Menu

ਲੁਟੇਰਿਆਂ ਨਾਲ ਟੱਕਰ ਲੈਣ ਵਾਲੀ ਲੜਕੀ ਨੂੰ ਐਵਾਰਡ ਨਾਲ ਸਨਮਾਨੇ ਸਰਕਾਰ-ਚੀਮਾ

ਚੰਡੀਗੜ੍ਹ, 2 ਸਤੰਬਰ – ਆਮ ਆਦਮੀ ਪਾਰਟੀ (ਆਪ) ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਜਲੰਧਰ ਵਿਖੇ ਮੋਬਾਈਲ ਅਤੇ ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਨਾਲ ਟੱਕਰ ਲੈ ਕੇ ਉਨ੍ਹਾਂ ਨੂੰ ਪੁਲਿਸ ਹਵਾਲੇ ਕਰਨ ਵਾਲੀ ਲੜਕੀ ਦਾ ਬਹਾਦਰੀ ਐਵਾਰਡ ਨਾਲ ਸਨਮਾਨ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਲਈ ਕੇਂਦਰ ਸਰਕਾਰ ਨੂੰ ਸਿਫ਼ਾਰਸ਼ ਕਰਕੇ ਇਸ ਬਹਾਦਰ ਲੜਕੀ ਨੂੰ ਸਨਮਾਨ ਦਿਵਾਏ ਤਾਂ ਜੋ  ਲੜਕੀਆਂ ਨੂੰ ਇਸ ਤਰਾਂ ਦੀ ਘਟਨਾਵਾਂ ਦੌਰਾਨ ਟੱਕਰ ਲੈਣ ਦੇ ਹੌਸਲਾ ਮਿਲ ਸਕੇ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੀਤੇ ਦਿਨੀਂ ਜਲੰਧਰ ਵਿਖੇ ਇੱਕ ਲੜਕੀ ਕੁਸੁਮ ਪੁੱਤਰੀ ਸਾਧੂ ਰਾਮ ਵਾਸੀ ਜਲੰਧਰ ਦਾ ਮੋਟਰਸਾਈਕਲ ਸਵਾਰ ਕੁੱਝ ਲੁਟੇਰਿਆਂ ਨੇ ਪਰਸ ਅਤੇ ਮੋਬਾਈਲ ਫ਼ੋਨ ਖੋਹ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਜਿੰਨਾ ਦਾ ਉਸ ਬਹਾਦਰ ਲੜਕੀ ਨੇ ਪਿੱਛਾ ਕਰਕੇ ਲੁਟੇਰਿਆਂ ਵਿਚੋਂ ਇੱਕ ਲੁਟੇਰੇ ਨੂੰ ਦਬੋਚ ਲਿਆ, ਉਸ ਨੂੰ ਦਲੇਰੀ ਨਾਲ ਲੁਟੇਰਿਆਂ ਨਾਲ ਲੜਾਈ ਲੜੀ ਅਤੇ ਉਨ੍ਹਾਂ ਦਾ ਪਿੱਛਾ ਨਹੀਂ ਛੱਡਿਆ। ਇਸ ਘਟਨਾ ਦੌਰਾਨ ਇੱਕ ਲੁਟੇਰੇ ਨੇ ਦਾਤ ਮਾਰ ਕੇ ਕੁਸੁਮ ਦਾ ਗੁੱਟ ਵੱਡਾ ਸੁੱਟਿਆ। ਉਨ੍ਹਾਂ ਦੱਸਿਆ ਕਿ ਇਸ ਵੇਲੇ ਇਹ ਲੜਕੀ ਜਲੰਧਰ ਦੇ ਹਸਪਤਾਲ ਵਿਖੇ ਜੇਰੇ ਇਲਾਜ ਹੈ।
ਚੀਮਾ ਨੇ ਕਿਹਾ ਕਿ ਪੰਜਾਬ ਵਿਚ ਇਹੋ ਜਿਹੀਆਂ ਘਟਨਾਵਾਂ ਵਧ ਰਹੀਆਂ ਹਨ, ਜਿੰਨਾ ਤੇ ਚਿੰਤਾ ਕਰਨੀ ਬਣਦੀ ਹੈ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੇ ਪੱਤਰ ਰਾਹੀਂ ਮੰਗ ਕੀਤੀ ਕਿ ਬਹਾਦਰ ਲੜਕੀ ਕੁਸੁਮ ਨੂੰ ਦਲੇਰੀ ਪੁਰਸਕਾਰ ਨਾਲ ਸਨਮਾਨਿਤ ਕਰਵਾਉਣ ਲਈ ਪੰਜਾਬ ਸਰਕਾਰ ਕੇਂਦਰ ਸਰਕਾਰ ਨੂੰ ਸਿਫ਼ਾਰਸ਼ ਕਰੇ, ਜਿਸ ਨਾਲ ਇਹ ਪਤਾ ਲੱਗੇ ਕਿ ਸਾਡੇ ਪੰਜਾਬ ਦੀ ਦਲੇਰ ਧੀਆਂ ਅੰਦਰ ਲੁਟੇਰਿਆਂ ਤੇ ਲੁੱਟਾਂ ਖੋਹਾਂ ਕਰਨ ਵਾਲਿਆਂ ਦੇ ਖ਼ਿਲਾਫ਼ ਅੱਜ ਵੀ ਬਿਨਾਂ ਕਿਸੇ ਡਰ ਭੈਅ ਅਤੇ ਖ਼ੁਦ ਇਕੱਲੇ ਹੀ ਲੜਨ ਦਾ ਹੌਸਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਜਿਹੀਆਂ ਘਟਨਾਵਾਂ ਨੂੰ  ਗੰਭੀਰਤਾ ਨਾਲ ਲੈਣਾ ਚਾਹੀਦਾ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans