Menu

ਜਿਲ੍ਹਾ ਫਾਜ਼ਿਲਕਾ ਦੇ 95 ਫੀਸਦੀ ਸਰਕਾਰੀ ਸਕੂਲ ਬਣੇ ਸਮਾਰਟ ਸਕੂਲ

ਫਾਜ਼ਿਲਕਾ 1 ਸਤੰਬਰ (ਸੁਰਿੰਦਰਜੀਤ ਸਿੰਘ) -ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲ਼ਾ ਦੀ ਅਗਵਾਈ ਵਿੱਚ ਲਗਭਗ ਤਿੰਨ ਸਾਲ ਪਹਿਲਾ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਆਰੰਭ ਕੀਤੀ ਗਈ ਸਿੱਖਿਆ ਸੁਧਾਰ ਮੁਹਿੰਮ ਆਪਣੇ ਸੁਨਹਿਰੀ ਦੌਰ ਵਿੱਚ ਗੁਜਰ ਰਹੀ ਹੈ। ਇਸ ਮੁਹਿੰਮ ਤਹਿਤ ਜਿਲ੍ਹੇ ਦੇ 95 ਫੀਸਦੀ ਸਰਕਾਰੀ ਸਕੂਲ, ਸਮਾਰਟ ਸਕੂਲਾਂ ‘ਚ ਤਬਦੀਲ ਹੋ ਗਏ ਹਨ। ਸਿੱਖਿਆ ਵਿਭਾਗ ਵੱਲੋਂ ਨਿਸ਼ਚਤ ਕੀਤੇ ਮਾਪਦੰਡਾਂ ਤਹਿਤ ਜਿਲ੍ਹੇ ਦੇ 230 ਸਕੂਲਾਂ ਵਿੱਚੋਂ 227  ਸੈਕੰਡਰੀ, ਹਾਈ, ਮਿਡਲ ਤੇ ਪ੍ਰਾਇਮਰੀ ਸਕੂਲਾਂ 467 ਵਿਚੋਂ 433 ਸਕੂਲ, ਸਮਾਰਟ ਸਕੂਲ ਬਣ ਚੁੱਕੇ ਹਨ। ਜਿਲ੍ਹੇ  ਦੇ 467 ਪ੍ਰਾਇਮਰੀ ਸਕੂਲਾਂ ‘ਚੋਂ 433 ਸਕੂਲ, ਮਿਡਲ ਸਕੂਲਾਂ ਦੇ 85 ਵਿਚੋਂ  85 ਸਕੂਲ,  ਹਾਈ ਸਕੂਲਾਂ ਦੇ 70 ਵਿਚੋਂ 69 ਸਕੂਲ ਤੇ ਸੈਕੰਡਰੀ ਸਕੂਲਾਂ ਦੇ 75 ਵਿਚੋਂ 73 ਸਕੂਲ, ਸਮਾਰਟ ਸਕੂਲਾਂ ਵਿੱਚ ਤਬਦੀਲ ਹੋ ਚੁੱਕੇ ਹਨ। ਸਮੁੱਚੇ ਰੂਪ ਵਿੱਚ ਰਾਜ ਦੇ ਬਾਕੀ ਰਹਿੰਦੇ ਸਕੂਲਾਂ ਨੂੰ ਸਮਾਰਟ ਸਕੂਲਾਂ ‘ਚ ਤਬਦੀਲ ਕਰਨ ਦਾ ਕੰਮ ਚੱਲ ਰਿਹਾ ਹੈ।  ਜਿਲ੍ਹਾ ਸਮਾਰਟ ਸਕੂਲ ਮੈਂਟਰ ਪ੍ਰਦੀਪ ਕੁਮਾਰ ਦਾ ਕਹਿਣਾ ਹੈ ਕਿ ਸਿੱਖਿਆ ਵਿਭਾਗ ਦੀ ਸਕੂਲ ਸੁਧਾਰ ਮੁਹਿੰਮ ਨੂੰ ਮਿਲ ਰਹੀ ਇਸ ਸਫਲਤਾ ਦੀ ਵਿਲੱਖਣਤਾ ਇਹ ਹੈ ਕਿ ਇਸ ਅਭਿਆਨ ਵਿੱਚ ਸਿੱਖਿਆ ਵਿਭਾਗ ਵੱਲੋਂ ਇੱਕ ਮਾਰਗ ਦਰਸ਼ਕ ਅਤੇ ਪ੍ਰੇਰਕ ਦੀ ਭੂਮਿਕਾ ਨਿਭਾਉਣ ਦੇ ਨਾਲ ਨਾਲ ਸਮੱਗਰਾ ਸਿੱਖਿਆ ਅਭਿਆਨ ਤਹਿਤ ਸਰਕਾਰ ਵਲੋਂ ਸਕੂਲਾਂ ਨੂੰ 60:40 ਦੇ ਅਨੁਪਾਤ ਨਾਲ ਸਮਾਰਟ ਸਕੂਲ ਬਣਾਉਣ ਦੀ ਨੀਤੀ ਵੀ ਬਣਾਈ ਗਈ ਹੈ ਅਤੇ ਮਾਲੀ ਮਦਦ ਦਿੱਤੀ ਜਾ ਰਹੀ ਹੈ।
ਜਿਲ੍ਹਾ ਸਿੱਖਿਆ ਅਫਸਰ (ਸੈ.) ਡਾ. ਤ੍ਰਿਲੋਚਨ ਸਿੰਘ ਸਿੱਧੂ ਨੇ ਦੱਸਿਆ ਕਿ ਸਮਾਰਟ ਸਕੂਲਾਂ ਦੇ ਮਾਪਦੰਡਾਂ ਤਹਿਤ ਸਰਕਾਰੀ ਸਕੂਲਾਂ ਵਿੱਚ ਨਵੀਆ ਤਕਨੀਕਾਂ ਅਤੇ ਗਤੀਵਿਧੀਆਂ ‘ਤੇ ਅਧਾਰਿਤ ਸਿੱਖਣ-ਸਿਖਾਉਣ ਵਿਧੀਆਂ ਨੂੰ ਸਕੂਲ ਪੱਧਰ ਤੇ ਅਮਲੀ ਜਾਮਾ ਪਹਿਨਾਉਣ ਲਈ ਸਕੂਲਾਂ ਵਿੱਚ ਲੋੜੀਦੀਆਂ ਬੁਨਿਆਦੀ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਜਿੰਨ੍ਹਾਂ ਵਿੱਚ  ਸਮਾਰਟ ਕਲਾਸ ਰੂਮ, ਪ੍ਰੋਜੈਕਟਰ ਤੇ ਐਲ.ਈ.ਡੀਜ਼, ਕਲਰ ਕੋਡਿੰਗ, ਸੁੰਦਰ ਗੇਟ, ਸਕੂਲ ਵਿੱਚ ਵਿੱਦਿਅਕ ਵਾਤਾਵਰਨ ਤਿਆਰ ਕਰਨ ਲਈ ਬਾਲਾ ਵਰਕ (ਬਿਲਡਿੰਗ ਐਜ ਲਰਨਿੰਗ ਏਡ), ਐਲ.ਈ.ਡੀ/ਕੰਪਿਊਟਰ ਲੈਬ, ਈ-ਕੰਟੈਂਟ, ਸੁੰਦਰ ਤੇ ਮਿਆਰੀ ਵਰਦੀ, ਟਾਈ, ਬੈਲਟ ਅਤੇ ਪਹਿਚਾਣ ਪੱਤਰ ਸ਼ਾਮਲ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ.) ਡਾ. ਸੁਖਵੀਰ ਸਿੰਘ ਬੱਲ ਦਾ ਕਹਿਣਾ ਹੈ ਕਿ  ਵਿਦਿਆਰਥੀਆਂ ਨੂੰ ਉਕਤ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਹਿੱਤ ਸਕੂਲ ਅਧਿਆਪਕਾਂ ਵੱਲੋਂ ਲੋਕਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ। ਮਿਹਨਤੀ ਅਤੇ ਸਿਰੜੀ ਅਧਿਆਪਕਾਂ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦੇ ਉਪਰਾਲਿਆਂ ਤੋਂ ਪ੍ਰੇਰਣਾ ਲੈ ਕੇ, ਸਿੱਖਿਆ ਵਿਭਾਗ ਵੱਲੋਂ ਜਨ ਭਾਗੀਦਾਰੀ ਨਾਲ ਸਰਕਾਰੀ ਸਕੂਲਾਂ ਨੂੰ ਸੈਲਫ ਮੇਡ ਸਮਾਰਟ ਸਕੂਲ ਬਣਾਉਣ ਦੀ ਮੁਹਿੰਮ ਆਰੰਭ ਕੀਤੀ ਗਈ ਸੀ ਅਤੇ ਇਹ ਮੁਹਿੰਮ ਹੁਣ ਇੱਕ ਲੋਕ ਲਹਿਰ ਵਿੱਚ ਪਰਿਵਰਤਿਤ ਹੋ ਗਈ ਹੈ ਅਤੇ ਆਖਰੀ ਪੜਾਅ ਵੱਲ ਅਗ੍ਰਸਰ ਹੈ।ਉੱਪ ਜਿਲ੍ਹਾ ਸਿੱਖਿਆ ਅਫਸਰ (ਸੈ. ਸਿੱ.ਅਤੇ ਐ.ਸਿੱ.) ਬ੍ਰਿਜ ਮੋਹਨ ਬੇਦੀ ਨੇ ਦੱਸਿਆ ਕਿ ਪੂਰੇ ਜਿਲ੍ਹੇ ਦੇ ਅਧਿਆਪਕ ਅਤੇ ਸਿੱਖਿਆ ਸੁਧਾਰ ਟੀਮ ਇਸ ਕੰਮ ਲਈ ਬੜੀ ਸ਼ਿਦੱਤ ਨਾਲ ਮਿਹਨਤ ਕਰ ਰਹੇ ਹਨ। ਸਹਾਇਕ ਜਿਲ੍ਹਾ ਸਮਾਰਟ ਸਕੂਲ ਮੈਂਟਰ ਪ੍ਰਦੀਪ ਸ਼ਰਮਾ ਦਾ ਕਹਿਣਾ ਹੈ ਕਿ ਸਕੂਲ ਅਧਿਆਪਕਾਂ ਵਿੱਚ ਇਕ ਖਾਸ ਕਿਸਮ ਦੇ ਜਜ਼ਬੇ ਦੀ ਭਾਵਨਾ ਤਹਿਤ ਕੀਤੇ ਜਾ ਰਹੇ ਕੰਮ ਸਦਕਾ ਪਿੰਡਾਂ ਦੀਆਂ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ, ਪ੍ਰਵਾਸੀ ਭਾਰਤੀਆਂ ਅਤੇ ਦਾਨੀ ਸੱਜਣਾਂ ਵੱਲੋਂ ਲਗਾਤਾਰ ਦਿੱਤੇ ਜਾ ਰਹੇ ਸਹਿਯੋਗ ਨਾਲ ਸਰਕਾਰੀ ਸਕੂਲਾਂ ਦਾ ਕਾਇਆ ਕਲਪ ਹੋ ਰਿਹਾ ਹੈ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans