Menu

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ਼ਹੀਦ ਸੂਬੇਦਾਰ ਰਾਜੇਸ਼ ਕੁਮਾਰ ਦੇ ਇੱਕ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਦਾ ਐਲਾਨ

ਚੰਡੀਗੜ੍ਹ, 2 ਸਤੰਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ 60 ਐਸ.ਏ.ਟੀ.ਏ. ਰੈਜੀਮੈਂਟ ਦੇ ਸ਼ਹੀਦ ਹੋਏ ਸੂਬੇਦਾਰ ਰਾਜੇਸ਼ ਕੁਮਾਰ ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਜੰਮੂ-ਕਸ਼ਮੀਰ ਦੇ ਰਾਜੌਰੀ ਸੈਕਟਰ ‘ਚ ਪਾਕਿਸਤਾਨੀ ਫੌਜ ਵੱਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ਦੌਰਾਨ ਪਹਿਲੀ ਤੇ ਦੋ ਸਤੰਬਰ ਦੀ ਦਰਮਿਆਨੀ ਰਾਤ ਸੂਬੇਦਾਰ ਰਾਜੇਸ਼ ਕੁਮਾਰ ਸ਼ਹੀਦ ਹੋ ਗਏ ਸਨ।
ਸ਼ਹੀਦ ਸੈਨਿਕ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਅਤੇ ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇਦਾਰ ਰਾਜੇਸ਼ ਕੁਮਾਰ ਇਕ ਨਿਡਰ ਤੇ ਬਹਾਦਰ ਯੋਧਾ ਸੀ ਜਿਸ ਦੀ ਮਹਾਨ ਕੁਰਬਾਨੀ ਅਤੇ ਆਪਣੇ ਫ਼ਰਜ਼ ਪ੍ਰਤੀ ਸਮਰਪਣ ਭਾਵਨਾ ਲਈ ਦੇਸ਼ ਸਦਾ ਰਿਣੀ ਰਹੇਗਾ। ਸ਼ਹੀਦ ਦੀ ਇਹ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਸ੍ਰੋਤ ਬਣੀ ਰਹੇਗੀ।
ਜ਼ਿਕਰਯੋਗ ਹੈ ਕਿ ਸੂਬੇਦਾਰ ਰਾਜੇਸ਼ ਸ਼ਰਮਾ ਦੇ ਪਿਤਾ ਹਵਲਦਾਰ ਰਾਮ ਚੰਦਰ ਵੀ ਇਸੇ ਰੈਜੀਮੈਂਟ ਦੇ ਸੇਵਾ ਮੁਕਤ ਸੈਨਿਕ ਹਨ। ਜ਼ਿਲਾ ਹੁਸ਼ਿਆਰਪੁਰ ਦੀ ਤਹਿਸੀਲ ਮੁਕੇਰੀਆ ਦੇ ਪਿੰਡ ਕਲੀਚਪੁਰ ਕਲੋਟਾ ਦੇ ਵਾਸੀ ਸ਼ਹੀਦ ਰਾਜੇਸ਼ ਕੁਮਾਰ ਆਪਣੇ ਪਿੱਛੇ ਮਾਤਾ-ਪਿਤਾ, ਪਤਨੀ, ਪੁੱਤਰ ਅਤੇ ਬੇਟੀ ਛੱਡ ਗਏ ਹਨ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans