ ਮਿਤੀ 4 ਸਤੰਬਰ 2020 ਤੱਕ ਜ਼ਿਲਾ ਚੋਣ ਅਫ਼ਸਰ ਪਾਸ ਜਮਾਂ ਕਰਵਾ ਸਕਦੇ ਹਨ
ਇਸ ਤੋਂ ਇਲਾਵਾ ਉਨਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਯੋਗਤਾ ਮਿਤੀ 1 ਜਨਵਰੀ 2021 ਦੇ ਆਧਾਰ ਤੇ ਸਪੈਸ਼ਲ ਸਰਸਰੀ ਸੁਧਾਈ ਮਿਤੀ 16 ਨਵੰਬਰ 2020 ਤੋਂ 15 ਦਸੰਬਰ 2020 ਤੱਕ ਕਰਵਾਉਣ ਸਬੰਧੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ ਇਸ ਮੁਹਿੰਮ ਅਧੀਨ ਇਸ ਜ਼ਿਲੇ ਵਿੱਚ ਪੈਂਦੇ ਵਿਧਾਨ ਸਭਾ ਚੋਣ ਹਲਕਾ 90ਰਾਮਪੁਰਾ ਫੂਲ, 91ਭੁੱਚੋ ਮੰਡੀ (ਅ.ਜ.), 92ਬਠਿੰਡਾ ਸ਼ਹਿਰੀ, 93ਬਠਿੰਡਾ ਦਿਹਾਤੀ (ਅ.ਜ.), 94ਤਲਵੰਡੀ ਸਾਬੋ ਅਤੇ 95ਮੋੜ ਵਿੱਚ ਆਮ ਜਨਤਾ ਪਾਸੋਂ ਦਾਅਵੇ/ਇਤਰਾਜ ਪ੍ਰਾਪਤ ਕੀਤੇ ਜਾਣਗੇ ਇਸ ਸਮੇਂ ਦੌਰਾਨ ਦਾਅਵੇ/ਇਤਰਾਜ ਭਾਰਤ ਚੋਣ ਕਮਿਸ਼ਨ ਦੇ ਪੋਰਟਲ www.nvsp.in ਅਤੇ Voter 8elpline 1pp  ਰਾਹੀਂ ਆਨਲਾਈਨ ਭਰੇ ਜਾ ਸਕਦੇ ਹਨ ਇਸ ਤੋਂ ਇਲਾਵਾ ਦਾਅਵੇ/ਇਤਰਾਜ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਦੇ ਦਫ਼ਤਰ ਵਿਖੇ ਜਾਂ ਜ਼ਿਲਾ ਚੋਣ ਦਫ਼ਤਰ, ਬਠਿੰਡਾ ਵਿਖੇ ਦਸਤੀ ਜਾਂ ਡਾਕ ਦੁਆਰਾ ਵੀ ਦਿੱਤੇ ਜਾ ਸਕਦੇ ਹਨ ਕਿਸੇ ਵੀ ਕਿਸਮ ਦੀ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1950 ਤੇ ਦਫ਼ਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ
ਇਸ ਦੌਰਾਨ ਵਧੀਕ ਜ਼ਿਲਾ ਚੋਣਕਾਰ ਅਫ਼ਸਰ ਨੇ ਇਹ ਵੀ ਦੱਸਿਆ ਕਿ ਜੇਕਰ ਕੋਈ ਵਿਅਕਤੀ ਮਿਤੀ 1 ਜਨਵਰੀ 2021  ਨੂੰ 18 ਸਾਲ ਦੀ ਉਮਰ ਪੂਰੀ ਕਰਦਾ ਹੈ ਅਤੇ ਉਸਨੇ ਅਜੇ ਤੱਕ ਆਪਣੀ ਵੋਟ ਰਜਿਸਟਰਡ ਨਹੀਂ ਕਰਵਾਈ ਹੈ ਤਾਂ ਉਹ ਮਿਤੀ 16 ਨਵੰਬਰ 2020 ਤੋਂ 15 ਦਸੰਬਰ 2020 ਤੱਕ ਫਾਰਮ ਨੰਬਰ 06 ਵਿੱਚ ਵੋਟ ਬਣਾਉਣ ਲਈ ਬਿਨੈਪੱਤਰ ਦੇ ਸਕਦਾ ਹੈ ਪ੍ਰਵਾਸੀ ਭਾਰਤੀ ਆਪਣੀ ਵੋਟ ਫਾਰਮ ਨੰ. 6? ਰਾਹੀਂ ਦਰਜ ਕਰਵਾ ਸਕਦੇ ਹਨ ਵੋਟਰ ਸੂਚੀ ਵਿੱਚ ਪਹਿਲਾਂ ਦਰਜ ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੋਟ ਵਿੱਚ ਦਰੁਸਤੀ ਕਰਵਾਉਣ ਲਈ ਫਾਰਮ ਨੰ: 8 ਅਤੇ ਉਸੇ ਚੋਣ ਹਲਕੇ ਦੇ ਵਿੱਚ ਹੀ ਰਿਹਾਇਸ਼ ਦੀ ਤਬਦੀਲੀ ਸਬੰਧੀ ਫਾਰਮ ਨੰ: 8? ਵਿੱਚ ਪੇਸ਼ ਕੀਤੇ ਜਾ ਸਕਦੇ ਹਨ
ਉਨਾਂ ਇਹ ਵੀ ਦੱਸਿਆ ਕਿ ਇਸ ਮੁਹਿੰਮ ਅਧੀਨ ਬੂਥ ਲੈਵਲ ਅਫਸਰਾਂ ਵੱਲੋਂ ਰਜਿਸਟਰਾਰ ਜਨਮ ਅਤੇ ਮੌਤ ਦੇ ਸਟਾਫ ਨਾਲ ਤਾਲਮੇਲ ਕਰਕੇ ਮੌਤ ਹੋ ਚੁੱਕੇ ਵੋਟਰਾਂ ਦੀਆਂ ਵੋਟਾਂ ਕੱਟਣ ਲਈ ਲਿਸਟ ਵੀ ਤਿਆਰ ਕੀਤੀ ਜਾਵੇਗੀ ਵਧੀਕ ਡਿਪਟੀ ਕਮਿਸ਼ਨਰ (ਜਨਰਲ)ਕਮਵਧੀਕ ਜ਼ਿਲਾ ਚੋਣ ਅਫਸਰ ਵੱਲੋਂ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਸਮੂਹ ਰਾਜਨੀਤਿਕ ਪਾਰਟੀਆਂ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਗਈ
ਇਸ ਮੀਟਿੰਗ ਵਿੱਚ ਭਾਰਤੀਯ ਜਨਤਾ ਪਾਰਟੀ ਵੱਲੋਂ ਸ਼੍ਰੀ ਅਸ਼ੋਕ ਬਾਲਿਆਂਵਾਲੀ, ਬਹੁਜਨ ਸਮਾਜ ਪਾਰਟੀ ਵੱਲੋਂ ਸ਼੍ਰੀ ਜੋਗਿੰਦਰ ਸਿੰਘ, ਤ੍ਰਿਣਾਮੂਲ ਕਾਂਗਰਸ ਪਾਰਟੀ  ਵੱਲੋਂ ਸ਼੍ਰੀ ਸੁਰਿੰਦਰ ਪਾਲ, ਭਾਰਤੀਯ ਕਮਿਉਨਿਸਟ ਪਾਰਟੀ (ਮਾਰਕਸਵਾਦੀ) ਵੱਲੋਂ ਸ਼੍ਰੀ ਗੁਰਦੇਵ ਸਿੰਘ ਬਾਂਡੀ, ਆਮ ਆਦਮੀ ਪਾਰਟੀ ਵੱਲੋਂ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ ਸ਼ਾਮਲ ਹੋਏ

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ,ਦਿੱਲੀ ਹਾਈਕੋਰਟ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੇ ਆਪ ਨੇਤਾ ਮਨੀਸ਼ ਸਿਸੋਦੀਆ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਸਲਮਾਨ ਖਾਨ ਦੇ ਘਰ ਦੇ…

ਚੰਡੀਗੜ੍ਹ 8 ਮਈ : ਮੁੰਬਈ ਵਿਚ ਅਦਾਕਾਰ ਸਲਮਾਨ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40201 posts
  • 0 comments
  • 0 fans